Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

May 02, 2026 09:02 PM
Rozana Sehaj times
ਕੋਟਕਪੂਰਾ : ਭਾਰਤੀ ਜਨਤਾ ਪਾਰਟੀ ਮੰਡਲ ਕੋਟਕਪੂਰਾ ਵੱਲੋਂ ਸ਼ਿਕਾਗੋ ਦੇ ਸ਼ਹੀਦ ਮਜਦੂਰਾਂ ਨੂੰ ਸਿਜਦਾ ਕਰਦਿਆਂ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਜ਼ਦੂਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਨੂੰ ਲੱਡੂ ਵੰਡ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਮਿਹਨਤ ਦੀ ਕਦਰ ਕੀਤੀ ਗਈ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸਟੇਟ ਸੈਕਟਰੀ ਦੁਰਗੇਸ਼ ਸ਼ਰਮਾ, ਕਾਰਜਕਾਰੀ ਮੈਂਬਰ ਪੰਜਾਬ ਪ੍ਰਦੀਪ ਸ਼ਰਮਾ, ਕਾਰਜਕਾਰੀ ਮੈਂਬਰ ਪੰਜਾਬ ਮਾ. ਹਰਬੰਸ ਲਾਲ, ਜ਼ਿਲ੍ਹਾ ਵਾਈਸ ਪ੍ਰਧਾਨ ਮੁਕੇਸ਼ ਗਰਗ, ਮੈਡਮ ਸੁਨੀਤਾ ਗਰਗ, ਮੰਡਲ ਪ੍ਰਧਾਨ ਮਨਜੀਤ ਨੇਗੀ, ਪੂਰਵ ਮੰਡਲ ਪ੍ਰਧਾਨ ਕਿਸ਼ਨ ਨਰੰਗ ਅਤੇ ਜਰਨਲ ਸਕੱਤਰ ਗਗਨਦੀਪ ਆਦਿ ਵੀ ਹਾਜ਼ਰ ਸਨ। ਇਸ ਮੌਕੇ ਮਨਜੀਤ ਨੇਗੀ, ਪ੍ਰਦੀਪ ਸ਼ਰਮਾ ਆਦਿ ਨੇ ਦੱਸਿਆ ਕਿ 1 ਮਈ 1886 ਨੂੰ ਅਮਰੀਕਾ ਦੇ ਸ਼ਿਕਾਗੋ ਵਿੱਚ ਮਜ਼ਦੂਰਾਂ ਨੇ 8 ਘੰਟੇ ਕੰਮ ਦੀ ਮੰਗ ਨੂੰ ਲੈ ਕੇ ਅੰਦੋਲਨ ਕੀਤਾ ਸੀ, ਜਿਸ ਵਿੱਚ ਬਹੁਤ ਸਾਰੇ ਮਜ਼ਦੂਰਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਕੁਰਬਾਨੀ ਦੇ ਸਨਮਾਨ ਵਿੱਚ 1 ਮਈ ਨੂੰ ਹਰ ਸਾਲ ਮਜ਼ਦੂਰ ਦਿਵਸ ਵਜੋਂ ਮਾਨਤਾ ਦਿੱਤੀ ਗਈ। ਉਹਨਾਂ ਦੱਸਿਆ ਕਿ ਭਾਰਤ ਵਿੱਚ ਪਹਿਲੀ ਵਾਰ 1923 ਵਿੱਚ ਚੇਨਈ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਇਸ ਦਿਨ ਨੂੰ ਕਈ ਹੋਰ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ, ਜਿਵੇਂ ਕਿ ਲੇਬਰ ਡੇਅ, ਮਜ਼ਦੂਰ ਦਿਵਸ ਅਤੇ ਮਈ ਦਿਵਸ। ਦਰਅਸਲ ਇਸ ਦਿਨ ਮਜ਼ਦੂਰਾਂ ਦੇ ਯੋਗਦਾਨ ਦੀ ਕਦਰ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਕਾਰਕੁਨ ਅਤੇ ਮੰਡਲ ਦੀ ਪੂਰੀ ਟੀਮ ਨੇ ਭਾਗ ਲਿਆ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ