Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

May 01, 2026 08:44 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਿਨੋਂ-ਦਿਨ ਮਜ਼ਬੂਤੀ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ। ਜਿਸ ਦੇ ਨਤੀਜੇ ਵਜੋਂ ਅੱਜ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਵਿੱਚ ਸ਼ਮੂਲੀਅਤ ਕਰਕੇ ਆਪਣੇ ਭਰੋਸੇ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਸਰਦਾਰ ਕਾਲਕਾ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਲੋਕ-ਹਿਤੈਸ਼ੀ ਕਾਰਜਾਂ ਅਤੇ ਗੁਰੂ ਘਰਾਂ ਦੀ ਨਿਸ਼ਕਾਮ ਸੇਵਾ ਤੋਂ ਪ੍ਰਭਾਵਿਤ ਹੋ ਕੇ ਸੰਗਤਾਂ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਵਾਰਡ ਨੰਬਰ 15 ਸਮੇਤ ਦਿੱਲੀ ਦੇ ਵੱਖ ਵੱਖ ਇਲਾਕਿਆਂ ਤੋਂ ਆਏ ਨੌਜਵਾਨਾਂ ਦੀ ਇਹ ਟੀਮ ਪਾਰਟੀ ਲਈ ਇੱਕ ਨਵੀਂ ਊਰਜਾ ਅਤੇ ਦ੍ਰਿੜਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਰੇ ਆਪਣੇ-ਆਪਣੇ ਖੇਤਰਾਂ ਵਿੱਚ ਮਕਾਮ ਰੱਖਣ ਵਾਲੇ, ਸਮਾਜ ਸੇਵਾ ਅਤੇ ਗੁਰੂ ਪੰਥ ਨਾਲ ਜੁੜੇ ਹੋਏ ਵਿਅਕਤੀ ਹਨ, ਜਿਨ੍ਹਾਂ ਦਾ ਤਜਰਬਾ ਅਤੇ ਸਮਰਪਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ  ਪਾਰਟੀ ਨੂੰ ਹੋਰ ਮਜ਼ਬੂਤ ਬਣਾਏਗਾ।
ਸਰਦਾਰ ਕਾਲਕਾ ਨੇ ਵਿਸ਼ੇਸ਼ ਤੌਰ ‘ਤੇ ਸਰਦਾਰ ਗੁਰਦੇਵ ਸਿੰਘ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਪ੍ਰੇਰਨਾ ਨਾਲ ਇਹ ਨੌਜਵਾਨ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜੇ। ਉਨ੍ਹਾਂ ਨੇ ਸ਼ਮੂਲੀਅਤ ਕਰਨ ਵਾਲੇ ਸਾਰੇ ਨੌਜਵਾਨਾਂ  ਅਮਰਿੰਦਰ ਸਿੰਘ, ਅੰਮ੍ਰਿਤ ਸਿੰਘ, ਖੁਸ਼ਵਿੰਦਰ ਸਿੰਘ, ਗਗਨ ਸਿੰਘ, ਅਮਨ ਸਿੰਘ, ਮਨੀਕਰਨ ਸਿੰਘ, ਜਗਪ੍ਰੀਤ ਸਿੰਘ ਬਿੰਦਰਾ, ਦਿਵ ਕਰਨ ਸਿੰਘ, ਨਵਨੀਤ ਸਿੰਘ, ਰੌਣਕ ਸਿੰਘ, ਈਸ਼ਮੀਤ ਸਿੰਘ, ਅਭੀਜੀਤ ਸਿੰਘ, ਅਮਰਜੀਤ ਸਿੰਘ, ਹਮਰਾਜ ਸਿੰਘ, ਹਰਿੰਦਰ ਸਿੰਘ, ਹਰਨੂਰ ਸਿੰਘ ਅਤੇ ਈਸ਼ਰ ਸਿੰਘ ਸੇਠੀ ਆਦਿ ਦਾ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਿਲ ਹੋਣ ‘ਤੇ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸਰਪ੍ਰਸਤ ਸਰਦਾਰ ਰਵਿੰਦਰ ਸਿੰਘ ਖੁਰਾਣਾ  ਅਤੇ ਜਨਰਲ ਸਕੱਤਰ ਸਰਦਾਰ ਸਤਪਾਲ ਸਿੰਘ ਮੰਗਾ ਵੀ ਮੌਜੂਦ ਸਨ। ਸਰਦਾਰ ਕਾਲਕਾ ਨੇ ਉਨ੍ਹਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਅਤੇ ਯਤਨਾਂ ਨਾਲ ਇਹ ਸ਼ਮੂਲੀਅਤ ਸੰਭਵ ਹੋਈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਨੌਜਵਾਨਾਂ ਦੀ ਇਹ ਸ਼ਮੂਲੀਅਤ ਸ਼ੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਹੋਰ ਉੱਚਾਈਆਂ ‘ਤੇ ਲੈ ਕੇ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਮਾਜਿਕ, ਧਾਰਮਿਕ ਅਤੇ ਲੋਕ-ਹਿਤੈਸ਼ੀ ਕਾਰਜਾਂ ਵਿੱਚ ਮਹਤਵਪੂਰਨ ਭੂਮਿਕਾ ਨਿਭਾਉਂਦਾ ਰਹੇਗਾ।
 
 
 
 

Have something to say? Post your comment

 

More in Delhi

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ