Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

May 01, 2026 09:43 PM
Rozana Sehaj times

ਮਾਲੇਰਕੋਟਲਾ  : ਵਰਲਡ ਪ੍ਰੈੱਸ ਫ੍ਰੀਡਮ ਡੇ ਦੇ ਮੌਕੇ ‘ਤੇ 3 ਮਈ 2026 ਦਿਨ ਐਤਵਾਰ ਸ਼ਾਮ 4.30 ਵਜ਼ੇ ਸਥਾਨਕ ਕਪੂਰ ਹੋਮਿਓ ਹਸਪਤਾਲ ਵਿਖੇ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਪੱਤਰਕਾਰਤਾ ਦੀ ਅਹਿਮੀਅਤ ਅਤੇ ਅਭਿਵੈਕਤੀ ਦੀ ਆਜ਼ਾਦੀ ਦੇ ਮੂਲ ਸਿਧਾਂਤਾਂ ਨੂੰ ਯਾਦ ਕੀਤਾ ਜਾਵੇਗਾ।     ਸਮਾਗਮ ਦਾ ਮੁੱਖ ਉਦੇਸ਼ ਮੀਡੀਆ ਦੇ ਯੋਗਦਾਨ ਨੂੰ ਸਲਾਮ ਕਰਨਾ ਅਤੇ ਉਹਨਾਂ ਪੱਤਰਕਾਰਾਂ ਨੂੰ ਸਨਮਾਨਿਤ ਕਰਨਾ ਹੈ ਜੋ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿਰੰਤਰ ਮਿਹਨਤ ਕਰਦੇ ਹਨ। ਇਸ ਮੌਕੇ “From the front lines to the headlines, journalists bring us the truth” ““ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ, ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ” ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਚਰਚਾ ਕੀਤੀ ਜਾਵੇਗੀ।ਲਾਇਅਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਪ੍ਰਧਾਨ ਅਤੇ ਪੰਜਾਬ ਦਾ ਯੂਥ ਆਇਕਨ ਡਾ. ਸੌਰਭ ਕਪੂਰ, ਸਕੱਤਰ ਅੰਕੁਰ ਗੋਯਲ, ਕੈਸ਼ੀਅਰ ਸੰਜੀਵ ਚੌਧਰੀ ਅਤੇ ਪੀ.ਆਰ.ਓ. ਲੋਕੇਸ਼ ਜੈਨ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਮਾਜ ਵਿੱਚ ਸੂਚਨਾ ਦੇ ਸਹੀ ਪ੍ਰਵਾਹ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈੱਸ ਦੀ ਆਜ਼ਾਦੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਿਰਫ਼ ਇੱਕ ਸਮਾਰੋਹ ਨਹੀਂ, ਸਗੋਂ ਸੱਚਾਈ, ਪਾਰਦਰਸ਼ਤਾ ਅਤੇ ਜ਼ਿੰਮੇਵਾਰ ਪੱਤਰਕਾਰਤਾ ਪ੍ਰਤੀ ਸਨਮਾਨ ਪ੍ਰਗਟਾਉਣ ਦਾ ਮੌਕਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਮਾਗਮ ਦੌਰਾਨ ਸਵਰਗੀ ਡਾ. ਸਤਿਸ ਕਪੂਰ ਦੀ ਯਾਦ ਨੂੰ ਵੀ ਨਮਨ ਕੀਤਾ ਜਾਵੇਗਾ, ਜਿਨ੍ਹਾਂ ਨੇ ਆਪਣੇ ਜੀਵਨ ਦੌਰਾਨ ਪ੍ਰੈੱਸ ਅਤੇ ਸਮਾਜਿਕ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਦੀ ਸੇਵਾ ਅਤੇ ਸਮਰਪਣ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਰਹੇਗਾ।

  ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ, ਪੱਤਰਕਾਰ ਭਾਈਚਾਰੇ ਅਤੇ ਸਮਾਜ ਦੇ ਹਰੇਕ ਵਰਗ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਪ੍ਰੈੱਸ ਦੀ ਆਜ਼ਾਦੀ ਦੇ ਮੂਲ ਮੰਤਰ ਨੂੰ ਮਜ਼ਬੂਤ ਕਰੀਏ ਅਤੇ ਉਹਨਾਂ ਆਵਾਜ਼ਾਂ ਦਾ ਸਨਮਾਨ ਕਰੀਏ ਜੋ ਸਾਡੇ ਸਮਾਜ ਨੂੰ ਸਹੀ ਦਿਸ਼ਾ ਦਿੰਦੀਆਂ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ