Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

May 02, 2026 09:15 PM
Rozana Sehaj times
ਫਰੀਦਕੋਟ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੀ ਸਿਹਤ, ਪਾਰਦਰਸ਼ਤਾ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਵਚਨਬੱਧ ਰਹੀ ਹੈ। ਇਸੇ ਸੋਚ ਨੂੰ ਅੱਗੇ ਵਧਾਉਂਦੇ ਹੋਏ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਅਤੇ ਸੰਭਾਵਿਤ ਯੂਰੇਨੀਅਮ ਅਤੇ ਹੈਵੀ ਮੈਟਲ ਦੇ ਮਾਮਲੇ ਨੂੰ ਜਨਹਿਤ ਵਿੱਚ ਗੰਭੀਰਤਾ ਨਾਲ ਉਠਾਇਆ ਗਿਆ ਹੈ। ਅਰਸ਼ ਸੱਚਰ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਪੰਜਾਬ ਗ੍ਰੀਵੈਂਸ ਪੋਰਟਲ ਅਤੇ ਕੇਂਦਰੀ ਸੀਪੀਜੀਆਰਏਐਮਐਸ ’ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਮੀਟਿੰਗ ਬੁਲਾ ਕੇ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਾਰਵਾਈ ਪੱਤਰ ਜਾਰੀ ਕੀਤਾ ਗਿਆ। ਮੀਟਿੰਗ ਕਾਰਵਾਈ ਪੱਤਰ ਨੰਬਰ 3892-97 ਮਿਤੀ 29-04-2026 ਵਿੱਚ ਪਾਣੀ ਦੀ ਰੈਗੂਲਰ ਟੈਸਟਿੰਗ ਅਤੇ ਮੋਨੀਟਰਿੰਗ ਲਈ ਸਹਿਮਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਉਮੀਦ ਹੈ ਕਿ ਪੰਜਾਬ ਸਰਕਾਰ ਦੀ ਜੀਰੋ ਟੈਲਰੈਂਸ ਟਰਾਂਸਪੇਰੈਂਸੀ ਅਤੇ ਪਬਲਿਕ ਫਸਟ ਗਵਰਨੈਂਸ ਦੀ ਨੀਤੀ ਅਨੁਸਾਰ ਇਹ ਕਾਰਵਾਈ ਜ਼ਮੀਨੀ ਪੱਧਰ ’ਤੇ ਤੁਰੰਤ ਸ਼ੁਰੂ ਹੋਵੇ। ਅਰਸ਼ ਸੱਚਰ ਨੇ ਮੰਗ ਕੀਤੀ ਕਿ ਫਰੀਦਕੋਟ ਸ਼ਹਿਰ, ਸਰਕਾਰੀ ਸੰਸਥਾਵਾਂ, ਹਸਪਤਾਲਾਂ, ਸਕੂਲਾਂ, ਵਾਟਰ ਵਰਕਸ ਅਤੇ ਪਿੰਡਾਂ ਵਿੱਚ ਵਿਗਿਆਨਕ ਤਰੀਕੇ ਨਾਲ ਪਾਣੀ ਦੇ ਸੈਂਪਲ ਲਏ ਜਾਣ ਅਤੇ ਹਰ ਸੈਂਪਲ ਦੀ 3ertified Laboratory ਵਿੱਚ ਜਾਂਚ ਕਰਵਾਈ ਜਾਵੇ, ਜਿਸ ਵਿੱਚ ਯੂਰੇਨੀਅਮ, ਆਰਸੇਨਿਕ, ਲੀਡ, ਕੈਡਮੀਅਮ, ਮਰਕਰੀ, ਫਲੋਰਾਈਡ, ਨਾਈਟਰੇਟ ਅਤੇ ਹੋਰ ਹੈਵੀ ਮੈਟਲ ਵਰਗੇ ਪੈਰਾਮੀਟਰ ਲਾਜ਼ਮੀ ਤੌਰ ’ਤੇ ਸ਼ਾਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ਹੈ ਕਿ ਹਰ ਨਾਗਰਿਕ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਮਿਲਣਾ ਚਾਹੀਦਾ ਹੈ। ਜੇ ਕਿਸੇ ਖੇਤਰ ਵਿੱਚ ਪਾਣੀ ਅਸੁਰੱਖਿਅਤ ਮਿਲਦਾ ਹੈ ਤਾਂ ਤੁਰੰਤ ਵਿਕਲਪਿਕ Safe 4rinking Water Supply ਅਤੇ ਲੰਬੇ ਸਮੇਂ ਲਈ ਸਥਾਈ ਹੱਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਅਰਸ਼ ਸੱਚਰ ਨੇ ਕਿਹਾ ਕਿ ਇਹ ਮੁਹਿੰਮ ਕਿਸੇ ਵਿਰੋਧ ਜਾਂ ਟਕਰਾਅ ਲਈ ਨਹੀਂ, ਸਗੋਂ ਆਪਣੀ ਸਰਕਾਰ ਨੂੰ ਜ਼ਮੀਨੀ ਫੀਡਬੈਕ ਦੇ ਕੇ ਲੋਕਾਂ ਦੀ ਸਿਹਤ ਦੀ ਹੋਰ ਮਜ਼ਬੂਤੀ ਨਾਲ ਰੱਖਿਆ ਕਰਨ ਲਈ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਇਸ ਮਾਮਲੇ ਨੂੰ ਪੂਰੀ ਪਾਰਦਰਸ਼ਤਾ ਅਤੇ ਸਮੇਂ-ਬੱਧ ਤਰੀਕੇ ਨਾਲ ਹੱਲ ਕਰੇਗੀ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ