Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

May 02, 2026 08:40 PM
Rozana Sehaj times
ਚੰਡੀਗੜ੍ਹ,2 ਮਈ (ਪੰਜਾਬੀ ਸਹਿਜ ਟਾਈਮਜ਼) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਹੁਣ ਪੂਰੇ ਪੰਜਾਬ ਵਿੱਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਅਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਕਾਮਯਾਬੀ ਪਿੱਛੇ ਸੁਚੱਜੀ ਵਿਉਂਤਬੰਦੀ ਅਤੇ ਪੂਰੇ ਤਾਲਮੇਲ ਨਾਲ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਵੱਡੀ ਭੂਮਿਕਾ ਹੈ। ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇੱਕ ਬੇਮਿਸਾਲ ਤੇ ਮੁੱਲਵਾਨ ਤਜਰਬਾ ਸਾਬਤ ਹੋ ਰਹੀ ਹੈ। ਸੂਬੇ ਭਰ ਵਿੱਚ 95 ਆਲੀਸ਼ਾਨ ਏਅਰ-ਕੰਡੀਸ਼ਨਡ ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ, ਜਿਨ੍ਹਾਂ ਰਾਹੀਂ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਇਆ ਜਾਂਦਾ ਹੈ। ਇਹ ਬੱਸਾਂ ਸ਼ਰਧਾਲੂਆਂ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਉਨ੍ਹਾਂ ਦੇ ਘਰਾਂ ਦੇ ਬੂਹਿਆਂ ਤੋਂ ਲੈ ਕੇ ਜਾਂਦੀਆਂ ਹਨ ਅਤੇ ਪਾਵਨ ਧਾਰਮਿਕ ਅਸਥਾਨਾਂ ਤੇ ਇਤਿਹਾਸਕ ਥਾਵਾਂ ਤੱਕ ਪਹੁੰਚਾਉਂਦੀਆਂ ਹਨ। ਯਾਤਰੀਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਕਈ ਧਾਰਮਿਕ ਅਤੇ ਵਿਰਾਸਤੀ ਅਸਥਾਨਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਇਲਾਕੇ ਵਿਚੋਂ ਚੱਲਣ ਵਾਲੀਆਂ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਨੇੜਲੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ 'ਵਿਰਾਸਤ-ਏ-ਖ਼ਾਲਸਾ' ਮਿਊਜ਼ੀਅਮ ਵੀ ਲੈ ਕੇ ਜਾਂਦੀਆਂ ਹਨ। ਇਹ ਸਫ਼ਰ ਸ਼ਰਧਾਲੂਆਂ ਲਈ ਰੂਹਾਨੀਅਤ ਅਤੇ ਇਤਿਹਾਸ ਦਾ ਇੱਕ ਅਨੋਖਾ ਸੁਮੇਲ ਹੈ।
ਇਸ ਸਕੀਮ ਦਾ ਇੱਕ ਖ਼ਾਸ ਪਹਿਲੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ 'ਟੈਂਟ ਸਿਟੀ' ਹੈ, ਜਿੱਥੇ 700 ਯਾਤਰੀਆਂ ਦੇ ਠਹਿਰਨ ਦਾ ਸ਼ਾਨਦਾਰ ਪ੍ਰਬੰਧ ਹੈ। ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਵਿਉਂਤੇ ਗਏ ਇਸ ਟੈਂਟ ਸਿਟੀ ਵਿੱਚ ਹਰ ਸਹੂਲਤ ਮੌਜੂਦ ਹੈ। ਹਰ ਟੈਂਟ ਦੇ ਨਾਲ ਗ਼ੁਸਲਖਾਨੇ ਦਾ ਇੰਤਜ਼ਾਮ ਹੈ, ਜਦਕਿ ਕੀਰਤਨ ਅਤੇ ਪਾਠ-ਪੂਜਾ ਲਈ ਖ਼ਾਸ ਥਾਵਾਂ ਬਣਾਈਆਂ ਗਈਆਂ ਹਨ, ਜੋ ਮਾਹੌਲ ਨੂੰ ਪੂਰੀ ਤਰ੍ਹਾਂ ਸ਼ਾਂਤ ਤੇ ਰੂਹਾਨੀ ਬਣਾਉਂਦੀਆਂ ਹਨ। ਭੋਜਨ-ਪਾਣੀ ਲਈ ਇੱਕ ਸਾਂਝਾ ਡਾਇਨਿੰਗ ਹਾਲ ਹੈ ਅਤੇ ਗਰਮੀ ਤੋਂ ਬਚਾਅ ਲਈ ਇਹ ਪੂਰਾ ਟੈਂਟ ਸਿਟੀ ਏਅਰ-ਕੰਡੀਸ਼ਨਡ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਨੂੰ ਪੀਣ ਲਈ ਸਾਫ਼ ਪਾਣੀ ਅਤੇ ਹਲਕਾ ਨਾਸ਼ਤਾ ਪਰੋਸਿਆ ਜਾਂਦਾ ਹੈ। ਸਵੇਰ ਦੇ ਚਾਹ-ਨਾਸ਼ਤੇ ਤੋਂ ਲੈ ਕੇ ਰਾਤ ਦੇ ਖਾਣੇ ਅਤੇ ਰਿਹਾਇਸ਼ ਤੱਕ, ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਮਾਲੀ ਸਾਧਨਾਂ ਦੀ ਕਮੀ ਕਿਸੇ ਸ਼ਰਧਾਲੂ ਦੀ ਸ਼ਰਧਾ ਪੂਰਤੀ ਤੇ ਇਬਾਦਤ ਵਿੱਚ ਰੁਕਾਵਟ ਨਾ ਬਣੇ। ਮਾਲ ਮੰਤਰੀ ਨੇ ਦੱਸਿਆ ਕਿ ਇਸ ਤਜਰਬੇ ਨੂੰ ਹੋਰ ਵੀ ਸੁਖਦਾਈ ਤੇ ਯਾਦਗਾਰੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਲਗਭਗ 900 ਸਮਰਪਿਤ ਵਲੰਟੀਅਰ ਤੈਨਾਤ ਕੀਤੇ ਹਨ, ਜੋ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਮਦਦ ਕਰਦੇ ਹਨ। ਰਹਿਨੁਮਾਈ ਤੋਂ ਲੈ ਕੇ ਪਲ-ਪਲ ਸ਼ਰਧਾਲੂਆਂ ਦੀ ਮਦਦ ਕਰਨ ਵਾਲਾ ਇਹ ਅਮਲਾ ਹਰ ਮੁਸਾਫ਼ਿਰ ਦੀ ਪੂਰੀ ਇੱਜ਼ਤ ਅਤੇ ਖ਼ਾਸ ਤਵੱਜੋ ਨਾਲ ਦੇਖਭਾਲ ਕਰਦਾ ਹੈ। ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਅੜਿਕੇ ਦੇ ਇਸ ਸਕੀਮ ਦਾ ਇੰਨੇ ਸੁਚੱਜੇ ਢੰਗ ਨਾਲ ਚੱਲਣਾ ਸਰਕਾਰ ਦੀ ਦੂਰਅੰਦੇਸ਼ ਸੋਚ, ਸੁਚੱਜੀ ਵਿਉਂਤਬੰਦੀ ਅਤੇ ਮਜ਼ਬੂਤ ਪ੍ਰਬੰਧਕੀ ਢਾਂਚੇ ਦਾ ਸਬੂਤ ਹੈ। ਸੂਬੇ ਭਰ ਦੇ ਸ਼ਰਧਾਲੂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ ਅਤੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਦੀ ਆਪਣੀ ਪੁਰਾਣੀ ਖ਼ਾਹਿਸ਼ ਪੂਰੀ ਹੋਣ 'ਤੇ ਸ਼ੁਕਰਾਨਾ ਵੀ ਅਦਾ ਕਰ ਰਹੇ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੇਵਾ-ਭਾਵਨਾ ਦੀ ਇੱਕ ਵੱਡੀ ਮਿਸਾਲ ਹੈ, ਜੋ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਵਿੱਚ ਵਿਸ਼ਵਾਸ਼, ਸ਼ਾਨ ਅਤੇ ਸਕੂਨ ਲੈ ਕੇ ਆਈ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ