Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

May 01, 2026 11:06 PM
Rozana Sehaj times
ਲੁਧਿਆਣਾ  : ਪੰਜਾਬ:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਆਗਾਮੀ ਜਨਗਣਨਾ ਦੇ ਸਬੰਧ ਵਿੱਚ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਜਾਣਕਾਰੀ ਖੁਦ ਦਰਜ ਕਰਨ ਦੀ ਸਹੂਲਤ ਦੇਣ ਲਈ 'ਸਵੈ-ਗਣਨਾ' (Self Enumeration) ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੌਕੇ ਐੱਸ ਡੀ ਐਮ ਦਫ਼ਤਰ ਤੋਂ ਵਿਸ਼ੇਸ਼ ਤੌਰ 'ਤੇ ਹਰਜੀਤ ਸਿੰਘ(ਇੰਚਾਰਜ ਸੈਂਸਸ )ਰਮਨਦੀਪ ਭਾਟੀਆ, ਦਿਲਸ਼ਾਦ ਸਿੰਘ ਗਰੇਵਾਲ, ਰਵਿੰਦਰ ਕੁਮਾਰ, ਵਿਪਨ ਪਾਲ ਗੁਰੂ ਅਤੇ ਅਮਨਦੀਪ ਸਿੰਘ ਗੇਪਾਲਪੁਰ ਹਾਜ਼ਰ ਸਨ। ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਾਗਰਿਕ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਅਧਿਕਾਰਤ ਪੋਰਟਲ se.census.gov.in 'ਤੇ ਜਾ ਕੇ ਆਪਣੇ ਪਰਿਵਾਰ ਦੇ ਵੇਰਵੇ ਆਨਲਾਈਨ ਦਰਜ ਕਰ ਸਕਦੇ ਹਨ। ਇਹ ਇੱਕ ਸੁਰੱਖਿਅਤ ਅਤੇ ਆਧੁਨਿਕ ਤਰੀਕਾ ਹੈ। ਸ੍ਰੀਮਤੀ ਜਸਲੀਨ ਕੌਰ ਭੁੱਲਰ (ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ) ਅਤੇ ਸੈਂਸਜ ਚਾਰਜ ਅਫਸਰ ਸ੍ਰੀ ਵਿਕਾਸਦੀਪ ਜੀ ( ਤਹਿਸੀਲਦਾਰ ਲੁਧਿਆਣਾ ਪੂਰਬੀ) ਜੀ ਦੀ ਯੋਗ ਅਗਵਾਈ ਹੇਠ ਨਿਯੁਕਤ ਇਹ ਟੀਮ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੀ ਹੈ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਲ ਨਾ ਆਵੇ। ਦਫ਼ਤਰ ਤਹਿਸੀਲਦਾਰ ਪੂਰਬੀ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਇਸ ਨਿਰਧਾਰਿਤ ਸਮੇਂ ਦੌਰਾਨ ਆਨਲਾਈਨ ਵੇਰਵੇ ਭਰਨਗੇ, ਉਨ੍ਹਾਂ ਨੂੰ ਇੱਕ ਰੈਫਰੈਂਸ ਨੰਬਰ ਪ੍ਰਾਪਤ ਹੋਵੇਗਾ। ਜਦੋਂ ਜਨਗਣਨਾ ਕਰਮਚਾਰੀ ਘਰ ਆਉਣਗੇ, ਤਾਂ ਸਿਰਫ ਉਹ ਨੰਬਰ ਦਿਖਾਉਣ ਦੀ ਲੋੜ ਹੋਵੇਗੀ, ਜਿਸ ਨਾਲ ਘਰ ਬੈਠੇ ਲੰਬੀ ਪੁੱਛਗਿੱਛ ਤੋਂ ਨਿਜਾਤ ਮਿਲੇਗੀ।ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਲੋਕ ਇਸ ਡਿਜੀਟਲ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਉਠਾਉਣ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ