Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

May 01, 2026 10:34 PM
Rozana Sehaj times
ਚੰਡੀਗੜ੍ਹ :  ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ। ਇਹ ਮਤਾ 'ਕਿਰਤੀ ਦਿਵਸ' (ਮਜ਼ਦੂਰ ਦਿਵਸ) ਮੌਕੇ ਸੱਦੇ ਗਏ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਅਤੇ ਇਤਿਹਾਸਕ ਇਜਲਾਸ ਦੌਰਾਨ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮੰਤਰੀ ਨੇ ਕਿਰਤੀਆਂ ਲਈ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟਾਂ ਵਿੱਚ 15 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਮਤਾ ਪੇਸ਼ ਕਰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਦੇਸ਼, ਸਮਾਜ ਅਤੇ ਅਰਥਵਿਵਸਥਾ ਦੀ ਰੀੜ੍ਹ ਮੰਨੇ ਜਾਂਦੇ ਮਜ਼ਦੂਰਾਂ ਦੇ ਵਡਮੁੱਲੇ ਯੋਗਦਾਨ ਨੂੰ ਸ਼ਰਧਾਂਜਲੀ ਦੇਣ ਲਈ ਲਗਭਗ 69 ਸਾਲਾਂ ਬਾਅਦ 1 ਮਈ ਨੂੰ ਅਜਿਹਾ ਇਤਿਹਾਸਕ ਇਜਲਾਸ ਸੱਦਿਆ ਗਿਆ ਹੈ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਕਾਸ ਪ੍ਰਾਜੈਕਟ ਅਤੇ ਤਰੱਕੀ ਦਾ ਹਰ ਮੀਲ ਪੱਥਰ ਕਿਰਤੀਆਂ ਦੇ ਅਣਥੱਕ ਯਤਨਾਂ, ਸਮਰਪਣ ਅਤੇ ਸਿਰੜ ਕਰਕੇ ਹੀ ਸੰਭਵ ਹੁੰਦਾ ਹੈ। ਮਈ ਦਿਵਸ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ  ਸ. ਸੌਂਦ ਨੇ ਕਿਹਾ ਕਿ ਇਹ ਦਿਨ 1886 ਵਿੱਚ ਸ਼ਿਕਾਗੋ ਦੇ ਹੇਅਮਾਰਕਿਟ ਸਕੁਏਅਰ ਵਿਖੇ ਇਤਿਹਾਸਕ ਅੰਦੋਲਨ ਦੌਰਾਨ ਮਜ਼ਦੂਰਾਂ ਵੱਲੋਂ ਕੀਤੀਆਂ  ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। ਜ਼ਿਕਰਯੋਗ ਹੈ ਕਿ ਮਜ਼ਦੂਰਾਂ ਦੀ ਅੱਠ ਘੰਟੇ ਕੰਮ ਕਰਨ ਦੀ ਮੰਗ ਵੀ ਇਸੇ ਅੰਦੋਲਨ ਦੇ ਸਿੱਟੇ ਵਜੋਂ ਉੱਠੀ ਸੀ। ਇਹ ਦਿਨ ਸਮਾਜਿਕ ਨਿਆਂ, ਬਿਹਤਰ ਕੰਮਕਾਜੀ ਮਾਹੌਲ ਅਤੇ ਕਿਰਤ ਅਧਿਕਾਰਾਂ ਦੀ ਨਿਰੰਤਰ ਪ੍ਰਾਪਤੀ ਦਾ ਪ੍ਰਤੀਕ ਮੰਨਿਆਂ ਜਾਂਦਾ ਹੈ। ਮੰਤਰੀ ਨੇ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਸ਼ਾਨਾਮੱਤੀ ਅਧਿਆਤਮਿਕ ਵਿਰਾਸਤ ਦਾ ਹਵਾਲਾ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ  “ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ'' ਦੇ ਸਿਧਾਂਤਾਂ ਨੂੰ ਯਾਦ ਕੀਤਾ, ਜੋ ਨਾਲ ਸਿਰਫ਼ ਅਜੋਕੇ ਦੌਰ ਵਿੱਚ ਪ੍ਰਸੰਗਿਕ ਹਨ ਸਗੋਂ ਕਿਰਤ ਦੀ ਸ਼ਾਨ ਅਤੇ ਮਹੱਤਤਾ 'ਤੇ ਵੀ ਅਧਾਰਤ ਹਨ। ਮੌਜੂਦਾ ਉਜਰਤ ਢਾਂਚੇ ਵੱਲ ਧਿਆਨ ਦਿਵਾਉਂਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟ ਆਖਰੀ ਵਾਰ 2012 ਵਿੱਚ ਸੋਧੇ ਗਏ ਸਨ ਅਤੇ ਹੁਣ ਸਾਡੇ ਦੂਰਦਰਸ਼ੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਮਜ਼ਦੂਰਾਂ ਨੂੰ ਇਹ ਅਤਿ-ਲੋੜੀਂਦੀ ਰਾਹਤ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਭਾਵੇਂ ਮਹਿੰਗਾਈ ਭੱਤੇ ਵਿੱਚ ਸਮੇਂ-ਸਮੇਂ 'ਤੇ ਵਾਧਾ ਹੋਇਆ ਹੈ, ਪਰ ਮੂਲ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ, ਜੋ ਮਜ਼ਦੂਰ ਵਰਗ ਨੂੰ ਬਹੁਤ ਮਹਿੰਗਾ ਪਿਆ ਹੈ। ਸਮੇਂ ਸਿਰ ਸੋਧ ਦੀ ਲੋੜ ਨੂੰ ਪਛਾਣਦਿਆਂ ਸਦਨ ਨੇ ਜ਼ੋਰਦਾਰ ਸਿਫਾਰਸ਼ ਕੀਤੀ ਕਿ ਸਰਕਾਰ ਘੱਟੋ-ਘੱਟ ਉਜਰਤਾਂ ਨੂੰ ਵਧਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕੇ।
ਮਤਾ, ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਕਿ ਕਾਮਿਆਂ ਨੂੰ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਉਹਨਾਂ ਵੱਲੋਂ ਪਾਏ ਅਥਾਹ ਯੋਗਦਾਨ ਲਈ ਢੁਕਵੀਂ ਮਾਨਤਾ, ਬਣਦਾ ਮੁਆਵਜ਼ਾ ਅਤੇ ਮਾਣ-ਸਨਮਾਨ ਦਿੱਤਾ ਜਾਵੇ। ਸਰਬਸੰਮਤੀ ਨਾਲ ਮਤੇ ਦਾ ਪਾਸ ਹੋਣਾ ਪੰਜਾਬ ਭਰ ਦੇ ਮਜ਼ਦੂਰਾਂ ਦੀ ਭਲਾਈ ਅਤੇ ਉੱਨਤੀ ਲਈ ਸਦਨ ਦੀ ਸਮੂਹਿਕ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਕਿਰਤ ਮੰਤਰੀ ਨੇ ਇਨਕਲਾਬੀ ਪੰਜਾਬੀ ਕਵੀ ਸੰਤ ਰਾਮ ਉਦਾਸੀ ਦਾ ਇੱਕ ਭਾਵੁਕ ਨਜ਼ਮ ਵੀ ਸੁਣਾਈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਹੱਕ ਵਿੱਚ ਕੀਤੇ ਗਏ ਸੁਹਿਰਦ ਉਪਰਾਲਿਆਂ 'ਤੇ ਵੀ ਚਾਨਣਾ ਪਾਇਆ।ਇਸ ਮਤੇ ‘ਤੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਲਾਭ ਸਿੰਘ ਉਗੋਕੇ, ਸਰਵਜੀਤ ਕੌਰ ਮਾਣੂਕੇ ਸਮੇਤ ਹੋਰ ਮੈਂਬਰਾਂ ਨੇ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕੀਤੀ
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ