Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

May 02, 2026 09:05 PM
Rozana Sehaj times
ਚੰਡੀਗੜ੍ਹ : ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਅਭਿਵਿਆਕਤੀ ਦੀ ਆਜ਼ਾਦੀ ਅਤੇ ਪੱਤਰਕਾਰਾਂ ਦੀ ਸੁਰੱਖਿਆ 'ਤੇ ਚਿੰਤਾ ਪ੍ਰਗਟ ਵਿਸ਼ਵ ਪੱਧਰ 'ਤੇ ਮਨਾਏ ਜਾਂਦੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਮੀਡੀਆ ਕੌਂਸਲ ਆਫ ਜਰਨਲਿਸਟਸ ਦੇ ਰਾਸ਼ਟਰੀ ਪ੍ਰਧਾਨਸੰਜੈ ਰਾਠੀ  ਨੇ ਕਿਹਾ ਕਿ “ਅਭਿਵਿਆਕਤੀ ਦੀ ਆਜ਼ਾਦੀ ਲੋਕਤੰਤਰ ਦੀ ਆਤਮਾ ਹੈ ਅਤੇ ਇਸ ਤੋਂ ਬਿਨਾਂ ਲੋਕਤੰਤਰ ਦੀ ਕਲਪਨਾ ਅਧੂਰੀ ਹੈ।” ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪ੍ਰੈੱਸ ਦੀ ਆਜ਼ਾਦੀ ਕਈ ਚੁਣੌਤੀਆਂ ਨਾਲ ਘਿਰੀ ਹੋਈ ਹੈ, ਜੋ ਲੋਕਤੰਤਰਿਕ ਮੁੱਲਾਂ ਲਈ ਗੰਭੀਰ ਖਤਰਾ ਬਣ ਰਹੀਆਂ ਹਨ।  ਸੰਜੈ ਰਾਠੀ ਨੇ ਕਿਹਾ ਕਿ ਰਿਪੋਰਟਰਜ਼ ਵਿਦਆਉਟ ਬਾਰਡਰਜ਼ ਵੱਲੋਂ ਜਾਰੀ ਵਿਸ਼ਵ ਪ੍ਰੈੱਸ ਆਜ਼ਾਦੀ ਸੂਚਕਾਂਕ 2026 ਵਿੱਚ ਭਾਰਤ ਦਾ 157ਵਾਂ ਸਥਾਨ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਦੇਸ਼ ਵਿੱਚ ਪੱਤਰਕਾਰਾਂ ਲਈ ਕੰਮ ਕਰਨ ਦਾ ਮਾਹੌਲ ਲਗਾਤਾਰ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਾ ਸਿਰਫ਼ ਮੀਡੀਆ ਜਗਤ, ਸਗੋਂ ਪੂਰੇ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪੱਤਰਕਾਰਾਂ 'ਤੇ ਵੱਧ ਰਹੇ ਹਮਲਿਆਂ ਅਤੇ ਹੱਤਿਆਵਾਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਯੂਨੇਸਕੋ ਦੇ ਅਨੁਸਾਰ ਸਾਲ 2024 ਵਿੱਚ ਘੱਟੋ-ਘੱਟ 68 ਪੱਤਰਕਾਰਾਂ ਦੀ ਹੱਤਿਆ ਹੋਈ, ਜਦਕਿ ਕਮੇਟੀ ਟੂ ਪ੍ਰੋਟੈਕਟ ਜਰਨਲਿਸਟਸ ਮੁਤਾਬਕ ਸਾਲ 2025 ਵਿੱਚ 129 ਪੱਤਰਕਾਰਾਂ ਦੀਆਂ ਹੱਤਿਆਵਾਂ ਦਰਜ ਕੀਤੀਆਂ ਗਈਆਂ, ਜੋ ਬਹੁਤ ਹੀ ਚਿੰਤਾਜਨਕ ਰੁਝਾਨ ਨੂੰ ਦਰਸਾਉਂਦੀਆਂ ਹਨ। ਇਸ ਤੋਂ ਇਲਾਵਾ ਜ਼ਿਆਦਾਤਰ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਨਾ ਮਿਲਣਾ “ਦੰਡਮੁਕਤੀ” ਦੀ ਗੰਭੀਰ ਸਮੱਸਿਆ ਨੂੰ ਉਜਾਗਰ ਕਰਦਾ ਹੈ।  ਸੰਜੈ ਰਾਠੀ ਨੇ ਕਿਹਾ ਕਿ ਭਾਰਤ ਵਿੱਚ ਵੀ ਪੱਤਰਕਾਰਾਂ ਨੂੰ ਧਮਕੀਆਂ, ਹਮਲਿਆਂ ਅਤੇ ਝੂਠੇ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਖ਼ਾਸ ਕਰਕੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਪੱਤਰਕਾਰ ਵੱਧ ਅਸੁਰੱਖਿਅਤ ਹਨ। ਜਦੋਂ ਸੱਚ ਸਾਹਮਣੇ ਲਿਆਉਣ ਦੀ ਕੀਮਤ ਜਾਨ ਦੇ ਕੇ ਚੁਕਾਉਣੀ ਪਵੇ, ਤਾਂ ਇਹ ਲੋਕਤੰਤਰ ਲਈ ਇੱਕ ਗੰਭੀਰ ਚੇਤਾਵਨੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਾਨੂੰਨ ਬਣਾਏ ਜਾਣ ਅਤੇ ਹਮਲਿਆਂ ਤੇ ਹੱਤਿਆਵਾਂ ਦੇ ਮਾਮਲਿਆਂ ਵਿੱਚ ਤੁਰੰਤ ਅਤੇ ਨਿਰਪੱਖ ਕਾਰਵਾਈ ਯਕੀਨੀ ਬਣਾਈ ਜਾਵੇ। ਨਾਲ ਹੀ ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਪੱਖ, ਤੱਥਪੂਰਨ ਅਤੇ ਲੋਕਹਿਤਕਾਰੀ ਪੱਤਰਕਾਰਤਾ ਨੂੰ ਸਭ ਤੋਂ ਵੱਧ ਤਰਜੀਹ ਦੇਵੇ। ਅੰਤ ਵਿੱਚ ਸੰਜਯ ਰਾਠੀ ਨੇ ਕਿਹਾ ਕਿ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਸਿਰਫ਼ ਇੱਕ ਰਸਮੀ ਮੌਕਾ ਨਹੀਂ, ਸਗੋਂ ਇਹ ਸੰਕਲਪ ਲੈਣ ਦਾ ਦਿਨ ਹੈ ਕਿ ਅਸੀਂ ਪ੍ਰੈੱਸ ਦੀ ਆਜ਼ਾਦੀ ਦੀ ਰੱਖਿਆ ਕਰਾਂਗੇ ਅਤੇ ਇੱਕ ਸੁਰੱਖਿਅਤ, ਸੁਤੰਤਰ ਅਤੇ ਜ਼ਿੰਮੇਵਾਰ ਮੀਡੀਆ ਮਾਹੌਲ ਦਾ ਨਿਰਮਾਣ ਕਰਾਂਗੇ।
 

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ