Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

May 01, 2026 08:53 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਪੁਲਿਸ ਨੂੰ ਇੱਕ ਅਹਿਮ ਕਾਮਯਾਬੀ ਮਿਲੀ ਹੈ। ਸ਼੍ਰੀ ਸੌਰਵ ਜਿੰਦਲ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸ਼੍ਰੀ ਤਲਵਿੰਦਰ ਸਿੰਘ, ਪੀ.ਪੀ.ਐਸ., ਕਪਤਾਨ ਪੁਲਿਸ (ਅਪਰੇਸ਼ਨ) ਅਤੇ ਸ਼੍ਰੀ ਰਾਜਨ ਪਰਮਿੰਦਰ ਸਿੰਘ, ਪੀ.ਪੀ.ਐਸ., ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 40 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬਰਾਮਦ ਕੀਤਾ ਹੈ। ਪੁਲਿਸ ਜਾਣਕਾਰੀ ਅਨੁਸਾਰ ਮਿਤੀ 30-04-2026 ਨੂੰ ਸੀ.ਆਈ.ਏ. ਸਟਾਫ ਦੀ ਟੀਮ ਗਸ਼ਤ ਦੌਰਾਨ ਰੋਇਲ ਹੋਮਜ਼ ਸੋਸਾਇਟੀ, ਮੁੰਡੀ ਖਰੜ ਵਿਖੇ ਪੁੱਜੀ, ਜਿੱਥੇ ਪਾਰਕਿੰਗ ਵਿੱਚ ਖੜ੍ਹੇ ਇੱਕ ਸ਼ੱਕੀ ਨੌਜਵਾਨ ਨੂੰ ਚੈਕ ਕੀਤਾ ਗਿਆ। ਚੈਕਿੰਗ ਦੌਰਾਨ ਉਸਦੇ ਹੱਥ ਵਿੱਚ ਫੜੇ ਜੂਟ ਦੇ ਲਿਫਾਫੇ ਵਿੱਚੋਂ 40 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬਰਾਮਦ ਹੋਇਆ। ਇਸ ਸਬੰਧੀ ਥਾਣਾ ਸਿਟੀ ਖਰੜ੍ਹ ਵਿਖੇ ਮੁਕੱਦਮਾ ਨੰਬਰ 129 ਮਿਤੀ 30-04-2026 ਅਧੀਨ ਧਾਰਾ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਵਿਕਰਮ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਏਕਤਾ ਨਗਰ, ਥਾਣਾ ਸਿਟੀ-1 ਮੋਗਾ ਵਜੋਂ ਹੋਈ ਹੈ। ਦੋਸ਼ੀ ਦੀ ਉਮਰ ਕਰੀਬ 23 ਸਾਲ ਹੈ, ਜੋ 12ਵੀਂ ਪਾਸ ਅਤੇ ਅਣਵਿਆਹਿਆ ਹੈ। ਇਸ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ। ਇਸ ਮਾਮਲੇ ਨਾਲ ਸੰਬੰਧਿਤ ਹੋਰ ਸਾਥੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ