Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

May 01, 2026 08:57 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਵਿੱਚ ਚੱਲ ਰਹੀ ਸੰਗਠਿਤ ਅਪਰਾਧ ਵਿਰੋਧੀ ਮੁਹਿੰਮ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨਾਲ ਸਾਂਝੇ ਓਪਰੇਸ਼ਨ ਵਿੱਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਇੱਕ ਮੁੱਖ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਐਸ.ਏ.ਐਸ. ਨਗਰ ਸ਼੍ਰੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਗ੍ਰਿਫਤਾਰੀ 18 ਅਪ੍ਰੈਲ ਨੂੰ ਕੀਤੇ ਗਏ ਸਾਂਝੇ ਓਪਰੇਸ਼ਨ ਦੀ ਕੜੀ ਵਿੱਚ ਕੀਤੀ ਗਈ ਹੈ, ਜਿਸ ਦੌਰਾਨ ਪੁਲਿਸ ਵੱਲੋਂ ਇੱਕ ਗੈਂਗਸਟਰ ਮੋਡੀਊਲ ਨੂੰ ਬੇਨਕਾਬ ਕਰਦੇ ਹੋਏ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਦੋ ਵਿਦੇਸ਼ੀ ਬਣਤਰ ਦੇ ਪਿਸਤੌਲ ਬਰਾਮਦ ਕੀਤੇ ਗਏ ਸਨ। ਗ੍ਰਿਫਤਾਰ ਕੀਤੇ ਦੋਸ਼ੀ ਦੀ ਪਛਾਣ ਅਜੈ, ਵਾਸੀ ਮੌਲੀ ਜਗਰਾਂ, ਚੰਡੀਗੜ੍ਹ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਉਸਨੂੰ ਟ੍ਰਾਈਸਿਟੀ ਵਿੱਚ ਕਈ ਨਿਸ਼ਾਨੇ ਸੌਂਪੇ ਗਏ ਸਨ। ਉਸਦੀ ਗ੍ਰਿਫਤਾਰੀ ਨਾਲ ਸੰਭਾਵਿਤ ਗੰਭੀਰ ਅਪਰਾਧਾਂ ਨੂੰ ਟਾਲਿਆ ਗਿਆ ਹੈ। 
ਐਸ.ਐਸ.ਪੀ. ਨੇ ਹੋਰ ਦੱਸਿਆ ਕਿ 18 ਅਪ੍ਰੈਲ ਦੀ ਕਾਰਵਾਈ ਤੋਂ ਬਾਅਦ ਕੀਤੀ ਗਈ ਅੱਗੇ-ਪਿੱਛੇ ਦੀ ਜਾਂਚ ਦੌਰਾਨ ਅਜੈ ਦੀ ਭੂਮਿਕਾ ਸਾਹਮਣੇ ਆਈ। ਉਹ ਪਹਿਲਾਂ ਗ੍ਰਿਫਤਾਰ ਹੋਏ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਹੁਕਮਾਂ 'ਤੇ ਲਾਜਿਸਟਿਕ ਸਹਾਇਤਾ ਵੀ ਪ੍ਰਦਾਨ ਕਰਦਾ ਸੀ। ਇਸ ਸੂਚਨਾ ਦੇ ਆਧਾਰ 'ਤੇ ਐਸ.ਏ.ਐਸ. ਨਗਰ ਪੁਲਿਸ ਅਤੇ ਏ.ਜੀ.ਟੀ.ਐਫ. ਦੀਆਂ ਸਾਂਝੀਆਂ ਟੀਮਾਂ ਨੇ, ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਅਤੇ ਐਸ.ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਦੇਖ-ਰੇਖ ਹੇਠ, ਇੰਸਪੈਕਟਰ ਸੁਮਿਤ ਮੋਰ (ਐਸ.ਐਚ.ਓ. ਡੇਰਾ ਬੱਸੀ) ਅਤੇ ਇੰਸਪੈਕਟਰ ਪੁਸ਼ਵਿੰਦਰ ਸਿੰਘ ਦੀ ਅਗਵਾਈ ਵਿੱਚ ਮੁਬਾਰਕਪੁਰ ਨੇੜੇ ਘੱਗਰ ਪੁਲ ਹੇਠੋਂ ਦੋਸ਼ੀ ਨੂੰ ਕਾਬੂ ਕਰ ਲਿਆ। ਗ੍ਰਿਫਤਾਰੀ ਦੌਰਾਨ ਦੋਸ਼ੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਉਸਦੀ ਲੱਤ ਟੁੱਟ ਗਈ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਉਹ ਪਿਛਲੇ ਇੱਕ ਸਾਲ ਤੋਂ ਵਿਦੇਸ਼ੀ ਹੈਂਡਲਰਾਂ ਲਈ ਕੰਮ ਕਰ ਰਿਹਾ ਸੀ। ਦੋਸ਼ੀ ਨੂੰ ਪਹਿਲਾਂ ਦਰਜ ਐਫ.ਆਈ.ਆਰ. ਨੰਬਰ 0162 ਮਿਤੀ 18.04.2026 ਅਧੀਨ ਧਾਰਾ 111, 3(5) ਬੀ.ਐਨ.ਐਸ. ਅਤੇ 25(6), 25(7)(i) ਆਰਮਜ਼ ਐਕਟ ਤਹਿਤ ਥਾਣਾ ਡੇਰਾਬੱਸੀ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਜਾਂਚ ਜਾਰੀ ਹੈ।

Have something to say? Post your comment

More in Chandigarh

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ