Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

May 01, 2026 10:30 PM
Rozana Sehaj times

ਚੰਡੀਗੜ੍ਹ : ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਬਿਲ ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਬਿਲ ਦਾ ਉਦੇਸ਼ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ ਬਣਾਉਣਾ ਅਤੇ ਇਸਨੂੰ ਆਧੁਨਿਕ ਸੁਧਾਰਕ ਪ੍ਰਥਾਵਾਂ ਨਾਲ ਸੰਗਤ ਕਰਨਾ ਹੈ। ਬਿੱਲ ਪੇਸ਼ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਦਾ ਉਦੇਸ਼ ਜੇਲ੍ਹਾਂ ਨੂੰ ਸਿਰਫ਼ ਹਿਰਾਸਤੀ ਸੰਸਥਾਵਾਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਏਕੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੇਲ੍ਹਾਂ ਨੂੰ ਨਿਯੰਤਰਿਤ ਕਰਦਾ ਮੌਜੂਦਾ ਕਾਨੂੰਨੀ ਢਾਂਚਾ, ਜੋ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਨਾਲ ਜਕੜਿਆ ਹੋਇਆ ਹੈ, ਹੁਣ ਪੁਰਾਣਾ ਹੋ ਚੁੱਕਾ ਹੈ ਅਤੇ ਇਹ ਮੌਜੂਦਾ ਚੁਣੌਤੀਆਂ ਦੇ ਹੱਲ ਲਈ ਨਾਕਾਫ਼ੀ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਨਵਾਂ ਬਿੱਲ ਕੈਦੀਆਂ ਦੀ ਸੁਰੱਖਿਅਤ ਹਿਰਾਸਤ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਅਤੇ ਮਨੁੱਖਤਾਵਾਦੀ ਰਵੱਈਏ ‘ਤੇ ਅਧਾਰਤ ਢਾਂਚਾ ਪ੍ਰਦਾਨ ਕਰਦਿਆਂ ਕੈਦੀਆਂ ਦੇ ਮਾਣ-ਸਨਮਾਨ ਤੇ ਬੁਨਿਆਦੀ ਅਧਿਕਾਰਾਂ ਨੂੰ ਕਾਇਮ ਰੱਖੇਗਾ। ਇਹ ਸੁਧਾਰਾਤਮਕ ਸੇਵਾਵਾਂ 'ਤੇ ਜ਼ੋਰ ਦਿੰਦਾ ਹੈ, ਜਿਸ ਵਿੱਚ ਸਿੱਖਿਆ, ਕਿੱਤਾਮੁਖੀ ਸਿਖਲਾਈ, ਹੁਨਰ ਵਿਕਾਸ ਅਤੇ ਮਨੋਵਿਗਿਆਨਕ ਸਲਾਹ ਸ਼ਾਮਲ ਹੈ, ਤਾਂ ਜੋ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਵਜੋਂ ਸਮਾਜ ਵਿੱਚ ਕੈਦੀਆਂ ਦੇ ਮੁੜ ਏਕੀਕਰਨ ‘ਚ ਕੀਤੀ ਜਾ ਸਕੇ। ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਬਿੱਲ ਵਿੱਚ ਉਮਰ, ਲਿੰਗ, ਪੁਰਾਣੇ ਅਪਰਾਧਕ ਰਿਕਾਰਡ ਅਤੇ ਜੋਖਮ ਮੁਲਾਂਕਣ ਵਰਗੇ ਕਾਰਕਾਂ ਦੇ ਆਧਾਰ 'ਤੇ ਕੈਦੀਆਂ ਲਈ ਇੱਕ ਮਜ਼ਬੂਤ ਵਰਗੀਕਰਨ ਪ੍ਰਣਾਲੀ ਪੇਸ਼ ਕੀਤੀ ਗਈ ਹੈ। ਸੰਵੇਦਨਸ਼ੀਲ ਸਮੂਹਾਂ, ਜਿਨ੍ਹਾਂ ਵਿੱਚ ਮਹਿਲਾ ਕੈਦੀ, ਟ੍ਰਾਂਸਜੈਂਡਰ ਕੈਦੀ, ਬਜ਼ੁਰਗ ਕੈਦੀ ਅਤੇ ਦਿਵਿਆਂਗ ਕੈਦੀ ਸ਼ਾਮਲ ਹਨ, ਲਈ ਵਿਸ਼ੇਸ਼ ਉਪਬੰਧ ਸ਼ਾਮਲ ਕੀਤੇ ਗਏ ਹਨ, ਜੋ ਉਨ੍ਹਾਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਗੇ। ਸੁਰੱਖਿਆ ਪਹਿਲੂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਿੱਲ ਖ਼ਤਰਨਾਕ ਅਪਰਾਧੀਆਂ, ਸੰਗਠਿਤ ਅਪਰਾਧ ਦੇ ਮੁਲਜ਼ਮਾਂ ਅਤੇ ਹੋਰ ਉੱਚ-ਜੋਖਮ ਵਾਲੇ ਕੈਦੀਆਂ ਦੇ ਪ੍ਰਬੰਧਨ ਲਈ ਮੌਜੂਦਾ ਸਹੂਲਤਾਂ ਦੇ ਅੰਦਰ ਉੱਚ-ਸੁਰੱਖਿਆ ਜੇਲ੍ਹਾਂ ਅਤੇ ਸਮਰਪਿਤ ਉੱਚ-ਜੋਖਮ ਵਾਲੇ ਖੇਤਰਾਂ ਦੀ ਸਥਾਪਨਾ ਦਾ ਪ੍ਰਸਤਾਵ ਰੱਖਦਾ ਹੈ। ਬਿੱਲ ਅਨੁਸਾਰ ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਨਿਗਰਾਨੀ, ਬਾਇਓਮੈਟ੍ਰਿਕ ਪਛਾਣ ਅਤੇ ਆਧੁਨਿਕ ਸਕੈਨਿੰਗ ਤਕਨਾਲੋਜੀਆਂ ਸਮੇਤ ਉੱਨਤ ਨਿਗਰਾਨੀ ਪ੍ਰਣਾਲੀਆਂ ਨੂੰ ਏਕੀਕ੍ਰਿਤ ਕੀਤਾ ਜਾਵੇਗਾ। ਇਹ ਬਿੱਲ ਨਿਰੀਖਣ, ਸ਼ਿਕਾਇਤ ਨਿਵਾਰਣ ਅਤੇ ਨਿਗਰਾਨੀ ਲਈ ਢਾਂਚਾਗਤ ਵਿਧੀਆਂ ਪੇਸ਼ ਕਰਕੇ ਜੇਲ੍ਹ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ 'ਤੇ ਵੀ ਕੇਂਦਰਤ ਹੈ। ਸੂਬੇ ਭਰ ਵਿੱਚ ਜੇਲ੍ਹ ਸੰਸਥਾਵਾਂ ਦੀਆਂ ਨੀਤੀਆਂ ਨੂੰ ਕੁਸ਼ਲਤਾ ਨਾਲ ਲਾਗੂ ਕਰਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਦੇ ਡਾਇਰੈਕਟੋਰੇਟ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੈਦੀਆਂ ਲਈ ਸਿਹਤ ਸੰਭਾਲ, ਸੈਨੀਟੇਸ਼ਨ, ਕਾਨੂੰਨੀ ਸਹਾਇਤਾ ਅਤੇ ਸੰਚਾਰ ਸਹੂਲਤਾਂ ਨਾਲ ਸਬੰਧਤ ਉਪਬੰਧਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਹ ਬਿੱਲ ਸੰਵਿਧਾਨਕ ਸੁਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੇ ਮਿਆਰਾਂ ਦੇ ਅਨੁਸਾਰ ਢੁਕਵੇਂ ਡਾਕਟਰੀ ਇਲਾਜ, ਮਾਨਸਿਕ ਸਿਹਤ ਸੇਵਾਵਾਂ ਅਤੇ ਕਾਨੂੰਨੀ ਸਹਾਇਤਾ ਤੱਕ ਪਹੁੰਚ ਨੂੰ ਯਕੀਨੀ ਬਣਾਉਂਦਾ ਹੈ। ਡਾ. ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਾਨੂੰਨ ਵੱਖ-ਵੱਖ ਏਜੰਸੀਆਂ ਦਰਮਿਆਨ ਕੁਸ਼ਲਤਾ ਅਤੇ ਤਾਲਮੇਲ ਨੂੰ ਬਿਹਤਰ ਬਣਾਉਣ ਲਈ ਡਿਜੀਟਲ ਰਿਕਾਰਡ-ਕੀਪਿੰਗ, ਵੀਡੀਓ ਕਾਨਫਰੰਸਿੰਗ ਅਤੇ ਅਪਰਾਧਿਕ ਨਿਆਂ ਪ੍ਰਣਾਲੀ ਨਾਲ ਏਕੀਕਰਨ ਸਮੇਤ ਆਧੁਨਿਕ ਤਕਨਾਲੋਜੀ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕਰਦਾ ਹੈ। ਕੈਬਨਿਟ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਬਿੱਲ ਪੰਜਾਬ ਦੇ ਜੇਲ੍ਹ ਪ੍ਰਸ਼ਾਸਨ ਵਿੱਚ ਸੁਰੱਖਿਆ ਮੁੱਦਿਆਂ ਨੂੰ ਸੁਧਾਰਾਤਮਕ ਅਤੇ ਪੁਨਰਵਾਸ ਯਤਨਾਂ ਨਾਲ ਸੰਤੁਲਿਤ ਕਰਕੇ ਇੱਕ ਆਦਰਸ਼ ਤਬਦੀਲੀ ਲਿਆਏਗਾ। ਉਨ੍ਹਾਂ ਸਦਨ ਦੇ ਸਾਰੇ ਮੈਂਬਰਾਂ ਨੂੰ ਨਿਆਂ, ਜਨਤਕ ਸੁਰੱਖਿਆ ਅਤੇ ਮਨੁੱਖੀ ਮਾਣ-ਸਨਮਾਨ ਦੇ ਵੱਡੇ ਹਿੱਤ ਵਿੱਚ ਇਸ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਹ ਬਿੱਲ ਲਿਆਉਣਾ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸ਼ਾਸਨ ਪ੍ਰਤੀ ਵਚਨਬੱਧਤਾ ਅਤੇ ਇੱਕ ਸੁਰੱਖਿਅਤ, ਪਾਰਦਰਸ਼ੀ ਤੇ ਮਨੁੱਖੀ ਸੁਧਾਰ ਪ੍ਰਣਾਲੀ ਸਥਾਪਤ ਕਰਨ ਦੇ ਇਸਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।

 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ