ਕੋਟਕਪੂਰਾ : ਅੱਜ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੁਸ਼ਿਆਰਪੁਰ ਮਿਉਂਸਪਲ ਕਾਰਪੋਰੇਸ਼ਨ ਦੀ ਕਮਿਸ਼ਨਰ ਜੋਤੀ ਬਾਲਾ ਮੱਟੂ ਆਪਣੇ ਪਰਿਵਾਰ ਸਮੇਤ ਅਸ਼ੀਰਵਾਦ ਲੈਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਦਾ ਸਵਾਗਤ ਸਿਮਰਜੀਤ ਸਿੰਘ ਸੇਖੋਂ, ਪ੍ਰਧਾਨ ਬਾਬਾ ਫ਼ਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਵੱਲੋਂ ਕੀਤਾ ਗਿਆ। ਸਮਾਗਮ ਦੌਰਾਨ ਗ੍ਰੰਥੀ ਬਲਰਾਜ ਸਿੰਘ ਵੱਲੋਂ ਜੋਤੀ ਬਾਲਾ ਮੱਟੂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਟਿੱਲਾ ਬਾਬਾ ਫ਼ਰੀਦ ਸਾਹਿਬ ਜੀ ਦੇ ਮੈਨੇਜਰ ਨਿਸ਼ਾਨ ਸਿੰਘ ਵੱਲੋਂ ਉਨ੍ਹਾਂ ਨੂੰ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵਰਗਵਾਸੀ ਇੰਦਰਜੀਤ ਸਿੰਘ ਖ਼ਾਲਸਾ ਦੁਆਰਾ ਲਿਖੀਆਂ ਬਾਬਾ ਫ਼ਰੀਦ ਸਾਹਿਬ ਜੀ ਦੀ ਜੀਵਨੀ ਸਬੰਧੀ ਕਿਤਾਬਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਕਮਿਸ਼ਨਰ ਜੋਤੀ ਬਾਲਾ ਮੱਟੂ ਨੇ ਖੁਸ਼ੀ ਜਾਹਿਰ ਕਰਦੇ ਹੋਏ ਕਿਹਾ ਕਿ ਉਹ ਬਹੁਤ ਹੀ ਖੁਸ਼ਕਿਸਮਤ ਹਨ ਕਿ ਉਹਨਾਂ ਨੂੰ ਬਾਬਾ ਫ਼ਰੀਦ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ।