Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

May 01, 2026 09:11 PM
Rozana Sehaj times
ਰਤੇਵਾਲ/ਨਵਾਂਸ਼ਹਿਰ : ਸਤਲੋਕ ਧਾਮ, ਪਿੰਡ ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਮੂਹ ਸੰਗਤਾਂ ਨੂੰ ਅਵਤਾਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਨੇ ਸਾਰੀ ਉਮਰ ਮਾਨਵਤਾ ਦੀ ਸੇਵਾ, ਪ੍ਰੇਮ, ਭਾਈਚਾਰੇ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਇਸ ਦੌਰਾਨ ਸਤਲੋਕ ਧਾਮ ਦੇ ਮੁੱਖ ਸੇਵਾਦਾਰਾਂ ਵੱਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਧਾਮ ਦੇ ਪ੍ਰਬੰਧਕ, ਸਥਾਨਕ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

Have something to say? Post your comment

 

More in Doaba

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ