Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

May 01, 2026 09:27 PM
Rozana Sehaj times
ਸਮਾਣਾ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਮਜ਼ਦੂਰ ਦਿਵਸ ਦੇ ਮੌਕੇ 'ਤੇ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਸ. ਬਰਸਟ ਨੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਜ਼ਦੂਰ ਵਰਗ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਵੱਖ-ਵੱਖ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਮਜ਼ਦੂਰ ਦਿਵਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਦਿਨ ਉਨ੍ਹਾਂ ਮਜ਼ਦੂਰਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਹੱਕਾਂ ਲਈ ਅਤੇ ਕੰਮ ਦੇ ਘੰਟੇ ਨਿਸ਼ਚਿਤ ਕਰਵਾਉਣ ਲਈ ਵੱਡਾ ਸੰਘਰਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿੱਚ ਅਸੀਂ ਜੋ ਵੀ ਤਰੱਕੀ ਦੇਖ ਰਹੇ ਹਾਂ, ਉਸ ਦੀ ਬੁਨਿਆਦ ਕਿਰਤੀ ਵਰਗ ਦੀ ਮਿਹਨਤ ਨਾਲ ਰੱਖੀ ਗਈ ਹੈ। ਕਿਰਤੀ ਵਰਗ ਦੀ ਮਿਹਨਤ ਅਤੇ ਸਮਰਪਣ ਤੋਂ ਬਿਨਾਂ ਕਿਸੇ ਵੀ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ। ਸ. ਬਰਸਟ ਨੇ ਕਿਹਾ ਕਿ ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ ਹੈ। ਭਾਵੇਂ ਉਹ ਖੇਤਾਂ ਵਿੱਚ ਕੰਮ ਕਰਨ ਵਾਲਾ ਹੋਵੇ, ਮੰਡੀਆਂ ਵਿੱਚ ਬੋਝ ਚੁੱਕਣ ਵਾਲਾ ਹੋਵੇ ਜਾਂ ਉਸਾਰੀ ਦੇ ਕੰਮ ਕਰਨ ਵਾਲਾ ਹੋਵੇ, ਹਰ ਇੱਕ ਦਾ ਦੇਸ਼ ਦੀ ਆਰਥਿਕਤਾ ਵਿੱਚ ਅਹਿਮ ਯੋਗਦਾਨ ਹੈ ਅਤੇ ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮਜਦੂਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪੀਣ ਵਾਲੇ ਸਾਫ਼ ਪਾਣੀ, ਸ਼ੈੱਡਾਂ, ਬੈਠਣ ਆਦਿ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕੰਮ ਦੌਰਾਨ ਮਜ਼ਦੂਰਾਂ ਵਰਗ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸ. ਬਰਸਟ ਵੱਲੋਂ ਅਮਰਜੀਤ ਸਿੰਘ ਪ੍ਰਧਾਨ ਪੱਲੇਦਾਰ ਯੂਨੀਅਨ ਸਮਾਣਾ, ਮਦਨ ਲਾਲ ਪ੍ਰਧਾਨ ਈ ਰਿਕਸ਼ਾ ਅਜਾਦ ਯੂਨੀਅਨ ਸਮਾਣਾ, ਜੁਗਰਾਜ ਸਿੰਘ ਪ੍ਰਧਾਨ ਆਟੋ ਯੂਨੀਅਨ ਸਮਾਣਾ, ਦਰਸ਼ਨ ਸਿੰਘ ਪ੍ਰਧਾਨ ਰੇੜੀ ਯੂਨੀਅਨ ਸਮਾਣਾ, ਜੀਤ ਸਿੰਘ ਵਾਈਸ ਪ੍ਰਧਾਨ ਈ ਰਿਕਸ਼ਾ ਯੂਨੀਅਨ ਸਮਾਣਾ, ਪ੍ਰਿੰਸ ਕੁਮਾਰ ਖਜਾਨਚੀ ਈ ਰਿਕਸ਼ਾ ਯੂਨੀਅਨ ਸਮਾਣਾ, ਨਿਰਭੈ ਸਿੰਘ ਖਾਲਸਾ ਰਾਜ ਮਿਸਤਰੀ ਯੂਨੀਅਨ, ਗੁਰਮੇਲ ਸਿੰਘ ਰਾਜ ਮਿਸਤਰੀ ਮਜਦੂਰ ਯੂਨੀਅਨ, ਰੂਪ ਸਿੰਘ ਪ੍ਰਧਾਨ ਕਮੇਟੀ ਸਟੈਂਡ ਯੂਨੀਅਨ, ਸੋਨੂੰ ਪ੍ਰਧਾਨ ਆਟੋ ਯੂਨੀਅਨ ਦਾਣਾ ਮੰਡੀ, ਸੁਰੇਸ਼ ਪ੍ਰਧਾਨ ਮਜਦੂਰ ਯੂਨੀਅਨ ਤੇ ਕਮੇਟੀ, ਗੁਰਮੀਤ ਸਿੰਘ ਨਾਮਧਾਰੀ ਟਰੱਕ ਯੂਨੀਅਨ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਨਮਾਨ ਕੇਵਲ ਇੱਕ ਰਸਮ ਨਹੀਂ, ਸਗੋਂ ਮਜਦੂਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਸੱਚੀ ਪਹਿਚਾਣ ਹੈ। ਸਮਾਗਮ ਵਿੱਚ ਕੁਲਦੀਪ ਸਿੰਘ ਵਿਰਕ ਹਲਕਾ ਸਮਾਣਾ ਕੁਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਜਸਬੀਰ ਸਿੰਘ ਤਰੈਂ ਮੈਂਬਰ ਜਿਲ੍ਹਾ ਪਰਿਸ਼ਦ, ਦਰਬਾਰਾ ਸਿੰਘ ਤੁੱਲੇਵਾਲ ਬਲਾਕ ਸਮੰਤੀ ਮੈਂਬਰ, ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਬਲਕਾਰ ਡਕਾਲਾ ਮੈਂਬਰ ਮੰਡੀ ਬੋਰਡ, ਗਿਨੀ ਖੰਗੂੜਾ, ਹਰਸ਼ਵੀਰ ਵਿਰਕ, ਸੋਮ ਚੰਦ ਸੋਮੀ ਸਰਪੰਚ ਤਰਖਾਣ ਮਾਜਰਾ, ਅੰਗ੍ਰੇਜ ਭੁੱਲਰ, ਰਵਿੰਦਰ ਬੱਲੀ, ਬਿੰਦਰ ਨਾਗਰ, ਜੈਂਕੀ ਮਹਿਰਾ, ਸੰਕਰ ਜਿੰਦਲ, ਹਜਾਰੀ ਲਾਲ ਜੋਹਰੀ, ਬਲਵਿੰਦਰ ਸਿੰਘ ਗਾਜੀਪੁਰ, ਡਾ. ਹਰਮੇਸ਼, ਗੁਰਪਿਆਰ ਨਵਾਂ ਗਾਓ ਸਮੇਤ ਸੈਂਕੜਾਂ ਦੀ ਗਿਣਤੀ ਵਿੱਚ ਪਾਰਟੀ ਵਲੰਟੀਅਰ, ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਮਜ਼ਦੂਰ ਭਰਾ ਮੌਜੂਦ ਰਹੇ। 

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ