Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

May 02, 2026 08:37 PM
Rozana Sehaj times

ਚੰਡੀਗੜ੍ਹ, 2 ਮਈ (ਪੰਜਾਬੀ ਸਹਿਜ ਟਾਈਮਜ਼) : ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ । ਹੁਣ ਤੱਕ ਇਸ ਯੋਜਨਾ ਤਹਿਤ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ। ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ  ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ । ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ ਨੂੰ ਸੌਖਾ ਅਤੇ ਸਸਤਾ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 2.77 ਲੱਖ ਪ੍ਰੀ-ਆਥਰਾਈਜ਼ੇਸ਼ਨ ਬੇਨਤੀਆਂ ‘ਤੇ 465.36 ਕਰੋੜ ਰੁਪਏ ਤੋਂ ਵੱਧ ਖ਼ਰਚ ਅਤੇ 42 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਇਸ ਗੱਲ ਦਾ ਸਪਸ਼ੱਟ ਸਬੂਤ ਹਨ ਕਿ ਲੋਕ ਇਸ ਯੋਜਨਾ ‘ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ  ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਦੇਰੀ ਨਾ ਕਰਨ ਕਿਉਂਕਿ ਇਹ ਯੋਜਨਾ ਲੋੜ ਪੈਣ ਤੇ ਵਿੱਤੀ ਸੁਰੱਖਿਆ ਪ੍ਰਦਾਨ ਕਰਦੀ ਹੈ। ਇਸ ਯੋਜਨਾ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਸਭ ਲਈ ਲਾਭਕਾਰੀ ਹੈ। ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੇ ਆਧਾਰ ‘ਤੇ ਕੋਈ ਸੀਮਾ ਨਹੀਂ ਹੈ। ਇਸ ਕਰਕੇ ਇਹ ਦੇਸ਼ ਦੇ ਸਭ ਤੋਂ ਸਮਾਵੇਸ਼ੀ ਸਿਹਤ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਲਈ ਸਰਕਾਰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਰਜਿਸਟ੍ਰੇਸ਼ਨ ਕੈਂਪ ਲਗਾ ਰਹੀ ਹੈ। ਇਹ ਕੈਂਪ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਿਖੇ ਲਗਾਏ ਜਾ ਰਹੇ ਹਨ। ਇੱਥੇ ਸਿੱਖਿਅਤ ਕਰਮਚਾਰੀ ਮੌਜੂਦ ਹੁੰਦੇ ਹਨ,ਜੋ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਦੇ ਹਨ ਅਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਪੂਰੀ ਕਰਵਾਉਣ ਵਿੱਚ ਮਦਦ ਕਰਦੇ ਹਨI ਸਰਕਾਰ ਨੇ ਲੋਕਾਂ ਵਿੱਚ ਪ੍ਰਚਲਿਤ ਕੁੱਝ ਆਮ ਗਲਤਫਹਿਮੀਆਂ ਵੀ ਦੂਰ ਕੀਤੀਆਂ ਹਨ। ਇਹ ਯੋਜਨਾ ਕੇਵਲ ਗਰੀਬ ਪਰਿਵਾਰਾਂ ਲਈ ਨਹੀਂ, ਸਗੋਂ ਪੰਜਾਬ ਦੇ ਹਰ ਨਿਵਾਸੀ ਲਈ ਹੈ। ਰਜਿਸਟ੍ਰੇਸ਼ਨ ਸੁਖਾਲੀ ਹੈ ਅਤੇ ਕੈਂਪਾਂ ਵਿੱਚ ਪੂਰੀ ਸਹਾਇਤਾ ਉਪਲੱਬਧ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਨਕਦੀ -ਰਹਿਤ ਹੈ। ਹਰ ਪਰਿਵਾਰ ਨੂੰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ, ਜਿਸ ਵਿੱਚ ਵੱਡੀਆਂ ਸਰਜਰੀਆਂ ਅਤੇ ਗੰਭੀਰ ਬੀਮਾਰੀਆਂ ਵੀ ਸ਼ਾਮਲ ਹਨ। ਇਸ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਬਹੁਤ ਸੌਖੀ ਹੈ। ਲੋਕ ਬਿਨਾਂ ਕਿਸੇ ਐਪੋਇੰਟਮੈਂਟ ਦੇ, ਆਧਾਰ ਕਾਰਡ ਅਤੇ ਵੋਟਰ ਆਈਡੀ ਵਰਗੇ ਜ਼ਰੂਰੀ ਦਸਤਾਵੇਜ਼ ਨਾਲ ਕਿਸੇ ਵੀ ਕੈਂਪ ਜਾਂ ਕੇਂਦਰ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰਕਿਰਿਆ ਪੂਰੀ ਹੋਣ ‘ਤੇ ਉਨ੍ਹਾਂ ਨੂੰ ਪੁਸ਼ਟੀ ਸਬੰਧੀ ਐਸ.ਐਮ.ਐਸ. ਪ੍ਰਾਪਤ ਹੋ ਜਾਂਦਾ ਹੈ । ਪੰਜਾਬ ਸਰਕਾਰ ਲਗਾਤਾਰ ਸੂਬੇ ਦੇ ਪਰਿਵਾਰਾਂ ਨੂੰ ਪ੍ਰੇਰਿਤ ਕਰ ਰਹੀ ਹੈ ਕਿ ਉਹ ਇਸ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਉਣ, ਤਾਂ ਜੋ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਾਰਨ ਸਿਹਤ ਸੇਵਾਵਾਂ ਨਾਲ ਸਮਝੌਤਾ ਨਾ ਕਰਨਾ ਪਵੇ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ