Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

May 01, 2026 09:13 PM
Rozana Sehaj times

ਪਾਤੜਾਂ : ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਅੱਜ ਇੱਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਸਰਕਾਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦਿਖਾਈ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ, ਵਿਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਰੋੜੀ ਨੇ ਵਿਦਿਆਰਥੀਆਂ, ਸਕੂਲ ਦੀ ਪ੍ਰਿੰਸੀਪਲ ਸੁਖਜਿੰਦਰ ਕੌਰ ਅਤੇ ਅਧਿਆਪਕਾਂ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਮਹੱਤਤਾ, ਇਸਦੇ ਕੰਮਕਾਜ ਅਤੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਜ਼ਦੂਰਾਂ ਦੇ ਸਨਮਾਨ ਲਈ ਬੁਲਾਏ ਵਿਸ਼ੇਸ਼ ਸੈਸ਼ਨ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਸਵਾਲ ਪੁੱਛੇ ਅਤੇ ਇਸ ਪ੍ਰਕਿਰਿਆ ਨੂੰ ਨੇੜੇ ਤੋਂ ਜਾਣਨ ਵਿੱਚ ਦਿਲਚਸਪੀ ਦਿਖਾਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਵਿਦਿਆਰਥੀਆਂ ਦਾ ਇਹ ਸਿੱਖਣਯੋਗ ਦੌਰਾ ਆਯਜਿਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਦੀ ਕਾਰਵਾਈ ਨੂੰ ਆਪਣੇ ਅੱਖੀਂ ਦੇਖਣਾ ਇਕ ਇਤਿਹਾਸਕ ਅਤੇ ਸਿੱਖਣਯੋਗ ਤਜਰਬਾ ਹੈ, ਜਿਸ ਨਾਲ ਉਹ ਲੋਕਤੰਤਰਕ ਪ੍ਰਕਿਰਿਆ ਨੂੰ ਹੋਰ ਚੰਗੀ ਤਰ੍ਹਾਂ ਸਮਝ ਸਕਣਗੇ। ਇਸ ਮੌਕੇ ਸਟੇਟ ਜਨਰਲ ਸੈਕਟਰੀ ਨਵਲਦੀਪ ਸਿੰਘ ਅਤੇ ਲੈਕਚਰਾਰ ਪੋਲੀਟੀਕਲ ਸਾਇੰਸ ਕਿਰਨ ਬਾਲਾ ਵੀ ਮੌਜੂਦ ਸਨ।

 
 

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ