Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

May 02, 2026 08:49 PM
Rozana Sehaj times

ਚੰਡੀਗੜ੍ਹ, 2 ਮਈ (ਪੰਜਾਬੀ ਸਹਿਜ ਟਾਈਮਜ਼) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ। ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 35 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 427ਵੇਂ ਦਿਨ ਅੱਜ 150 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.05 ਕਿਲੋ ਹੈਰੋਇਨ, 12.7 ਕਿਲੋ ਭੁੱਕੀ, 1337 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 427 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  62,098 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ