Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

May 01, 2026 10:11 PM
Rozana Sehaj times
ਅੰਮ੍ਰਿਤਸਰ :  ਮਜ਼ਦੂਰ ਦਿਵਸ ਦੇ ਮੌਕੇ 'ਤੇ ਆਲ ਇੰਡੀਆ ਰੇਹੜੀ ਯੂਨੀਅਨ ਅਤੇ ਪੰਜਾਬ ਰੇਹੜੀ ਫੈਡਰੇਸ਼ਨ ਵੱਲੋਂ ਵੱਡੇ ਪੱਧਰ 'ਤੇ ਸਮਾਗਮ ਉਲੀਕਿਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਡਾ. ਇੰਦਰਪਾਲ ਸਿੰਘ ਨੇ ਦੁਨੀਆ ਭਰ ਦੇ ਮਜ਼ਦੂਰਾਂ ਨੂੰ ਵਧਾਈ ਦਿੱਤੀ ਅਤੇ 1886 ਵਿੱਚ ਸ਼ਿਕਾਗੋ ਦੇ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮਜ਼ਦੂਰਾਂ ਦੇ ਸੰਘਰਸ਼ ਦਾ ਹੀ ਨਤੀਜਾ ਸੀ ਕਿ 24 ਘੰਟੇ ਦੀ ਡਿਊਟੀ ਨੂੰ ਘਟਾ ਕੇ 8 ਘੰਟੇ ਕਰਵਾਇਆ ਗਿਆ ਸੀ ਅਤੇ ਮਜ਼ਦੂਰਾਂ ਦੇ ਖੂਨ ਨਾਲ ਲਾਲ ਹੋਇਆ ਝੰਡਾ ਅੱਜ ਵੀ ਉਨ੍ਹਾਂ ਦੀ ਹੋਂਦ ਦਾ ਪ੍ਰਤੀਕ ਹੈ। ਡਾ. ਇੰਦਰਪਾਲ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਮਾਏਦਾਰਾਂ ਅਤੇ ਅਡਾਨੀ-ਅੰਬਾਨੀ ਵਰਗੇ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਪੁਰਾਣੇ ਕਿਰਤ ਕਾਨੂੰਨਾਂ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਡਿਊਟੀ ਦੇ ਘੰਟੇ 8 ਤੋਂ ਵਧਾ ਕੇ 12 ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਜੋ ਕਿ ਮਜ਼ਦੂਰ ਜਮਾਤ ਨਾਲ ਸਰਾਸਰ ਬੇਇਨਸਾਫੀ ਹੈ। ਯੂਨੀਅਨ ਬਣਾਉਣ ਦੇ ਅਧਿਕਾਰਾਂ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ 8-12 ਬੰਦੇ ਮਿਲ ਕੇ ਯੂਨੀਅਨ ਬਣਾ ਸਕਦੇ ਸਨ, ਪਰ ਨਵੇਂ ਨਿਯਮਾਂ ਅਨੁਸਾਰ ਇਸ ਦੀ ਗਿਣਤੀ 100-200 ਕਰ ਦਿੱਤੀ ਗਈ ਹੈ, ਤਾਂ ਜੋ ਮਜ਼ਦੂਰ ਇਕੱਠੇ ਨਾ ਹੋ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਾਰਖਾਨਿਆਂ ਅਤੇ ਦੁਕਾਨਾਂ ਵਿੱਚ ਹਜ਼ਾਰਾਂ ਮਜ਼ਦੂਰ ਕੰਮ ਕਰ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਬਣਦੀ ਤਨਖਾਹ ਮਿਲ ਰਹੀ ਹੈ ਅਤੇ ਨਾ ਹੀ ਈ.ਐਸ.ਆਈ. (ESI) ਜਾਂ ਪੀ.ਐਫ. (PF) ਵਰਗੀਆਂ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ 'ਕਾਲੇ ਕਾਨੂੰਨ' ਵਾਪਸ ਨਾ ਲਏ ਅਤੇ ਮਜ਼ਦੂਰਾਂ ਨੂੰ ਇਨਸਾਫ ਨਾ ਦਿੱਤਾ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਮਜ਼ਦੂਰ ਜਮਾਤ ਸਰਕਾਰ ਨੂੰ ਮੂੰਹ-ਤੋੜਵਾਂ ਜਵਾਬ ਦੇਵੇਗੀ। ਡਾ. ਸਿੰਘ ਨੇ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਮੈਡੀਕਲ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਤੇ ਰਾਮਪਾਲ ਸ਼ਾਇਰ ਸੰਜੇ ਪੰਕਜ ਰਮੇਸ਼ ਛਾਪਾ ਰਾਹੁਲ ਸੁਰਜੀਤ ਸਿੰਘ ਅਜੇ ਅਤੇ ਹੋਰ ਮੈਂਬਰ ਮੌਜੂਦ ਸਨ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ