ਅੰਮ੍ਰਿਤਸਰ: ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਅੰਮ੍ਰਿਤਸਰ ਦੇ ਵਾਰਡ ਨੰਬਰ 51 ਵਿਖੇ ਪ੍ਰਧਾਨ ਮੱਸਾ ਸਿੰਘ ਦੇ ਗ੍ਰਹਿ ਵਿਖੇ ਸਫਲਤਾਪੂਰਵਕ ਸੰਪੰਨ ਹੋਈ। ਇਸ ਮੀਟਿੰਗ ਦੀ ਸਰਪ੍ਰਸਤੀ ਕਨਵੀਨਰ ਅਤੇ ਚੇਅਰਮੈਨ ਅਮਰਜੀਤ ਸਿੰਘ ਨਿੱਝਰ ਅਤੇ ਪ੍ਰਧਾਨ ਅਸ਼ੋਕ ਮਨੀਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤੀ ਗਈ, ਜਦਕਿ ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਪਰਜਾਪਤ ਸਮਾਜ ਦੇ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਸਮਾਜ ਦੀ ਮੌਜੂਦਾ ਸਥਿਤੀ ਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ।
ਮੀਟਿੰਗ ਦੌਰਾਨ ਚੇਅਰਮੈਨ ਅਮਰਜੀਤ ਸਿੰਘ ਨਿੱਝਰ ਨੇ ਸਮੂਹ ਅਹੁਦੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕਾਫਲੇ ਨੂੰ ਵਧਾਉਣ ਲਈ ਹਰ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਹਰ ਮਹੀਨੇ ਘੱਟੋ-ਘੱਟ ਦੋ ਨਵੇਂ ਮੈਂਬਰਾਂ ਨੂੰ ਸੰਸਥਾ ਨਾਲ ਜੋੜਨ। ਮੀਟਿੰਗ ਦਾ ਮੁੱਖ ਉਦੇਸ਼ ਸਮਾਜ ਵਿੱਚ ਇਕਜੁੱਟਤਾ, ਪ੍ਰੇਮ-ਪਿਆਰ ਅਤੇ ਸਹਿਣਸ਼ੀਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਸਮਾਜ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਥਾਵਾਂ 'ਤੇ ਛੋਟੇ-ਛੋਟੇ ਪ੍ਰੋਗਰਾਮ ਉਲੀਕੇ ਜਾਣਗੇ।
ਇਸ ਮੌਕੇ ਸਮਾਜਿਕ ਭਲਾਈ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਅਹਿਦ ਲਿਆ ਗਿਆ। ਮੀਟਿੰਗ ਵਿੱਚ ਹੇਠ ਲਿਖੇ ਅਹੁਦੇਦਾਰ ਅਤੇ ਮੈਂਬਰ ਰਜੀਵ ਕੁਮਾਰ (ਪੰਜਾਬ ਵਾਈਸ ਪ੍ਰਧਾਨ)
ਰਾਮਫਲ (ਮਾਲਵਾ ਜ਼ੋਨ ਪ੍ਰਧਾਨ)ਗੁਰਪ੍ਰੀਤ ਸਿੰਘ ਡੱਬ, ਰਸ਼ਪਾਲ ਸਿੰਘ (ਜ਼ਿਲ੍ਹਾ ਮੀਤ ਪ੍ਰਧਾਨ)ਹਰਜੀਤ ਸਿੰਘ (ਸੀਨੀਅਰ ਸਕੱਤਰ), ਸਕੱਤਰ ਗੁਲਜਾਰ ਸਿੰਘ ਤੇ ਪ੍ਰਗਟ ਸਿੰਘ (ਸਕੱਤਰ)ਵਾਰਡ ਪ੍ਰਧਾਨ ਜਗਜੀਤ ਸਿੰਘ, ਸ਼ਮਸ਼ੇਰ ਸਿੰਘ, ਹੀਰਾ ਸਿੰਘ, ਸਤਨਾਮ ਸਿੰਘ, ਚਨਪ੍ਰੀਤ ਸਿੰਘ ਅਤੇ ਸੁਖਦੇਵ ਸਿੰਘ।
ਅੰਤ ਵਿੱਚ ਵਾਰਡ ਪ੍ਰਧਾਨ ਮੱਸਾ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।