Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

May 01, 2026 08:50 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਜਾ ਰਹੀ ਤਿੰਨ ਰੋਜ਼ਾ  ਗਿਆਰਵੀਂ 'ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ' ਸ਼ੁਰੂ ਹੋ ਗਈ ਹੈ। 'ਪੰਜਾਬੀ ਲੋਕਧਾਰਾ: ਪ੍ਰਾਪਤੀਆਂ ਅਤੇ ਸੰਭਾਵਨਾਵਾਂ' ਵਿਸ਼ੇ 'ਤੇ ਕਰਵਾਈ ਜਾ ਰਹੀ ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਕੀਤੀ ਗਈ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਜਿਵੇਂ ਕਿਸੇ ਦਰਖਤ ਦੀ ਪਹਿਚਾਣ ਉਸ ਦੀਆਂ ਜੜਾਂ ਕਾਰਨ ਹੁੰਦੀ ਹੈ ਓਸੇ ਤਰ੍ਹਾਂ ਕਿਸੇ ਕੌਮ ਦੀ ਪਹਿਚਾਣ ਉਸ ਦੀ ਲੋਕਧਰਾ ਅਤੇ ਵਿਰਾਸਤ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਦੇ ਯੁਗ ਵਿੱਚ ਸਮੇਂ ਦੇ ਹਾਣੀ ਬਣਨ ਲਈ ਸਾਨੂੰ ਸਾਇੰਸ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਤਰੱਕੀ ਕਰਨੀ ਚਾਹੀਦੀ ਹੈ ਪਰ ਇਸ ਦੇ ਨਾਲ-ਨਾਲ ਸਾਨੂੰ ਲੋਕਧਾਰਾ ਵਿਰਸਾ ਅਤੇ ਪਰੰਪਰਾਵਾਂ ਨੂੰ ਸੰਭਾਲਣਾ ਵੀ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਇਸ ਦਿਸ਼ਾ ਵਿੱਚ ਆਪਣੇ ਹਿੱਸੇ ਦੇ ਕਾਰਜ ਬਖੂਬੀ ਕਰ ਰਹੀ ਹੈ। ਯੂਨੀਵਰਸਿਟੀ ਵੱਲੋਂ ਉਠਾਏ ਜਾ ਰਹੇ ਕਦਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਦਾ ਮੂਲ ਮੰਤਵ ਵੀ ਇਸ ਵਿਸ਼ੇ ਨਾਲ ਮੇਲ ਖਾਂਦਾ ਹੈ। ਉਨ੍ਹਾਂ ਪਿਛਲੇ ਸਮੇਂ ਵਿੱਚ ਉਠਾਏ ਗਏ ਵੱਖ-ਵੱਖ ਕਦਮਾਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਵਿਦਿਆਰਥੀਆਂ ਨੂੰ ਵਿਰਾਸਤੀ ਕਲਾਵਾਂ ਜਿਵੇਂ ਦਰੀਆਂ, ਖੇਸ, ਫੁਲਕਾਰੀ, ਪਰਾਂਦੇ, ਛਿੱਕੂ, ਟੋਕਰੀਆਂ ਆਦਿ ਬਣਾਉਣ ਲਈ ਬਕਾਇਦਾ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਇਸ ਤਰ੍ਹਾਂ ਤਿਆਰ ਕੀਤਾ ਸਮਾਨ ਅੱਗੇ ਵਿਕਰੀ ਲਈ ਵੀ ਉਪਲਬਧ ਕਰਾਇਆ ਜਾਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪਟਿਆਲਾ ਵਿਖੇ ਵਿਰਾਸਤੀ ਮੇਲੇ ਦੌਰਾਨ ਵਿਦਿਆਰਥੀਆਂ ਦੁਆਰਾ ਬਣਾਈਆਂ ਗਈਆਂ ਅਜਿਹੀਆਂ ਚੀਜ਼ਾਂ ਦੀ 70 ਹਜ਼ਾਰ ਦੇ ਕਰੀਬ ਵਿਕਰੀ ਹੋਈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਖੁਦ ਮਹਿਸੂਸ ਕਰਦੇ ਹਨ ਕਿ ਅਜਿਹਾ ਕਰਨ ਨਾਲ ਉਹਨਾਂ ਦੀ ਮਾਨਸਿਕ ਸਿਹਤ ਵੀ ਬੇਹਤਰ ਰਹਿੰਦੀ ਹੈ।
ਉੱਘੇ ਲੋਕ ਧਾਰਾ ਸ਼ਾਸਤਰੀ ਡਾ. ਗੁਰਮੀਤ ਸਿੰਘ ਨੇ ਮੁੱਖ-ਸੁਰ ਭਾਸ਼ਣ ਦਿੰਦਿਆਂ ਕਿਹਾ ਕਿ ਲੋਕ ਧਾਰਾ ਵਿੱਚ ਕੋਈ ਸੈਂਸਰ ਨਹੀਂ ਹੁੰਦਾ। ਇਸ ਲਈ ਲੋਕਧਾਰਾ ਜ਼ਿਆਦਾ ਸੁਭਾਵਿਕ ਅਤੇ ਯਥਾਰਥਕ ਹੁੰਦੀ ਹੈ। ਲੋਕ ਧਾਰਾ ਰਾਹੀਂ ਸਮਿਆਂ ਦਾ ਬਿਹਤਰ ਅਤੇ ਅਸਲ ਇਤਿਹਾਸ ਸਿਰਜਿਆ ਜਾਂਦਾ ਹੈ। ਲੋਕ ਧਾਰਾ ਰਾਹੀਂ ਅਸਲੀਅਤ ਦੇ ਦਰਸ਼ਨ ਹੁੰਦੇ ਹਨ। ਉਨ੍ਹਾਂ ਇਸ ਵਿਸ਼ੇ ਤੇ ਖੋਜ ਕਰਨ ਵਾਲੇ ਖੋਜੀਆਂ ਨੂੰ ਹੋਰ ਵਧੇਰੇ ਵਿਧੀਵਤ ਢੰਗ ਨਾਲ ਆਪਣੀ ਖੋਜ ਕਰਨ ਲਈ ਸੱਦਾ ਦਿੱਤਾ।
ਡਾ. ਰਵੇਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਲੋਕਧਾਰਾ ਉਹ ਅਦ੍ਰਿਸ਼ਟ ਧਾਗਾ ਹੁੰਦਾ ਹੈ ਜੋ ਪੁਰਖਿਆਂ ਦੀ ਵਿਰਾਸਤ ਨੂੰ ਵਰਤਮਾਨ ਦੀ ਸੋਝੀ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਲੋਕਧਰਾ ਨੂੰ ਜੀਵਿਆ ਹੀ ਜਾ ਸਕਦਾ ਹੈ ਇਸ ਨੂੰ ਲਿਖਿਆ ਨਹੀਂ ਜਾ ਸਕਦਾ। ਉਨ੍ਹਾਂ ਨਵੇਂ ਸਮੇਂ ਵਿੱਚ ਆ ਰਹੀਆਂ ਤਬਦੀਲੀਆਂ ਅਤੇ ਇੰਟਰਨੈਟ ਦੇ ਲੋਕਧਾਰਾ ਉੱਤੇ ਪੈ ਰਹੇ ਪ੍ਰਭਾਵਾਂ ਬਾਰੇ ਵੀ ਚਰਚਾ ਕੀਤੀ।
ਡੀਨ ਅਕਾਦਮਿਕ ਮਾਮਲੇ ਪ੍ਰੋ ਜਸਵਿੰਦਰ ਸਿੰਘ ਬਰਾੜ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ।
ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਓਮ ਪ੍ਰਕਾਸ਼ ਗਾਸੋ ਵੱਲੋਂ ਆਪਣੇ ਸੰਬੋਧਨ ਵਿੱਚ ਲੋਕਧਾਰਾ ਦੇ ਵੱਖ ਵੱਖ ਪੱਖਾਂ ਅਤੇ ਉਹਨਾਂ ਦੀ ਅਹਿਮੀਅਤ ਬਾਰੇ ਚਾਨਣਾ ਪਾਇਆ ਗਿਆ।
ਵਿਭਾਗ ਮੁਖੀ ਪ੍ਰੋਫੈਸਰ ਮੋਹਨ ਤਿਆਗੀ ਵੱਲੋਂ ਕਾਨਫਰੰਸ ਦੇ ਵਿਸ਼ੇ ਦੀ ਜਾਣ ਪਛਾਣ ਕਰਵਾਈ ਗਈ ਅਤੇ ਡੀਨ ਭਾਸ਼ਾਵਾਂ ਡਾ. ਬਲਵਿੰਦਰ ਕੌਰ ਸਿੱਧੂ ਵੱਲੋਂ ਸਵਾਗਤੀ ਭਾਸ਼ਣ ਦਿੱਤਾ ਗਿਆ।
ਉਦਘਾਟਨੀ ਸੈਸ਼ਨ ਦੌਰਾਨ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਅਤੇ ਰਸਾਲੇ ਵੀ ਰਿਲੀਜ਼ ਕੀਤੇ ਗਏ, ਜਿਨ੍ਹਾਂ ਵਿੱਚ ਡਾ. ਮੇਘਾ ਸਿੰਘ ਵੱਲੋਂ ਲਿਖਤ ਹਰਭਜਨ ਸਿੰਘ ਹਲਵਾਰਵੀ ਦੀ ਜੀਵਨੀ, ਬਚਿੰਤ ਕੌਰ ਦੀ ਸਵੈ-ਜੀਵਨੀ, ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਛਾਪੇ ਜਾਂਦੇ ਖੋਜ-ਪੱਤਰਕਾ ਦੇ ਦੋ ਅੰਕ, ਤਾਸਮਨ ਅਤੇ ਪ੍ਰਤਿਮਾਨ ਰਸਾਲੇ ਆਦਿ ਸ਼ਾਮਿਲ ਸਨ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ