Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

May 02, 2026 08:58 PM
Rozana Sehaj times

ਚੰਡੀਗੜ੍ਹ, 2 ਮਈ (ਪੰਜਾਬੀ ਸਹਿਜ ਟਾਈਮਜ਼) :  ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ। ਇਹ ਆਖਦਿਆਂ ਕਿ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਢੰਗ ਰਾਹੀਂ ਕੀਤੀ ਜਾ ਰਹੀ ਹੈ, ਕੈਬਨਿਟ ਮੰਤਰੀ ਅਰੋੜਾ ਨੇ ਵਸਨੀਕਾਂ ਨੂੰ ਵੱਧ ਤੋਂ ਵੱਧ ਇਸ ਅਭਿਆਸ ਵਿੱਚ ਹਿੱਸਾ ਲੈਣ ਅਤੇ ਔਨਲਾਈਨ ਪੋਰਟਲ se.census.gov.in 'ਤੇ ਜਾ ਕੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕਰਨ ਦੀ ਅਪੀਲ ਕੀਤੀ। ਡਿਜੀਟਲ ਜਨਗਣਨਾ 2027 – ਘਰਾਂ ਦੇ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਦੇ ਪਹਿਲੇ ਪੜਾਅ ਤਹਿਤ, ਰਾਜ ਵਿੱਚ ਸਵੈ-ਗਣਨਾ 30 ਅਪ੍ਰੈਲ ਨੂੰ ਸ਼ੁਰੂ ਹੋਈ ਸੀ ਅਤੇ ਇਹ 14 ਮਈ, 2026 ਤੱਕ ਜਾਰੀ ਰਹੇਗੀ। ਵਸਨੀਕ ਸਵੈ-ਇੱਛਾ ਨਾਲ ਆਪਣੇ ਘਰ ਬੈਠ ਕੇ ਸਵੈ-ਗਣਨਾ ਰਾਹੀਂ ਰਿਹਾਇਸ਼ੀ ਵੇਰਵੇ (33 ਸਵਾਲਾਂ ਦੇ ਜਵਾਬ ਦੇ ਕੇ) ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਪ੍ਰਕਿਰਿਆ ਸਰਲ ਤੇ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਘਰ ਬੈਠੇ ਹੀ ਪੂਰੀ ਕੀਤੀ ਜਾ ਸਕਦੀ ਹੈ, ਜਿਸ ਨਾਲ ਗਿਣਤੀਕਾਰ ਦੀ ਉਡੀਕ ਕਰਨ ਦੀ ਲੋੜ ਨਹੀਂ ਰਹਿੰਦੀ। ਇਸ ਪੜਾਅ ਤਹਿਤ, ਨਿਵਾਸੀਆਂ ਨੂੰ ਆਪਣੇ ਘਰ ਅਤੇ ਪਰਿਵਾਰਕ ਮੈਂਬਰਾਂ ਬਾਰੇ ਵਿਆਪਕ ਵੇਰਵੇ ਪ੍ਰਦਾਨ ਕਰਨੇ ਹੋਣਗੇ। ਇਹ ਘਰ ਦੀ ਕਿਸਮ, ਸਹੂਲਤਾਂ ਦੀ ਉਪਲੱਬਧਤਾ ਅਤੇ ਹੋਰ ਬੁਨਿਆਦੀ ਸਹੂਲਤਾਂ ਵਰਗੇ ਮੁੱਖ ਪਹਿਲੂਆਂ ਨੂੰ ਕਵਰ ਕਰਦੇ ਹਨ ਅਤੇ ਇਹੀ ਜਾਣਕਾਰੀ ਵਿਕਾਸ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਪ੍ਰਕਿਰਿਆ ਵਿੱਚ ਉਪਭੋਗਤਾ ਰਜਿਸਟ੍ਰੇਸ਼ਨ, ਓਟੀਪੀ ਤਸਦੀਕ, ਲੋੜੀਂਦੇ ਵੇਰਵੇ ਭਰਨਾ ਅਤੇ ਅਖੀਰ ਵਿੱਚ ਸਾਰੇ ਵੇਰਵਾ ਜਮ੍ਹਾਂ ਕਰਨਾ ਸ਼ਾਮਲ ਹੈ, ਜਿਸ ਤੋਂ ਬਾਅਦ ਇੱਕ ਵਿਲੱਖਣ ਸਵੈ-ਗਣਨਾ ਆਈਡੀ (ਐਸਈ-ਆਈਡੀ) ਜਨਰੇਟ ਹੁੰਦੀ ਹੈ। ਜਦੋਂ ਫੀਲਡ ਵਿਜ਼ਿਟ ਦੌਰਾਨ ਗਿਣਤੀਕਾਰ ਸਬੰਧਤ ਜਾਇਦਾਦਾਂ ਵਿਖੇ ਪਹੁੰਚ ਕਰਨਗੇ ਤਾਂ ਉਸ ਵੇਲੇ ਨਿਵਾਸੀਆਂ ਨੂੰ  ਨੂੰ ਇਹ ਐਸਈ-ਆਈਡੀ ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ। ਜਮ੍ਹਾਂ ਕਰਵਾਈ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਸਿਰਫ਼ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ। ਜਿਹੜੇ ਘਰ ਔਨਲਾਈਨ ਪ੍ਰਕਿਰਿਆ ਪੂਰੀ ਕਰਨ ਵਿੱਚ ਅਸਮਰੱਥ ਹਨ, ਉਨ੍ਹਾਂ ਲਈ ਇੱਕ ਅਧਿਕਾਰਤ ਗਿਣਤੀਕਾਰ 15 ਮਈ, 2026 ਤੋਂ ਸ਼ੁਰੂ ਹੋਣ ਵਾਲੇ ਅਗਲੇ ਫੀਲਡ ਗਣਨਾ ਪੜਾਅ ਦੌਰਾਨ ਲੋੜੀਂਦੀ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਘਰਾਂ/ਜਾਇਦਾਦਾਂ ਵਿਖੇ ਪਹੁੰਚ ਕਰੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਖਰੀ ਜਨਗਣਨਾ 2011 ਵਿੱਚ ਹੋਈ ਸੀ ਅਤੇ ਹੁਣ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਰੂਪ ਵਿੱਚ ਕੀਤੀ ਜਾ ਰਹੀ ਹੈ। ਵਸਨੀਕਾਂ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਸਹੀ ਜਾਣਕਾਰੀ ਜਮ੍ਹਾਂ ਕਰਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਜਾਣਕਾਰੀ ਸਰਕਾਰ ਨੂੰ ਨਿਵਾਸੀਆਂ ਲਈ ਨੀਤੀਆਂ ਅਤੇ ਹੋਰ ਭਲਾਈ ਯੋਜਨਾਵਾਂ ਬਣਾਉਣ ਵਿੱਚ ਮਦਦ ਕਰਦੀ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਧਾਨ ਜਨਗਣਨਾ ਅਧਿਕਾਰੀ ਡਾ. ਨੀਰੂ ਕਟਿਆਲ ਗੁਪਤਾ, ਸੰਯੁਕਤ ਕਮਿਸ਼ਨਰ-ਕਮ-ਸ਼ਹਿਰੀ ਜਨਗਣਨਾ ਅਧਿਕਾਰੀ ਵਿਨੀਤ ਕੁਮਾਰ, ਡਿਪਟੀ ਡਾਇਰੈਕਟਰ (ਜਨਗਣਨਾ) ਪੰਜਾਬ ਡਾ. ਰੁਚੀ ਗੁਪਤਾ, ਸਹਾਇਕ ਡਾਇਰੈਕਟਰ (ਜਨਗਣਨਾ ਆਪਰੇਸ਼ਨਜ਼) ਰੇਣੂ, ਸਹਾਇਕ ਕਮਿਸ਼ਨਰ-ਕਮ-ਚਾਰਜ ਅਧਿਕਾਰੀ ਜਸਦੇਵ ਸੇਖੋਂ, ਸੁਪਰਡੈਂਟ ਤਰੁਣ ਗੋਇਲ, ਅੰਕੜਾ ਜਾਂਚਕਰਤਾ (ਜਨਗਣਨਾ) ਅਲੋਕ ਕੁਮਾਰ ਸਮੇਤ ਹੋਰ ਮੌਜੂਦ ਸਨ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ