Sunday, November 01, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
•
ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
•
ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
•
ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ
•
ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ
•
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
•
ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ
•
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
Malwa
ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ
May 02, 2026 09:17 PM
Rozana Sehaj times
ਕੋਟਕਪੂਰਾ :
ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ, ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਅਤੇ ਏਟਕ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਕੌਮਾਂਤਰੀ ਮਜ਼ਦੂਰ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਅਦਾਰਿਆਂ ਸਾਹਮਣੇ ਲਾਲ ਝੰਡੇ ਲਹਿਰਾਏ ਗਏ। ਵੱਖ-ਵੱਖ ਅਦਾਰਿਆਂ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਅਮਰਜੀਤ ਕੌਰ ਰਣ ਸਿੰਘ ਵਾਲਾ ਸੂਬਾ ਪ੍ਰਧਾਨ ਆਸ਼ਾ ਵਰਕਰ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਇਕਬਾਲ ਸਿੰਘ ਰਣਸਿੰਘ ਵਾਲਾ, ਕੁਲਵੰਤ ਸਿੰਘ ਚਾਨੀ, ਨਰੇਗਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਵੀਰ ਸਿੰਘ ਕੰਮੇਆਣਾ ਅਤੇ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਸਥਾਨਕ ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਮੁਲਾਜ਼ਮ ਆਗੂ ਨਛੱਤਰ ਸਿੰਘ ਭਾਣਾ ਅਤੇ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ, ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਸਕਿਉਰਟੀ ਗਾਰਡ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਅਤੇ ਸ਼ਿਵਨਾਥ ਦਰਦੀ ਦੀ ਅਗਵਾਈ ਹੇਠ, ਨਹਿਰੀ ਕਲੋਨੀ ਫਰੀਦਕੋਟ ਵਿਖੇ ਮੁਲਾਜ਼ਮ ਆਗੂ ਰਮੇਸ਼ ਢੈਪਈ ਅਤੇ ਹਰੀ ਸਿੰਘ ਦੀ ਅਗਵਾਈ ਹੇਠ, ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਮੁਲਾਜ਼ਮ ਆਗੂ ਰਾਮ ਸਿੰਘ ਪ੍ਰਧਾਨ, ਜਨਰਲ ਸਕੱਤਰ ਸਰਦੂਲ ਸਿੰਘ, ਵਿੱਤ ਸਕੱਤਰ ਚਮਕੌਰ ਸਿੰਘ ਅਤੇ ਰਾਜਦੇਵ ਸਿੰਘ ਦੀ ਅਗਵਾਈ ਹੇਠ ਅਤੇ ਏਟਕ ਵਿੱਚ ਸ਼ਾਮਲ ਜਥੇਬੰਦੀਆਂ ਨਰੇਗਾ ਮਜ਼ਦੂਰ, ਖੇਤ ਮਜਦੂਰ, ਸਰਵ ਭਾਰਤ ਨੌਜਵਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਆਲ ਇੰਡੀਆ ਆਸ਼ਾ ਵਰਕਰ ਯੂਨੀਅਨ, ਪੰਜਾਬ ਪੈਨਸ਼ਨਰ ਯੂਨੀਅਨ ਵੱਲੋਂ ਪ੍ਰੇਮ ਚਾਵਲਾ, ਕੁਲਵੰਤ ਸਿੰਘ ਚਾਨੀ, ਅਮਰਜੀਤ ਕੌਰ ਰਣ ਸਿੰਘ ਵਾਲਾ, ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਵੀਰ ਸਿੰਘ ਕੰਮੇਆਣਾ, ਬਲਕਾਰ ਸਿੰਘ ਸਹੋਤਾ, ਸੋਮਨਾਥ ਅਰੋੜਾ, ਜਸਵਿੰਦਰ ਸਿੰਘ ਬਰਾੜ, ਇਕਬਾਲ ਸਿੰਘ ਰਣ ਸਿੰਘ ਵਾਲਾ, ਚਰਨਜੀਤ ਸਿੰਘ ਚਮੇਲੀ, ਹਰਪਾਲ ਸਿੰਘ ਮਚਾਕੀ, ਗੁਰਚਰਨ ਸਿੰਘ ਮਾਨ, ਮੇਜਰ ਸਿੰਘ ਜੌਹਲ, ਜਤਿੰਦਰ ਸਿੰਘ, ਨਿਰਮਲ ਸਿੰਘ ਨਿੰਮਾ ਮੇਟ ਨੱਥਾ ਸਿੰਘ, ਮੇਟ ਲਵਪ੍ਰੀਤ ਕੌਰ ਪਿਪਲੀ, ਸੁਮਨਪ੍ਰੀਤ ਕੌਰ, ਮੇਟ ਸੁਖਮੰਦਰ ਸਿੰਘ ਢੁੱਡੀ, ਮੇਟ ਸੀਪੂ ਚਮੇਲੀ, ਮੇਟ ਵੀਰਪਾਲ ਕੌਰ, ਗੁਰਜੰਟ ਸਿੰਘ ਅਤੇ ਸੁਖਮੰਦਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਕਿਰਤ ਦੀ ਲਹਿਰ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ ਗਏ। ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਵੱਲੋਂ ਕੰਮ ਦਿਹਾੜੀ ਸਮਾਂ ਅੱਠ ਘੰਟੇ ਕਰਵਾਉਣ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਅਤੇ ਮੌਜੂਦਾ ਸਮੇਂ ਵਿੱਚ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਅਤੇ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲਾਗੂ ਕੀਤੀਆਂ ਜਾ ਰਹੀਆਂ ਮਜ਼ਦੂਰ ਅਤੇ ਕਿਸਾਨ ਵਿਰੋਧੀ, ਲੋਕ ਵਿਰੋਧੀ, ਵਿਦਿਆਰਥੀ ਅਤੇ ਨੌਜਵਾਨ ਵਿਰੋਧੀ, ਮੁਲਾਜ਼ਮ ਗਵ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਆਗੂਆਂ ਨੇ ਇਹਨਾਂ ਨੀਤੀਆਂ ਦਾ ਢੁਕਵਾਂ ਉੱਤਰ ਆਪਣੇ ਤਿੱਖੇ ਸੰਘਰਸ਼ਾਂ ਰਾਹੀਂ ਕਰਨ ਦਾ ਅਹਿਦ ਲਿਆ।
#
KotakpuraNews
#
PSSF
#
LabourDay
#
Hoisted
Have something to say? Post your comment
More in Malwa
ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ
ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ
ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ
ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ
ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ