Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

May 02, 2026 08:29 PM
Rozana Sehaj times

ਚੰਡੀਗੜ੍ਹ, 2 ਮਈ (ਪੰਜਾਬੀ ਸਹਿਜ ਟਾਈਮਜ਼) : ਮਜ਼ਦੂਰ ਦਿਵਸ ਦੀ ਪੂਰਵ ਸੰਧਿਆ 'ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਕਰਵਾਏ ਗਏ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੁਆਰਾ ਚਿਤਵੇ ਗਏ ਸੰਵਿਧਾਨਕ ਢਾਂਚੇ ਦੀ ਰਾਖੀ ਕਰਦਿਆਂ ਭਾਰਤ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦੇ ਰਖਵਾਲੇ ਵਜੋਂ ਕੰਮ ਕਰਨ। ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਫ਼ਸਰਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਨੇ ਸੰਵਿਧਾਨਕ ਸਿਧਾਂਤਾਂ ਦੀ ਨਿਰੰਤਰ ਪ੍ਰਸੰਗਿਕਤਾ 'ਤੇ ਵਿਚਾਰ ਕਰਨ ਲਈ ਸ਼ਿਰਕਤ ਕੀਤੀ। ਬਾਬਾ ਸਾਹਿਬ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਅਤੇ ਇੱਕ ਦੂਰਅੰਦੇਸ਼ੀ ਅਰਥ ਸ਼ਾਸਤਰੀ ਵਜੋਂ ਉਨ੍ਹਾਂ ਦੇ ਬੇਮਿਸਾਲ ਯੋਗਦਾਨ 'ਤੇ ਚਾਨਣਾ ਪਾਇਆ, ਅਤੇ ਕਿਹਾ ਕਿ ਉਨ੍ਹਾ ਨੇ ਦੇਸ਼ ਦੀਆਂ ਪ੍ਰਮੁੱਖ ਵਿੱਤੀ ਸੰਸਥਾਵਾਂ ਨੂੰ ਆਕਾਰ ਦੇਣ ਵਿੱਚ ਬੁਨਿਆਦੀ ਭੂਮਿਕਾ ਨਿਭਾਈ। ਮੌਜੂਦਾ ਸੰਦਰਭ ਵਿੱਚ ਉਨ੍ਹਾਂ ਦੇ ਵਿਚਾਰਾਂ ਦੀ ਪ੍ਰਸੰਗਿਕਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਬਾਬਾ ਸਾਹਿਬ ਅੰਬੇਡਕਰ ਨੇ ਭਾਰਤ ਨੂੰ ਸਿਰਫ਼ ਸੰਵਿਧਾਨ ਹੀ ਨਹੀਂ ਦਿੱਤਾ, ਸਗੋਂ ਆਰਥਿਕ ਨੀਹਾਂ ਵੀ ਰੱਖੀਆਂ ਜੋ ਅੱਜ ਵੀ ਦੇਸ਼ ਦਾ ਮਾਰਗਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦਾ ਨਿਆਂ, ਬਰਾਬਰੀ ਅਤੇ ਸੰਸਥਾਗਤ ਇਮਾਨਦਾਰੀ ਦਾ ਦ੍ਰਿਸ਼ਟੀਕੋਣ ਸਾਡਾ ਮਾਰਗਦਰਸ਼ਕ ਬਣਿਆ ਰਹਿਣਾ ਚਾਹੀਦਾ ਹੈ।" ਜਮਹੂਰੀ ਸੰਸਥਾਵਾਂ ਨੂੰ ਦਰਪੇਸ਼ ਖਤਰਿਆਂ ਬਾਰੇ ਚਿੰਤਾ ਜ਼ਾਹਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਪੇਸ਼ੇਵਰਾਂ ਵੱਲੋਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਸਰਗਰਮੀ ਨਾਲ ਰਾਖੀ ਕਰਨ ਦੀ ਵੱਧ ਰਹੀ ਲੋੜ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, "ਸੰਵਿਧਾਨ ਦੀ ਪ੍ਰਸਤਾਵਨਾ ਦੀ ਅਸਲ ਭਾਵਨਾ ਨੂੰ ਇਸ ਸਮੇਂ ਖ਼ਤਰਾ ਹੈ, ਜਿਸ ਕਾਰਨ ਜਮਹੂਰੀ ਸੰਸਥਾਵਾਂ ਦੀ ਰਾਖੀ ਵਿੱਚ ਵਕੀਲਾਂ ਦੀ ਭੂਮਿਕਾ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੋ ਗਈ ਹੈ।" ਉਨ੍ਹਾਂ ਅੱਗੇ ਕਿਹਾ ਕਿ ਮਹਾਰਾਸ਼ਟਰ, ਬਿਹਾਰ, ਗੁਜਰਾਤ ਅਤੇ ਗੋਆ ਸਮੇਤ ਕਈ ਰਾਜਾਂ ਵਿੱਚ ਹਾਲ ਹੀ ਦੇ ਸਿਆਸੀ ਘਟਨਾਕ੍ਰਮ ਅਤੇ ਦਲ-ਬਦਲੀਆਂ, ਅਤੇ ਨਾਲ ਹੀ 'ਆਪ' ਦੇ ਰਾਜ ਸਭਾ ਮੈਂਬਰਾਂ ਨੂੰ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ, ਇੱਕ ਅਜਿਹੇ ਚਿੰਤਾਜਨਕ ਰੁਝਾਨ ਨੂੰ ਦਰਸਾਉਂਦੀਆਂ ਹਨ ਜੋ ਕਾਨੂੰਨੀ ਭਾਈਚਾਰੇ ਤੋਂ ਚੌਕਸੀ ਦੀ ਮੰਗ ਕਰਦਾ ਹੈ। ਦੇਸ਼ ਦੀ ਆਰਥਿਕ ਸਥਿਤੀ ਵੱਲ ਧਿਆਨ ਕੇਂਦਰਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਦੁਆਰਾ ਕੀਤੇ ਗਏ ਗੰਭੀਰ ਵਿੱਤੀ ਕੁਪ੍ਰਬੰਧ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ, "ਕੌਮੀ ਕਰਜ਼ਾ 2014 ਵਿੱਚ 55 ਲੱਖ ਕਰੋੜ ਰੁਪਏ ਤੋਂ ਚਿੰਤਾਜਨਕ ਢੰਗ ਨਾਲ ਵਧ ਕੇ ਅੱਜ 212 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ," ਅਤੇ ਨਾਲ ਹੀ ਕਿਹਾ ਕਿ ਅਜਿਹੇ ਰੁਝਾਨ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਸਥਿਰਤਾ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੇ ਹਨ। ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਕੀਤੇ ਗਏ ਵਾਧੇ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਚਾਰ ਰਾਜਾਂ ਵਿੱਚ ਚੋਣਾਂ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਗਿਆ।" ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਆਮ ਨਾਗਰਿਕਾਂ 'ਤੇ ਨਾਜਾਇਜ਼ ਬੋਝ ਪਾਉਂਦੇ ਹਨ ਅਤੇ ਨੁਕਸਦਾਰ ਆਰਥਿਕ ਤਰਜੀਹਾਂ ਨੂੰ ਦਰਸਾਉਂਦੇ ਹਨ। ਪੰਜਾਬ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਦਰਸ਼ਤਾ ਅਤੇ ਸਮਾਜਿਕ ਨਿਆਂ ਨੂੰ ਸੰਸਥਾਗਤ ਰੂਪ ਦੇਣ ਲਈ ਚੁੱਕੇ ਗਏ ਕਦਮਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਪੰਜਾਬ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਰਾਖਵਾਂਕਰਨ ਨੀਤੀ ਲਾਗੂ ਕਰਕੇ ਇੱਕ ਕੌਮੀ ਮਿਸਾਲ ਕਾਇਮ ਕੀਤੀ ਹੈ।" ਵਿਰੋਧੀ ਧਿਰ ਵਿੱਚ ਰਹਿੰਦਿਆਂ ਇਸ ਕਦਮ ਲਈ ਆਪਣੀ ਵਕਾਲਤ ਨੂੰ ਯਾਦ ਕਰਦਿਆਂ, ਉਨ੍ਹਾਂ ਤਸੱਲੀ ਪ੍ਰਗਟਾਈ ਕਿ ਪੰਜਾਬ ਸਰਕਾਰ ਨੇ ਬਾਬਾ ਸਾਹਿਬ ਅੰਬੇਡਕਰ ਦੇ ਆਦਰਸ਼ਾਂ ਅਨੁਸਾਰ ਇਸ ਵਚਨਬੱਧਤਾ ਨੂੰ ਪੂਰਾ ਕੀਤਾ ਹੈ। ਆਪਣੇ ਭਾਸ਼ਣ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਾਣਯੋਗ ਹਾਈ ਕੋਰਟ ਵਿੱਚ ਸੂਬੇ ਦੀਆਂ ਨੀਤੀਆਂ ਦਾ ਬਚਾਅ ਕਰਨ ਲਈ ਕੀਤੇ ਲਗਾਤਾਰ ਯਤਨਾਂ ਬਦਲੇ ਲਾਅ ਅਫ਼ਸਰਾਂ ਅਤੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, "ਮੈਂ ਸੂਬੇ ਦੀਆਂ ਨੀਤੀਆਂ ਦਾ ਬਚਾਅ ਕਰਨ ਵਿੱਚ ਦ੍ਰਿੜ ਸਮਰਪਣ ਲਈ ਲਾਅ ਅਫ਼ਸਰਾਂ ਅਤੇ ਐਡਵੋਕੇਟ ਜਨਰਲ ਦੀ ਸ਼ਲਾਘਾ ਕਰਦਾ ਹਾਂ। ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਅਤੇ ਭਲਾਈ ਨੀਤੀਆਂ ਦੀ ਰੱਖਿਆ ਲਈ ਕਾਨੂੰਨੀ ਤੌਰ 'ਤੇ ਠੋਸ ਅਤੇ ਮਜ਼ਬੂਤ ਦਲੀਲਾਂ ਤਿਆਰ ਕਰਨਾ ਜਾਰੀ ਰੱਖੋ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ