Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

May 01, 2026 11:03 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਨੂੰ ਰਾਜਨੀਤਿਕ ਅਧਿਕਾਰ ਦੇ ਇੱਕ ਫੈਸਲਾਕੁੰਨ ਦਾਅਵੇ ਵਿੱਚ ਬਦਲ ਦਿੱਤਾ, ਜਿਸ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਪ੍ਰਸਤਾਵ ਜਿੱਤ ਕੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ ਹਨ। ਲੋਕਾਂ ਦੇ ਫਤਵੇ ਨੂੰ ਦ੍ਰਿੜ੍ਹ ਵਿਸ਼ਵਾਸ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦਾ ਬਹੁਮਤ ਅਧਾਰ ਬਰਕਰਾਰ ਹੈ, ਜੋ 2027 ਵਿੱਚ ਹੋਰ ਵੀ ਵੱਡੇ ਫਤਵੇ ਨਾਲ ਸਪੱਸ਼ਟ ਦਿਖਾਈ ਦੇਵੇਗਾ। ਉਨ੍ਹਾਂ ਨੇ "ਖੂਨ-ਪਸੀਨੇ" ਨਾਲ ਬਣੀ ਪਾਰਟੀ ਦੀ ਜ਼ਮੀਨੀ ਤਾਕਤ ਅਤੇ ਅਰਵਿੰਦ ਕੇਜਰੀਵਾਲ ਨਾਲ ਇਸ ਦੇ ਅਟੁੱਟ ਬੰਧਨ ਨੂੰ ਉਜਾਗਰ ਕੀਤਾ। ਵਿਰੋਧੀ ਧਿਰ ਦੇ ਸਬੰਧ ਵਿੱਚ ਉਨ੍ਹਾਂ ਨੇ ਸਦਨ ਵਿੱਚ ਕਾਂਗਰਸ ਦੀ ਗੈਰਹਾਜ਼ਰੀ ਨੂੰ ਮੌਨ ਸਮਰਥਨ ਦੱਸਿਆ ਅਤੇ ਭਾਜਪਾ ਦੇ ਸੰਗਠਨਾਤਮਕ ਢਾਂਚੇ 'ਤੇ ਸਵਾਲ ਉਠਾਏ। ਉਨ੍ਹਾਂ ਨੇ ਨਾਲ ਹੀ ਇਹ ਐਲਾਨ ਕਰਕੇ ਇੱਕ ਵੱਡੀ ਸੰਵਿਧਾਨਕ ਲੜਾਈ ਦਾ ਸੰਕੇਤ ਦਿੱਤਾ ਕਿ ਪੰਜਾਬ ਸਰਕਾਰ ਰਾਸ਼ਟਰਪਤੀ ਕੋਲ ਪਹੁੰਚ ਕਰਕੇ ਦਲ-ਬਦਲੀ ਵਿਰੋਧੀ ਸਖ਼ਤ ਕਾਨੂੰਨੀ ਤਜਵੀਜ਼ਾਂ ਜਾਂ ਰੀ-ਕਾਲ ਦੇ ਅਧਿਕਾਰੀ ਦੀ ਮੰਗ ਕਰੇਗਾ। 'ਆਪ' ਨੂੰ ਦਲ-ਬਦਲੀ ਤੋਂ ਪ੍ਰਭਾਵਿਤ ਨਾ ਹੋਣ ਵਾਲੀ ਇੱਕ ਟਿਕਾਊ ਕੌਮੀ ਤਾਕਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਪਾਰਟੀ ਲੋਕਾਂ ਦੇ ਵਿਸ਼ਵਾਸ ਦੀ ਨੁਮਾਇੰਦਗੀ ਕਰਦੀ ਹੈ, ਜਿਸ ਨੂੰ ਤੋੜਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਈਡੀ ਅਤੇ ਸੀਬੀਆਈ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਵਰਗੇ ਢੰਗ-ਤਰੀਕੇ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਨੂੰ ਕਮਜ਼ੋਰ ਕਰਦੇ ਹਨ। ਸਦਨ ਦੀ ਕਾਰਵਾਈ ਦੌਰਾਨ  ਕੁੱਲ 88 'ਆਪ' ਵਿਧਾਇਕ ਮੌਜੂਦ ਸਨ, ਜਦੋਂ ਕਿ 'ਆਪ' ਦੇ ਦੋ ਵਿਧਾਇਕ ਇਸ ਸਮੇਂ ਵਿਦੇਸ਼ ਵਿੱਚ ਹਨ ਅਤੇ ਦੋ ਜੇਲ੍ਹ ਵਿੱਚ ਹਨ। ਇਸ ਤੋਂ ਇਲਾਵਾ ਦੋ ਵਿਧਾਇਕ ਹਸਪਤਾਲ ਵਿੱਚ ਦਾਖ਼ਲ ਹਨ। ਭਰੋਸੇ ਦੇ ਪ੍ਰਸਤਾਵ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਪ੍ਰਾਪਤ ਹੋਇਆ, ਜਿਸ ਨੇ ਭਗਵੰਤ ਮਾਨ ਸਰਕਾਰ ਦੀ ਤਾਕਤ ਅਤੇ ਏਕਤਾ ਨੂੰ ਉਜਾਗਰ ਕੀਤਾ। ਭਰੋਸੇ ਦਾ ਪ੍ਰਸਤਾਵ ਪੇਸ਼ ਕਰਕੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਗਲਤ ਤੇ ਗੁੰਮਰਾਹਕੁਨ ਜਾਣਕਾਰੀ ਰਾਹੀਂ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਸਰਕਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਸੂਬਾ ਸਰਕਾਰ ਨੂੰ ਅਸਥਿਰ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਹੋ ਰਹੀ ਹੈ। ਹਾਲਾਂਕਿ, ਪੰਜਾਬ ਦੇ ਲੋਕਾਂ ਨੇ ਵਾਰ-ਵਾਰ ਸਰਕਾਰ ਅਤੇ ਇਸ ਦੀਆਂ ਨੀਤੀਆਂ ਵਿੱਚ ਸਪੱਸ਼ਟ ਵਿਸ਼ਵਾਸ ਦਿਖਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ਵਿੱਚ ਹੈ ਕਿਉਂਕਿ ਉਨ੍ਹਾਂ ਦੇ ਨਕਾਰਾਤਮਕ ਕੂੜ ਪ੍ਰਚਾਰ ਦੇ ਬਾਵਜੂਦ ਉਨ੍ਹਾਂ ਨੂੰ ਲੋਕਾਂ ਤੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਵਿਰੋਧੀ ਧਿਰ ਦੇ ਅੰਦਰੂਨੀ ਕਾਟੋ-ਕਲੇਸ਼ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਆਪਸ  ਵਿੱਚ ਹੀ ਉਲਝੀ ਹੋਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਸੱਤਾ ਲਈ ਆਪਸ ਵਿੱਚ ਲੜ ਰਹੇ ਆਗੂਆਂ ਨਾਲ ਵੰਡੀ ਹੋਈ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦਾ ਆਪਣਾ ਭਰਾ ਇੱਕੋ ਘਰ ਵਿੱਚ ਰਹਿੰਦੇ ਹਨ ਪਰ ਉਨ੍ਹਾਂ ਦੀਆਂ ਪਾਰਟੀਆਂ ਦੇ ਝੰਡੇ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ 'ਆਪ' ਸੱਤਾਧਾਰੀ 'ਆਪ' ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ, ਜਿਸਦਾ ਹਰ ਵਲੰਟੀਅਰ ਪੰਜਾਬ ਦੀ ਤਰੱਕੀ ਲਈ ਠੋਸ ਯਤਨ ਕਰ ਰਿਹਾ ਹੈ।

ਵਿਧਾਨਕ ਅਤੇ ਰਾਜਨੀਤਿਕ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਹੋ ਗਿਆ ਹੈ, ਕਿਉਂਕਿ ਇਹ ਐਕਟ ਉਨ੍ਹਾਂ ਨੂੰ ਆਪਣੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਤੋਂ ਲੈ ਕੇ ਦੇਸ਼ ਭਰ ਵਿੱਚ 'ਆਪ' ਦੀ ਵਧ ਰਹੀ ਮੌਜੂਦਗੀ ਨੇ ਭਾਜਪਾ ਅਤੇ ਇਸਦੇ ਸਹਿਯੋਗੀਆਂ ਨੂੰ ਬੇਚੈਨੀ ਵਿੱਚ ਪਾ ਦਿੱਤਾ ਹੈ। 'ਆਪ' ਹੁਣ ਜੰਮੂ ਤੋਂ ਗੋਆ ਤੱਕ ਫੈਲ ਚੁੱਕੀ ਹੈ, ਜੋ ਭਾਜਪਾ ਅਤੇ ਕਾਂਗਰਸ ਦੋਵਾਂ ਦੀ ਨੀਂਦ ਹਰਾਮ ਕਰ ਰਹੀ ਹੈ, ਕਿਉਂ ਜੋ ਇਹ ਪਾਰਟੀਆਂ ਲੋਕ ਕੇਂਦਰਿਤ ਮੁੱਦਿਆਂ ਨੂੰ ਉਠਾਉਣ ਨਾਲੋਂ ਸੱਤਾ ਦਾ ਦੋਸਤਾਨਾ ਮੈਚ ਖੇਡਣ ਨੂੰ ਤਰਜੀਹ ਦਿੰਦੀਆਂ ਆਈਆਂ ਹਨ। ਪਾਰਟੀ ਦੀ ਵਿਚਾਰਧਾਰਕ ਤਾਕਤ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਜਾਂ ਭਾਜਪਾ ਦੇ ਉਲਟ, 'ਆਪ' ਨੂੰ ਤੋੜਿਆ ਨਹੀਂ ਜਾ ਸਕਦਾ ਕਿਉਂਕਿ ਇਹ ਪਾਰਟੀ ਰਾਜਨੀਤਿਕ ਪ੍ਰਣਾਲੀ ਨੂੰ ਸਾਫ਼ ਕਰਨ ਲਈ ਉਭਰੀ ਹੈ। ਉਨ੍ਹਾਂ ਕਿਹਾ ਕਿ ਕੁਝ ਮੌਕਾਪ੍ਰਸਤ ਆਗੂਆਂ ਦੀ ਵਫ਼ਾਦਾਰੀ ਬਦਲਣ ਨਾਲ ਕੋਈ ਫ਼ਰਕ ਨਹੀਂ ਪੈਂਦਾ, ਕਿਉਂਕਿ ਪੰਜਾਬ ਦੇ ਲੋਕ ਸਰਕਾਰ ਅਤੇ ਇਸ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਦਲ-ਬਦਲੂਆਂ ਦੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਝੂਠੇ ਦਾਅਵੇ ਕਰ ਰਹੀਆਂ ਸਨ ਕਿ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਜਦਕਿ ਉਨ੍ਹਾਂ ਦੇ ਆਪਣੇ ਨੇਤਾ ਹੀ ਇੱਕ-ਦੂਜੇ ਨਾਲ ਅੱਖ ਨਹੀਂ ਮਿਲਾਉਂਦੇ। ਲੋਕਤੰਤਰੀ ਮਾਹੌਲ ਬਾਰੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਤਿ ਦੇਸ਼ ਔਖੇ ਸਮੇਂ ਵਿੱਚੋਂ ਲੰਘ ਰਿਹਾ ਹੈ, ਜਿੱਥੇ ਲੋਕਤੰਤਰੀ ਨਿਯਮਾਂ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ ਅਤੇ ਸੰਵਿਧਾਨ ਨੂੰ ਤੋੜਿਆ ਜਾ ਰਿਹਾ ਹੈ। ਇਹ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਘੋਰ ਅਪਮਾਨ ਹੈ, ਜੋ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਨੂੰ ਹਾਈਜੈਕ ਕੀਤਾ ਜਾ ਰਿਹਾ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਭਾਜਪਾ ਵਿਰੁੱਧ ਆਪਣੀ ਆਲੋਚਨਾ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਭਾਜਪਾ ਦਾ ਆਪਣਾ ਕੋਈ ਕੇਡਰ ਨਹੀਂ ਹੈ। ਮਸ਼ਹੂਰ ਹਸਤੀਆਂ ਆਉਂਦੀਆਂ ਹਨ, ਚੋਣਾਂ ਲੜਦੀਆਂ ਹਨ ਅਤੇ ਫਿਰ ਚਲੀਆਂ ਜਾਂਦੀਆਂ ਹਨ। ਜੇ ਦੇਖਿਆ ਜਾਵੇ ਤਾਂ ਉਨ੍ਹਾਂ ਦੇ 240 ਸੰਸਦ ਮੈਂਬਰਾਂ ਵਿੱਚੋਂ 125 ਕਾਂਗਰਸ ਦੇ ਹਨ, ਜੋ ਦਰਸਾਉਂਦਾ ਹੈ ਕਿ ਉਨ੍ਹਾਂ ਦਾ ਆਪਣਾ ਕੋਈ ਅਧਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਆਗੂਆਂ ਨੇ ਲੋਕਾਂ ਅਤੇ ਉਨ੍ਹਾਂ ਦੇ ਫਤਵੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਸੋਧਾਂ ਦੀ ਮੰਗ ਕਰਾਂਗਾ ਤਾਂ ਜੋ ਅਜਿਹੇ ਆਗੂਆਂ ਨੂੰ ਵਾਪਸ ਬੁਲਾਇਆ ਜਾ ਸਕੇ। ਸ਼ਾਸਨ ਅਤੇ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡੀ ਸਿੰਚਾਈ ਪਹਿਲਕਦਮੀ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1 ਮਈ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਹੋ ਸਕੇ। ਝੋਨੇ ਦੇ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਨਵੇਂ ਰਜਵਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਦੀ ਜਾਂਚ ਕਰਨ ਅਤੇ ਕਿਸੇ ਵੀ ਕਮੀ ਨੂੰ ਦੂਰ ਕਰਨ ਲਈ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ "ਛੱਡਿਆ ਗਿਆ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ, ਜਿਸਦਾ ਕਿਸਾਨਾਂ ਨੂੰ ਵਧੇਰੇ ਲਾਭ ਹੋਵੇਗਾ। ਇਹ ਸਮਰਪਿਤ ਰੀਚਾਰਜ ਸਕੀਮਾਂ ਰਾਹੀਂ ਭੂਮੀਗਤ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ। ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਹੈ, ਕਿਉਂਕਿ ਪੰਜਾਬ ਦਾ ਵਜੂਦ ਪਾਣੀ 'ਤੇ ਨਿਰਭਰ ਕਰਦਾ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਿਛਲੇ ਸਾਲ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ। ਇਹ ਇਤਿਹਾਸਕ ਪਹਿਲਕਦਮੀ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ।

Have something to say? Post your comment

More in Chandigarh

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼