Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

May 02, 2026 08:45 PM
Rozana Sehaj times

ਚੰਡੀਗੜ੍ਹ, 2 ਮਈ (ਪੰਜਾਬੀ ਸਹਿਜ ਟਾਈਮਜ਼) :  ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵੱਲ ਭਟਕਾਉਣ ਵਾਲੇ ਤੱਤਾਂ ਤੱਕ ਪਹੁੰਚ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਏਆਈ ਸਿਸਟਮ ਹੇਠ ਏਆਈ ਅਧਾਰਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ 'ਵੌਇਸ ਬੈਂਕ" ਮੌਜੂਦ ਹੈ। ਵੌਇਸ ਪਛਾਣ ਤੋਂ ਅੱਗੇ ਵਧਦਿਆਂ, ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ 'ਗੈਂਗ ਟ੍ਰੀ ਸਰਚ' ਟੂਲ ਸੰਗਠਿਤ ਅਪਰਾਧੀ ਨੈੱਟਵਰਕ ਦੀ ਪੂਰੀ ਬਣਤਰ ਨੂੰ ਵਿਜ਼ੂਅਲ ਰੂਪ ਵਿੱਚ ਦਰਸਾਉਂਦਾ ਹੈ, ਜਿਸ ਨਾਲ ਸਥਾਨਕ ਅਪਰਾਧਾਂ ਤੋਂ ਉਨ੍ਹਾਂ ਦੇ ਅੰਤਰਰਾਸ਼ਟਰੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕਦਾ ਹੈ। ਪੰਜਾਬ ਨਾਲ ਸਬੰਧਤ ਲਗਭਗ 60 ਖ਼ਤਰਨਾਕ ਗੈਂਗਸਟਰ ਕੈਨੇਡਾ, ਅਮਰੀਕਾ, ਇਟਲੀ ਸਮੇਤ ਹੋਰ ਦੇਸ਼ਾਂ ਤੋਂ ਸਰਗਰਮ ਹਨ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ‘ਰਿਮੋਟ ਕੰਟਰੋਲ’ ਫਿਰੌਤੀ ਦੇ ਨਵੇਂ ਰੁਝਾਨ ਨਾਲ ਜੂਝ ਰਹੀਆਂ ਹਨ, ਜਿੱਥੇ ਧਮਕੀਆਂ, ਇਨਕ੍ਰਿਪਟਡ ਐਪਾਂ ਅਤੇ ਅੰਤਰਰਾਸ਼ਟਰੀ ਵਰਚੁਅਲ ਨੰਬਰਾਂ ਰਾਹੀਂ ਦਿੱਤੀਆਂ ਜਾਂਦੀਆਂ ਹਨ। ਇਸ ਪ੍ਰਣਾਲੀ ਨਾਲ ਪੰਜਾਬ ਪੁਲਿਸ ਨੂੰ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਤਕਨੀਕੀ ਤੌਰ ’ਤੇ ਉੱਨਤ ਸਹਾਇਤਾ ਮਿਲੀ ਹੈ, ਜਿਸ ਨਾਲ ਸਮਾਰਟ ਅਤੇ ਡਾਟਾ-ਅਧਾਰਿਤ ਪੁਲਿਸਿੰਗ ਸੰਭਵ ਹੋ ਰਹੀ ਹੈ। ਇਹ ਮੁਹਿੰਮ, ਜੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਨੂੰ ਸੁਰੱਖਿਅਤ ਬਣਾਉਣ ਦੇ ਆਪਣੇ ਸ਼ੁਰੂਆਤੀ ਉਦੇਸ਼ ਵਿੱਚ ਕਾਮਯਾਬ ਰਹੀ ਹੈ, ਹੁਣ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤ ਕਰੇਗੀ। ਏਡੀਜੀਪੀ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪ੍ਰਮੋਦ ਬਾਨ ਨੇ ਕਿਹਾ, “ਕਈ ਸਾਲਾਂ ਤੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਤਕਨਾਲੋਜੀ ਦਾ ਗਲਤ ਇਸਤੇਮਾਲ ਕਰਦੇ ਹੋਏ ਸੁਰੱਖਿਅਤ ਠਿਕਾਣਿਆਂ ਤੋਂ ਫਿਰੌਤੀ ਰੈਕਟ ਚਲਾ ਰਹੇ ਹਨ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਹੇਠ ਪੀਏਆਈਐਸ ਸਾਡੇ ਲਈ ਫੋਰਸ ਦੀ ਨਵੀਂ ਤਾਕਤ ਸਾਬਤ ਹੋਇਆ ਹੈ, ਜਿਸ ਸਦਕਾ ਅਪਰਾਧ ਨਾਲ ਨਜਿੱਠਣ ਦੀ ਸਾਡੀ ਸਮਰੱਥਾ ਕਾਫੀ ਵਧ ਗਈ ਹੈ। ਏਆਈ ਅਧਾਰਿਤ ਵੌਇਸ ਮੈਚਿੰਗ ਸਾਨੂੰ ਕੁੱਝ ਮਿੰਟਾਂ ਵਿੱਚ ਕਾਲਰ ਦੀ ਪਛਾਣ ਕਰਨ ਦੇ ਯੋਗ ਬਣਾਉਂਦੀ ਹੈ, ਜਿਸ ਨਾਲ ਅਸੀਂ ਤੇਜ਼ ਅਤੇ ਸਟੀਕ ਕਾਰਵਾਈ ਕਰ ਸਕਦੇ ਹਾਂ।” ਇਹ ਏਆਈ ਸਿਸਟਮ ਅਧਿਕਾਰੀਆਂ ਨੂੰ ਅਪਰਾਧ ਹੋਣ ਤੋਂ ਪਹਿਲਾਂ ਹੀ ਉਸਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ। ਹਾਲੀਆ ਕਾਰਵਾਈਆਂ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਿਯੋਗੀਆਂ ਦਰਮਿਆਨ ਡਿਜ਼ਿਟਲ ਸੰਚਾਰ ਨੂੰ ਟ੍ਰੈਕ ਕਰਕੇ ਨਿਸ਼ਾਨਾਬੱਧ ਹੱਤਿਆਵਾਂ ਦੀਆਂ ਸਾਜ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਅਸੀਂ ਵੱਖ-ਵੱਖ ਘਟਨਾਵਾਂ ਨਾਲ ਨਜਿੱਠਦੇ ਸੀ, ਪਰ ਹੁਣ ਪੀਏਆਈਐਸ ਜ਼ਰੀਏ ਅਸੀਂ ਪੂਰੇ ਨੈੱਟਵਰਕ ‘ਤੇ ਨਜ਼ਰ ਰੱਖ ਸਕਦੇ ਹਾਂ—ਭਾਵ ਕੌਣ ਫੰਡਿੰਗ ਕਰ ਰਿਹਾ ਹੈ, ਕੌਣ ਸਹਾਇਤਾ ਕਰ ਰਿਹਾ ਹੈ ਅਤੇ ਕੌਣ ਕਾਰਵਾਈ ਨੂੰ ਅੰਜ਼ਾਮ ਦੇ ਰਿਹਾ ਹੈ। ਇਹ ਇੰਟੈਲੀਜੈਂਸ-ਅਧਾਰਿਤ ਰਵੱਈਆ ਸਾਨੂੰ ਸਿਰਫ਼ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਪੂਰੇ ਨੈੱਟਵਰਕ ਨੂੰ ਤੋੜਨ ਵਿੱਚ ਮਦਦ ਕਰ ਰਿਹਾ ਹੈ।” ਇਸ ਤਕਨਾਲੋਜੀ ਨੇ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੂੰ ਪੂਰੇ ਨੈੱਟਵਰਕ ਦੇ ਖ਼ਾਤਮੇ ਲਈ ਸਮਰੱਥ ਬਣਾਇਆ ਹੈ। ਇਸਦੇ ਨਾਲ ਹੀ ਵਿਸ਼ੇਸ਼ ਫਿਊਜਿਟਿਵ ਟ੍ਰੈਕਿੰਗ ਸੈੱਲ, ਪੀਏਆਈਐਸ ਦੀ ਮਦਦ ਨਾਲ ਇੰਟਰਪੋਲ ਵਰਗੀਆਂ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਕਰਕੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਹਵਾਲਗੀ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰ ਰਹੇ ਹਨ। ਸ੍ਰੀ ਪ੍ਰਮੋਦ ਬਾਨ ਨੇ ਕਿਹਾ,“ ‘ਗੈਂਗਸਟਰਾਂ ‘ਤੇ ਵਾਰ’ ਹੇਠ ਮਜ਼ਬੂਤ ਕੀਤੇ ਗਏ ਫਿਊਜਿਟਿਵ ਟ੍ਰੈਕਿੰਗ ਸੈੱਲ ਹੁਣ ਪੀਏਆਈਐਸ ਤੋਂ ਮਿਲਣ ਵਾਲੀ ਰੀਅਲ-ਟਾਈਮ ਇੰਟੈਲੀਜੈਂਸ ਨਾਲ ਲੈਸ ਹਨ, ਜਿਸ ਨਾਲ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਵਧਿਆ ਹੈ ਅਤੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਨੂੰ ਵਾਪਸ ਲਿਆਉਣ ਦੀ ਸਮਰੱਥਾ ਮਜ਼ਬੂਤ ਹੋਈ ਹੈ।” ਉਨ੍ਹਾਂ ਕਿਹਾ, “ਇਹ ਰਵਾਇਤੀ ਪੁਲਿਸਿੰਗ ਤੋਂ ਅੱਗੇ ਵਧਦਿਆਂ ਪ੍ਰਿਡਿਕਟਿਵ ਪੁਲਿਸਿੰਗ ਵੱਲ ਇੱਕ ਵੱਡਾ ਕਦਮ ਹੈ। ਹੁਣ ਅਸੀਂ ਖ਼ਤਰੇ ਦੀ ਪਛਾਣ ਕਰ ਸਕਦੇ ਹਾਂ, ਗੱਲਬਾਤ ਨੂੰ ਟ੍ਰੈਕ ਕਰ ਸਕਦੇ ਹਾਂ ਅਤੇ ਅਪਰਾਧ ਹੋਣ ਤੋਂ ਪਹਿਲਾਂ ਹੀ ਕਾਰਵਾਈ ਕਰ ਸਕਦੇ ਹਾਂ। ਏਆਈ ਦੀ ਅਸਲੀ ਤਾਕਤ ਇਹੀ ਹੈ। ਸਾਡਾ ਸੁਨੇਹਾ ਸਾਫ਼ ਹੈ—ਅਪਰਾਧੀ ਕਿਤੇ ਵੀ ਹੋਣ,  ਉਨ੍ਹਾਂ ਨੂੰ ਟ੍ਰੈਕ ਕਰਕੇ ਕਾਨੂੰਨ ਦੇ ਕਟਘਰੇ ਵਿੱਚ ਲਿਆਉਣਾ।”

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ