Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Doaba

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

May 01, 2026 09:07 PM
Rozana Sehaj times
ਨਵਾਂਸ਼ਹਿਰ :  ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਕੇਸਰੀ ਝੰਡਾ ਝੁਲਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਉਪਰੰਤ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਬਿਜਲੀ ਹਾਦਸਿਆਂ ਵਿੱਚ ਸ਼ਹੀਦ ਹੋਏ ਕਾਮਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਮੋਹਨ ਸਿੰਘ ਬੂਟਾ ਜ਼ਿਲ੍ਹਾ ਪ੍ਰਧਾਨ, ਇੰਪਲਾਈਜ਼ ਫੈਡਰੇਸ਼ਨ ਨੇ ਕਿਹਾ ਕਿ ਮਜ਼ਦੂਰ ਆਪਣੀਆਂ ਹੱਕੀ ਮੰਗਾਂ ਅਤੇ ਨਿਸ਼ਚਿਤ ਡਿਊਟੀ ਸਮੇਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਮਾਏਦਾਰੀ ਅਤੇ ਠੇਕੇਦਾਰੀ ਸਿਸਟਮ ਮਜ਼ਦੂਰਾਂ 'ਤੇ ਵਾਧੂ ਕੰਮ ਦਾ ਬੋਝ ਪਾ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਿਹਾ ਹੈ, ਜਿਸ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਹਨ। ਉਨ੍ਹਾਂ ਸ਼ਹੀਦ ਕਾਮਿਆਂ ਦੀ ਯਾਦ ਵਿੱਚ ਜਥੇਬੰਦੀ ਵੱਲੋਂ ਹਰ ਸੰਭਵ ਸਹਾਇਤਾ ਅਤੇ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਲਿਆ ਇਸ ਰੋਸ ਪ੍ਰਦਰਸ਼ਨ ਵਿੱਚ ਹਰਨੇਕ ਸਿੰਘ ਭੰਗਲ, ਬਲਜਿੰਦਰ ਸਿੰਘ (ਪ੍ਰਧਾਨ ਸ਼ਹਿਰੀ ਨਵਾਂਸ਼ਹਿਰ), ਜੋਗਾ ਸਿੰਘ (ਪ੍ਰਧਾਨ ਦਿਹਾਤੀ ਨਵਾਂਸ਼ਹਿਰ), ਰਕੇਸ਼ ਕੁਮਾਰ (ਜਨਰਲ ਸਕੱਤਰ), ਸੋਮ ਨਾਥ (ਜੇ.ਈ.), ਇੰਜੀਨੀਅਰ ਅਰਜੀਤ ਸਿੰਘ (ਜੇ.ਈ.), ਖੁਸ਼ਹਾਲ ਸਿੰਘ ਮੱਲੂ, ਕੁਲਵੰਤ ਰਾਏ, ਸੁਰਜੀਤ ਸਿੰਘ, ਕਿਸਨ ਸਿੰਘ, ਇੰਦਰਜੀਤ ਸਿੰਘ, ਕੁਲਵਿੰਦਰ ਸਿੰਘ, ਰਮਿੰਦਰ ਸਿੰਘ, ਬਲਕਾਰ ਸਿੰਘ, ਅਜੀਤ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ। ਸਮੂਹ ਆਗੂਆਂ ਨੇ ਇੱਕਜੁੱਟ ਹੋ ਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Have something to say? Post your comment

More in Doaba

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ :  ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ : ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ