Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

May 02, 2026 08:25 PM
Rozana Sehaj times


ਚੰਡੀਗੜ੍ਹ, 2 ਮਈ (ਪੰਜਾਬੀ ਸਹਿਜ ਟਾਈਮਜ਼) : 
ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰਾਂ ਦੇ ਮਾਣ-ਸਨਮਾਨ ਪ੍ਰਤੀ ਵਚਨਬੱਧਤਾ ਦੁਹਰਾਈ। ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਨ 'ਤੇ ਡਾ. ਬੀ.ਆਰ. ਅੰਬੇਡਕਰ ਨੂੰ ਸਿਜਦਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਦਿਨ ਉਨ੍ਹਾਂ ਮਿਹਨਤੀ ਮਜ਼ਦੂਰਾਂ ਦੀ ਕਿਰਤ-ਮਜ਼ਦੂਰੀ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੂੰ ਬਾਬਾ ਸਾਹਿਬ ਨੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਮਾਣ-ਸਨਮਾਨ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਹਰ ਸੜਕ, ਫੈਕਟਰੀ, ਖੇਤ ਅਤੇ ਸ਼ਹਿਰ ਆਪਣੇ ਕਾਮਿਆਂ ਦੇ ਮੋਢਿਆਂ 'ਤੇ ਖੜ੍ਹਾ ਹੈ। ਬੁਨਿਆਦੀ ਢਾਂਚੇ ਦੇ ਨਿਰਮਾਣ ਤੋਂ ਲੈ ਕੇ ਦੇਸ਼ ਨੂੰ ਭੋਜਨ ਦੇਣ ਤੱਕ, ਉਦਯੋਗ ਚਲਾਉਣ ਤੋਂ ਲੈ ਕੇ ਜ਼ਰੂਰੀ ਸੇਵਾਵਾਂ ਨੂੰ ਕਾਇਮ ਰੱਖਣ ਤੱਕ, ਮਜ਼ਦੂਰ ਸਮਾਜਿਕ ਤਰੱਕੀ ਅਤੇ ਆਰਥਿਕ ਵਿਕਾਸ ਦੀ ਨੀਂਹ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਆਪਣੇ ਸੁਨਾਮ ਸਥਿਤ ਦਫ਼ਤਰ ਵਿਖੇ "ਸੇਵਾ ਕੇਂਦਰ" ਚਲਾ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਜ਼ਦੂਰ ਅਤੇ ਆਮ ਨਾਗਰਿਕ ਥਾਂ-ਥਾਂ ਭੱਜ-ਦੌੜ ਕੀਤੇ ਬਿਨਾਂ ਆਪਣੇ ਕੰਮ ਕੰਮ ਆਸਾਨੀ ਨਾਲ ਕਰਵਾ ਸਕਣ। ਉਨ੍ਹਾਂ ਨੇ 2022 ਦੀ ਚੋਣ ਮੁਹਿੰਮ ਦਾ ਆਪਣਾ ਇੱਕ ਭਾਵੁਕ ਕਿੱਸਾ ਸਾਂਝਾ ਕੀਤਾ। ਸੁਨਾਮ ਹਲਕੇ ਦੇ ਸ਼ਾਹਪੁਰ ਕਲਾਂ ਪਿੰਡ ਦੀ ਫੇਰੀ ਨੂੰ ਯਾਦ ਚੇਤੇ ਕਰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਤੇਜ਼ ਧੁੱਪ ਵਿੱਚ ਮਗਨਰੇਗਾ ਅਧੀਨ ਕੰਮ ਕਰਨ ਵਾਲੀਆਂ ਬਜ਼ੁਰਗ ਔਰਤਾਂ (ਮਾਈਆਂ) ਨੇ ਰੋਕਿਆ ਸੀ। ਉਨ੍ਹਾਂ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਬਜ਼ੁਰਗ ਮਾਤਾ ਨੇ ਮੈਨੂੰ ਜੱਫੀ ਪਾਈ ਅਤੇ 100 ਰੁਪਏ ਦਾ ਘਸਿਆ ਨੋਟ ਕੱਢ ਕੇ ਮੈਨੂੰ ਦਿੰਦੇ ਹੋਏ ਕਿਹਾ ਕਿ ਅਮਨ, ਮੈਨੂੰ ਆਖਰਕਾਰ ਮੇਰੀ ਪਹਿਲੀ ਪੈਨਸ਼ਨ ਮਿਲ ਗਈ। ਇਹ 100 ਰੁਪਏ ਤੇਰੇ ਲਈ, ਮੇਰਾ ਆਸ਼ੀਰਵਾਦ ਹਨ। ਮਾਤਾ ਨੇ ਅੱਗੇ ਕਿਹਾ ਕਿ ਮੈਨੂੰ ਅਕਾਲੀ ਅਤੇ ਕਾਂਗਰਸ ਦੇ ਰਾਜ ਦੌਰਾਨ ਕਦੇ ਪੈਨਸ਼ਨ ਨਹੀਂ ਮਿਲੀ ਸੀ, ਪਰ ਤੁਹਾਡੇ ਯਤਨਾਂ ਕਰਕੇ ਇਹ ਸੰਭਵ ਹੋ ਸਕਿਆ। ਰਾਜਨੀਤੀ ਅਤੇ ਕਾਰੋਬਾਰ ਵਿੱਚ ਪੈਸਾ ਆਉਂਦਾ-ਜਾਂਦਾ ਰਹਿੰਦਾ ਹੈ। ਪਰ ਉਸ ਮਾਂ ਦੇ ਖੂਨ-ਪਸੀਨੇ ਨਾਲ ਕਮਾਏ ਇਹ 100 ਰੁਪਏ ਮੇਰੇ ਲਈ ਕਰੋੜਾਂ ਰੁਪਏ ਤੋਂ ਵੱਧ ਮਾਇਨੇ ਰੱਖਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਦੇ ਕਹਿਣ ਅਨੁਸਾਰ ਮੈਂ ਸੁਨਾਮ ਸੀਟ 75,000 ਤੋਂ ਵੱਧ ਵੋਟਾਂ ਨਾਲ ਜਿੱਤੀ। ਪਰ ਮੈਂ ਕਹਾਂਗਾ ਕਿ ਅਜਿਹਾ ਨਹੀਂ ਹੈ, ਬਲਕਿ ਇਹ ਉਸ ਉਸ ਮਾਂ ਦਾ ਆਸ਼ੀਰਵਾਦ ਸੀ ਜਿਸ ਨਾਲ ਮੈਂ ਜਿੱਤਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਪੇਸ਼ ਕੀਤੇ ਗਏ ਭਰੋਸੇ ਦੇ ਵੋਟ ਦੀ ਲੋੜ ਨੂੰ ਜਾਇਜ਼ ਠਹਿਰਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜੇ ਵਿਧਾਇਕਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਇਸ ਪੱਖ ਤੋਂ ਸਾਨੂੰ ਇਹ ਮਤਾ ਲਿਆਉਣ ਦੀ ਕੋਈ ਜ਼ਰੂਰਤ ਨਹੀਂ ਸੀ, ਕਿਉਂਕਿ ਸਾਡੇ ਵਿਧਾਇਕ ਸਦਨ ਵਿੱਚ ਇੱਕ ਪਰਿਵਾਰ ਵਾਂਗ ਇੱਕਜੁੱਟ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਦਰਅਸਲ ਅਸੀਂ ਇਹ ਪ੍ਰਸਤਾਵ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੂੰ ਚੁੱਪ ਕਰਾਉਣ ਲਈ ਲਿਆਂਦਾ ਹੈ, ਜੋ ਬੇਲੋੜੀ ਨੌਟੰਕੀ ਕਰ ਰਹੇ ਸਨ। “ਮੌਕ ਸੈਸ਼ਨ” ਚਲਾਉਣ ਲਈ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇੱਕ ਸੈਸ਼ਨ ਚਲਾਉਣ ਲਈ, ਤੁਹਾਨੂੰ ਇੱਕ ਸਪੀਕਰ, ਇੱਕ ਸਰਕਾਰ ਅਤੇ ਇੱਕ ਵਿਰੋਧੀ ਧਿਰ ਦੀ ਲੋੜ ਹੁੰਦੀ ਹੈ। ਤੁਹਾਡੇ ਕੋਲ ਸਿਰਫ਼ ਦੋ ਵਿਧਾਇਕ ਹਨ। ਤੁਸੀਂ ਇਸਨੂੰ ਕਿਵੇਂ ਚਲਾਓਗੇ? ਇਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਦਿਖਾਵੇ ਹਨ। ਉਨ੍ਹਾਂ ਮੁੜ ਦੁਹਰਾਇਆ ਕਿ 'ਆਪ’ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ।

 

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ