Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

May 01, 2026 10:18 PM
Rozana Sehaj times
ਦੇਵੀਗੜ੍ਹ : ਹਲਕਾ ਸਨੌਰ ਦੇ ਪਿੰਡ ਲਹਿਲਾਂ ਜਗੀਰ ਦੇ ਜੰਮਪਲ ਨੌਜਵਾਨ ਆਗੂ ਸ. ਨਰਿੰਦਰ ਸਿੰਘ ਭਿੰਡਰ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਆਰਗੇਨਾਈਜ਼ਰ ਸਕੱਤਰ ਅਤੇ ਪਾਰਟੀ ਬੁਲਾਰਾ ਪੰਜਾਬ ਨਿਯੁਕਤ ਕੀਤਾ ਗਿਆ ਹੈ। ਨਰਿੰਦਰ ਸਿੰਘ ਭਿੰਡਰ ਹਰ ਇੱਕ ਦੇ ਦੁੱਖ ਸੁੱਖ ਵਿੱਚ ਖੜਨ ਵਾਲਾ ਨੌਜਵਾਨ ਕਿਸੇ ਜਾਣ ਪਹਿਚਾਣ ਦਾ ਮੁਹਤਾਜ ਨਹੀਂ, ਇਹ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਅਤੇ ਆਪਣੇ ਹਲਕੇ ਦੇ ਅਹਿਮ ਮੁੱਦੇ ਬੜੀ ਬੇਬਾਕੀ ਅਤੇ ਨਿਡਰਤਾ ਨਾਲ ਚੱਕਦਾ ਰਿਹਾ ਹੈ । ਨਰਿੰਦਰ ਸਿੰਘ ਭਿੰਡਰ ਉਹੀ ਨੌਜਵਾਨ ਆ ਜਿਸਨੇ ਕਿਸਾਨੀ ਅੰਦੋਲਨ 2020 ਦੌਰਾਨ ਵਾਟਰ ਕੈਨਨ ਦਾ ਮੂੰਹ ਮੌੜ ਕੇ ਮਾਰਕੰਡੇ ਪੁੱਲ ਦਾ ਰਾਹ ਖੋਲ ਦਿੱਤਾ ਸੀ, ਤੇ ਦਿੱਲੀ ਪਹੁੰਚ ਕੇ ਟਰਾਲੀ ਟਾਇਮਜ਼ ਪੇਪਰ ਵੀ ਸ਼ੁਰੂ ਕੀਤਾ। ਆਪਣੇ ਹਲਕੇ ਵਿੱਚ ਹੜਾਂ ਦੌਰਾਨ ਸੇਵਾ ਨਿਭਾਈ ਤੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਤੱਕ ਬਣਵਾ ਕੇ ਦਿੱਤੇ।ਨਰਿੰਦਰ ਸਿੰਘ ਭਿੰਡਰ ਦੇ ਯਤਨਾਂ ਸਦਕਾ ਦੁੱਧਨ ਗੁੱਜਰਾਂ ਟਾਂਗਰੀ ਨਦੀ ਉਪਰ 1 ਕਰੋੜ 30 ਲੱਖ ਦੀ ਲਾਗਤ ਨਾਲ ਗੇਟ ਲਗਿਆ ਜਿਸ ਨਾਲ 20-25 ਪਿੰਡਾਂ ਨੂੰ ਰਾਹਤ ਮਿਲੀ। ਲਹਿਲਾਂ ਜਗੀਰ ਵਾਸੀਆਂ  ਨੇ ਨਰਿੰਦਰ ਸਿੰਘ ਭਿੰਡਰ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਨੇ ਡੇਡ ਸਾਲ ਵਿੱਚ ਉਹ ਕੰਮ ਕਰ ਦਿੱਤੇ ਜੋ ਪਿੰਡ ਵਿੱਚ ਪਿਛਲੇ 40 ਸਾਲਾਂ ਤੋਂ ਨੀ ਸੀ ਹੋਏ। ਨਰਿੰਦਰ ਸਿੰਘ ਭਿੰਡਰ ਆਪਣੇ ਸਕੂਲ ਪ੍ਰੋਫੈਸਰ ਸ. ਗੁਰਪ੍ਰੀਤ ਸਿੰਘ ਅੰਟਾਲ ਜੀ ਜੋ ਲਹਿਣਾ ਸਿੰਘ ਤੁੜ ਪਰਿਵਾਰ ਵਿੱਚੋਂ ਨੇ ਉਹਨਾਂ ਨਾਲ ਪੰਜਾਬ ਅਤੇ ਪੰਥਕ ਮਸਲਿਆਂ ਤੇ ਚਰਚਾ ਕਰਦਾ ਰਹਿੰਦਾ ਸੀ ਤੇ ਉਸੇ ਪਰਿਵਾਰ ਵਲੋਂ ਹੀ ਨਰਿੰਦਰ ਸਿੰਘ ਭਿੰਡਰ ਨੂੰ ਥਾਪੜਾ ਦੇ ਕੇ ਰਾਜਨੀਤੀ ਵਾਲੇ ਪਾਸੇ ਤੋਰਿਆ ਗਿਆ ਹੈ। ਇਸ ਮੌਕੇ ਨਰਿੰਦਰ ਸਿੰਘ ਭਿੰਡਰ ਵਲੌਂ ਪਾਰਟੀ ਦੀ ਲੀਡਰਸ਼ਿਪ ਬਾਪੂ ਤਰਸੇਮ ਸਿੰਘ ਜੀ, ਸ. ਪਰਮਜੀਤ ਸਿੰਘ ਜੋਹਲ, ਸ. ਹਰਭਜਨ ਸਿੰਘ ਤੁੜ, ਸ. ਗੁਰਪ੍ਰੀਤ ਸਿੰਘ ਅੰਟਾਲ, ਸ. ਮਨਦੀਪ ਸਿੰਘ ਸਿੱਧੂ, ਪ੍ਰੋ. ਸਤਨਾਮ ਕੌਰ ਜੀ, ਸ. ਕਾਬਲ ਸਿੰਘ, ਸ. ਪ੍ਰਗਟ ਸਿੰਘ ਮੀਆਂਵਿੰਡ, ਸ. ਬਰਜਿੰਦਰ ਸਿੰਘ, ਸ. ਬਾਬੂ ਸਿੰਘ ਬਰਾੜ, ਗੰਗਵੀਰ ਸਿੰਘ ਰਾਥੌੜ, ਸ. ਜਸਵਿੰਦਰ ਸਿੰਘ ਡਰੌਲੀ ਅਤੇ ਸਾਰੇ ਸਾਥੀਆਂ ਦਾ ਮੈਂ ਦਿਲੋਂ ਧੰਨਵਾਦ ਕੀਤਾ ਗਿਆ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ