ਸੰਦੌੜ : ਦਿਨ ਵੀਰਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੌਂਧਾ ਸਿੰਘ ਵਾਲਾ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਜੀ ਦੀ ਅਗਵਾਈ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਜੀ ਦਿਸ਼ਾ ਨਿਰਦੇਸ਼ ਅਨੁਸਾਰ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਿਜ਼ਨਸ ਬਲਾਸਟਰ ਮੇਲਾ ਲਗਾਇਆ ਗਿਆ।ਇਸ ਮੇਲੇ ਵਿੱਚ ਵਿਦਿਆਰਥੀਆਂ ਨੇ ਵੱਖ ਵੱਖ ਪ੍ਰਕਾਰ ਦੀਆਂ ਸਟਾਲਾਂ ਲਗਾਈਆਂ ਗਈਆਂ ਜਿਨ੍ਹਾਂ ਵਿੱਚ ਮਹਿੰਦੀ, ਬੁਟੀਕ, ਹਰਬਲ ਸੈਂਪੂ, ਹੱਥੀਂ ਗਹਿਣੇ ਬਣਾਉਣੇ , ਸਮੋਸੇ ਬਣਾਉਣੇ ਅਤੇ ਟੀ ਸ਼ਰਟ ਪ੍ਰਿੰਟਿੰਗ ਆਦਿ ਮੁੱਖ ਸਨ। ਇਸ ਮੌਕੇ ਇਸ ਪ੍ਰੋਗਰਾਮ ਦੇ ਬਲਾਕ ਨੋਡਲ ਅਫ਼ਸਰ ਸ.ਆਤਮਾ ਸਿੰਘ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਨੇ ਕਿਹਾ ਕਿ ਇਸ ਤਰਾਂ ਦੇ ਮੌਕੇ ਵਿਦਿਆਰਥੀਆਂ ਨੂੰ ਸਵੈ ਰੁਜ਼ਗਾਰ ਲਈ ਪ੍ਰੇਰਿਤ ਕਰਦੇ ਹਨ। ਪ੍ਰਿੰਸੀਪਲ ਮੈਡਮ ਵਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਇਸ ਤਰਾਂ ਦੇ ਪ੍ਰੋਗਰਾਮਾਂ ਵਿੱਚ ਨੂੰ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸ. ਆਤਮਾ ਸਿੰਘ ਵਲੋਂ ਪ੍ਰੋਗਰਾਮ ਦੀ ਰੂਪਰੇਖਾ ਅਤੇ ਸੁੱਚਜੇ ਢੰਗ ਨਾਲ ਚਲਾਉਣ ਲਈ ਸਕੂਲ ਪ੍ਰਿੰਸੀਪਲ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਤੇ ਸ.ਜਗਤਾਰ ਸਿੰਘ ਸਹਾਇਕ ਨੋਡਲ, ਸ. ਸੁਖਜੀਤ ਸਿੰਘ ਇੰਚਾਰਜ ਬਾਰਵੀਂ ਜਮਾਤ, ਸ.ਸੁਰਜੀਤ ਸਿੰਘ, ਸ.ਬੇਅੰਤ ਸਿੰਘ ਅਤੇ ਸ.ਕੇਵਲ ਸਿੰਘ ਜੀ ਦੇ ਨਾਲ ਬਾਕੀ ਕਮੇਟੀ ਮੈਂਬਰ ਵੀ ਮੌਜੂਦ ਰਹੇ। ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਵਲੋਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਲਈ ਖੂਬ ਖਰੀਦਦਾਰੀ ਕੀਤੀ ਗਈ।