Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

May 02, 2026 09:07 PM
Rozana Sehaj times
ਕੋਟਕਪੂਰਾ  :  ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਸ.ਗੁਰਤੇਜ ਸਿੰਘ ਖੋਸਾ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਨੇ ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਮੁਹਿੰਮ ਵਿੱਚ ਖੁਦ ਸ਼ਮੂਲੀਅਤ ਕਰਦਿਆਂ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਦੇਸ਼ ਦੀ ਯੋਜਨਾਬੰਦੀ, ਵਿਕਾਸ ਅਤੇ ਲੋਕ ਭਲਾਈ ਸਬੰਧੀ ਨੀਤੀਆਂ ਬਣਾਉਣ ਲਈ ਇੱਕ ਮਹੱਤਵਪੂਰਨ ਆਧਾਰ ਹੈ, ਇਸ ਲਈ ਹਰ ਪਰਿਵਾਰ ਨੂੰ ਆਪਣੀ ਜਾਣਕਾਰੀ ਸਮੇਂ ਸਿਰ ਦਰਜ ਕਰਵਾਉਣੀ ਚਾਹੀਦੀ ਹੈ। ਚੇਅਰਮੈਨ ਸ ਗੁਰਤੇਜ ਸਿੰਘ ਖੋਸਾ ਨੇ  ਦੱਸਿਆ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ ਤੱਕ ਸਵੈ-ਗਣਨਾ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ, ਜਿਸ ਤਹਿਤ ਲੋਕ ਪੋਰਟਲ https://se.census.gov.in/  ’ਤੇ ਲਾਗਇਨ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਸਹੀ ਅਤੇ ਸੁਵਿਧਾਜਨਕ ਢੰਗ ਨਾਲ ਦਰਜ ਕਰਨ ਦਾ ਮੌਕਾ ਮਿਲੇਗਾ। ਉਹਨਾ ਨੇ ਕਿਹਾ ਕਿ ਰਜਿਸਟ੍ਰੇਸ਼ਨ ਦੌਰਾਨ ਪਰਿਵਾਰ ਦੇ ਮੁਖੀ ਦੇ ਨਾਮ ਹੇਠ ਵੇਰਵੇ ਦਰਜ ਕਰਨ ਉਪਰੰਤ ਇੱਕ 12 ਅੰਕਾਂ ਦਾ ਵਿਸ਼ੇਸ਼ ਕੋਡ ਜਾਰੀ ਕੀਤਾ ਜਾਵੇਗਾ, ਜਿਸਨੂੰ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 15 ਮਈ ਤੋਂ ਘਰ-ਘਰ ਆਉਣ ਵਾਲੇ ਸਰਕਾਰੀ ਅਧਿਕਾਰੀਆਂ ਨਾਲ ਇਹ ਕੋਡ ਸਾਂਝਾ ਕਰਨ ਨਾਲ ਜਨਗਣਨਾ ਦੀ ਪ੍ਰਕਿਰਿਆ ਹੋਰ ਵੀ ਆਸਾਨ ਅਤੇ ਤੇਜ਼ ਬਣੇਗੀ। ਚੇਅਰਮੈਨ ਸ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਨਗਣਨਾ ਹਰ 10 ਸਾਲਾਂ ਬਾਅਦ ਕੀਤੀ ਜਾਂਦੀ ਹੈ, ਪਰ ਸਾਲ 2021 ਵਿੱਚ ਕੋਵਿਡ ਮਹਾਂਮਾਰੀ ਕਾਰਨ ਇਹ ਪ੍ਰਕਿਰਿਆ ਸੰਭਵ ਨਹੀਂ ਹੋ ਸਕੀ। ਹੁਣ ਲੰਬੇ ਅੰਤਰਾਲ ਬਾਅਦ ਮੁੜ ਸ਼ੁਰੂ ਹੋ ਰਹੀ ਇਹ ਮੁਹਿੰਮ ਦੇਸ਼ ਦੇ ਵਿਕਾਸ ਲਈ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜਿਆਂ ਦੇ ਆਧਾਰ ’ਤੇ ਹੀ ਸਰਕਾਰਾਂ ਵੱਲੋਂ ਵੱਖ-ਵੱਖ ਯੋਜਨਾਵਾਂ ਅਤੇ ਲੋਕ-ਹਿਤ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਖ਼ਾਸ ਅਪੀਲ ਕਰਦਿਆਂ ਕਿਹਾ ਕਿ ਜਦੋਂ ਮਾਂ-ਬੋਲੀ ਸਬੰਧੀ ਜਾਣਕਾਰੀ ਭਰਨ ਦਾ ਸਮਾਂ ਆਵੇ ਤਾਂ ਪੰਜਾਬੀ ਨੂੰ ਆਪਣੀ ਮਾਂ-ਬੋਲੀ ਵਜੋਂ ਜ਼ਰੂਰ ਦਰਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਪਛਾਣ ਅਤੇ ਸੱਭਿਆਚਾਰਕ ਵਿਰਾਸਤ ਦਾ ਅਟੁੱਟ ਹਿੱਸਾ ਹੈ ਅਤੇ ਇਸਦੀ ਸਹੀ ਦਰਜਾਬੰਦੀ ਸਾਡੀ ਭਾਸ਼ਾ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਜਨਗਣਨਾ-2027 ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਜਸਬੀਰ ਜੱਸੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ,ਮੈਡਮ ਮਨਪ੍ਰੀਤ ਕੌਰ, ਗੁਰਦੀਪ ਸਿੰਘ ਤਕਨੀਕੀ ਸਹਾਇਕ ਵੀ ਹਾਜ਼ਰ ਸਨ।
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ