Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

May 01, 2026 07:58 PM
Rozana Sehaj times
ਅੰਮ੍ਰਿਤਸਰ : ਬੇਅਦਬੀ ਕਰਨ ਵਾਲੇ ਇੱਕ ਵਿਅਕਤੀ ਨੂੰ ਸੋਧਾ ਲਾਉਣ ਦੇ ਮਾਮਲੇ ਵਿੱਚ ਸਾਢੇ ਚਾਰ ਸਾਲ ਜੇਲ੍ਹ ਦੀਆਂ ਸਲਾਖਾਂ ਪਿੱਛੇ ਬਿਤਾਉਣ ਤੋਂ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣੀ ਰਿਹਾਈ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ।ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਭਾਈ ਨਰਾਇਣ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ। ਜੈਕਾਰਿਆਂ ਦੀ ਗੂੰਜ ਵਿੱਚ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਕੁਰਬਾਨੀ ਅਤੇ ਦ੍ਰਿੜਤਾ ਦੀ ਸ਼ਲਾਘਾ ਕੀਤੀ ਗਈ।ਪੰਥਕ ਆਗੂਆਂ ਸਤਿਕਾਰ ਕਮੇਟੀ ਦੇ ਮੁਖੀ ਭਾਈ ਸੁਖਜੀਤ ਸਿੰਘ ਖੋਸੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਸਨ, ਤਾਂ ਅਜਿਹੇ ਸਮੇਂ ਭਾਈ ਨਰਾਇਣ ਸਿੰਘ ਨੇ ਗੁਰੂ ਦੇ ਸਤਿਕਾਰ ਲਈ ਡੱਟ ਕੇ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਜੇਲ੍ਹ ਦੇ ਸਖ਼ਤ ਤਸ਼ੱਦਦ ਅਤੇ ਪਰਿਵਾਰਕ ਦੁੱਖਾਂ ਦੇ ਬਾਵਜੂਦ ਭਾਈ ਨਰਾਇਣ ਸਿੰਘ ਅਡੋਲ ਰਹੇ ਅਤੇ ਆਪਣੇ ਸੰਕਲਪ ਤੋਂ ਪਿੱਛੇ ਨਹੀਂ ਹਟੇ।
ਇਸ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਭਾਈ ਨਰਾਇਣ ਸਿੰਘ ਨੂੰ ‘ਪੰਥ ਦੇ ਪਹਿਰੇਦਾਰ’ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਿਰਫ਼ ਸਖ਼ਤ ਕਾਨੂੰਨ ਬਣਾਉਣ ਨਾਲ ਬੇਅਦਬੀਆਂ ਨਹੀਂ ਰੁਕਣਗੀਆਂ, ਸਗੋਂ ਪੰਥ ਨੂੰ ਅਜਿਹੇ ਪਹਿਰੇਦਾਰਾਂ ਦੀ ਲੋੜ ਹੈ ਜੋ ਗੁਰੂ ਸਾਹਿਬ ਦੇ ਅਦਬ ਲਈ ਹਰ ਵੇਲੇ ਤਿਆਰ ਰਹਿਣ।ਸਮਾਗਮ ਦੌਰਾਨ ਸਮੁੱਚੀਆਂ ਜਥੇਬੰਦੀਆਂ ਨੇ ਇੱਕਸੁਰ ਵਿੱਚ ਕਿਹਾ ਕਿ ਭਾਈ ਨਰਾਇਣ ਸਿੰਘ ‘ਤੇ ਕੌਮ ਨੂੰ ਮਾਣ ਹੈ ਅਤੇ ਸਿੱਖ ਨੌਜਵਾਨੀ ਨੂੰ ਅਪੀਲ ਕੀਤੀ ਗਈ ਕਿ ਉਹ ਗੁਰੂ ਸਾਹਿਬ ਦੇ ਅਦਬ-ਸਤਿਕਾਰ ਲਈ ਹਮੇਸ਼ਾ ਸੁਚੇਤ ਰਹੇ।

Have something to say? Post your comment

 

More in Majha

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ