Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਹਰੀ ਨਗਰ ਤੋਂ ਪ੍ਰਮੁੱਖ ਸਿੱਖ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ

May 02, 2026 09:31 PM
Rozana Sehaj times
ਨਵੀਂ ਦਿੱਲੀ : ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਦਿੱਲੀ ਅਤੇ ਦਿੱਲੀ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਸ਼ਖਸ਼ੀਅਤਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਮਜਬੂਤੀ ਵੱਲ ਵੱਧ ਰਿਹਾ ਹੈ। ਉਹਨਾਂ ਦੱਸਿਆ ਕਿ ਇਸੇ ਲੜੀ ਵਿੱਚ ਇਥੇ ਕਲ ਹਰੀ ਨਗਰ ਦੇ ਵਾਰਡ ਨੰਬਰ 19 ਤੋਂ ਪ੍ਰਮੁੱਖ ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਦਾ ਦਿਲੋਂ ਸਵਾਗਤ ਕੀਤਾ ਹੈ।
ਇਸ ਮੌਕੇ ‘ਤੇ ਸ੍ਰੀ ਪਰਵਿੰਦਰ ਸਿੰਘ (ਪ੍ਰਧਾਨ, ਗੁਰਦੁਆਰਾ ਰਾਮਗੜੀਆ ਸਭਾ, ਹਰੀ ਨਗਰ ਅਤੇ ਵਾਈਸ ਚੇਅਰਮੈਨ, ਗੁਰੂ ਤੇਗ ਬਹਾਦੁਰ ਸਾਹਿਬ ਸੈਂਟੇਨਰੀ ਇੰਜੀਨੀਅਰਿੰਗ ਕਾਲਜ, ਰਾਜੌਰੀ ਗਾਰਡਨ), ਸ੍ਰੀ ਸੋਹਰਾਬ ਸਿੰਘ ਜੀ (ਜਨਰਲ ਸਕੱਤਰ, ਗੁਰਦੁਆਰਾ ਰਾਮਗੜੀਆ ਸਭਾ, ਹਰੀ ਨਗਰ ਅਤੇ ਵਾਈਸ ਚੇਅਰਮੈਨ, ਜੀਐਚਪੀਐਸ ਫਤਿਹ ਨਗਰ), ਸ੍ਰੀ ਸਤਨਾਮ ਸਿੰਘ (ਵਾਈਸ ਪ੍ਰਧਾਨ, ਗੁਰਦੁਆਰਾ ਰਾਮਗੜੀਆ ਸਭਾ, ਹਰੀ ਨਗਰ ਅਤੇ ਵਾਈਸ ਚੇਅਰਮੈਨ, ਜੀਐਚਪੀਐਸ ਹਰੀ ਨਗਰ) ਅਤੇ ਸ੍ਰੀ ਵਿਕਰਮ ਸਿੰਘ (ਮੈਂਬਰ, ਗਵਰਨਿੰਗ ਬਾਡੀ, ਜੀਐਚਪੀਐਸ ਫਤਿਹ ਨਗਰ) ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ  ਵਿੱਚ ਸ਼ਾਮਲ ਹੋ ਕੇ ਆਪਣੇ ਸਮਰਪਣ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਹ ਸ਼ਮੂਲੀਅਤ ਸ੍ਰੀ ਜਸਪ੍ਰੀਤ ਸਿੰਘ ਵਿਕੀ ਮਾਨ ਦੀ ਪ੍ਰੇਰਣਾ ਹੇਠ ਹੋਈ ਹੈ, ਜੋ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ  ਦੇ ਜ਼ਮੀਨੀ ਪੱਧਰ ‘ਤੇ ਵਿਸਥਾਰ ਅਤੇ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਆਮਦ ਨਾਲ ਪਾਰਟੀ ਦੀ ਲੋਕਧਾਰਾ ਹੋਰ ਮਜ਼ਬੂਤ ਹੋਵੇਗੀ ਅਤੇ ਪੰਥਕ ਸੇਵਾ ਦੇ ਮਿਸ਼ਨ ਨੂੰ ਨਵੀਂ ਦਿਸ਼ਾ ਮਿਲੇਗੀ।
ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾ ਪੰਥ ਦੀ ਭਲਾਈ, ਸਿੱਖ ਮਰਯਾਦਾ ਦੀ ਰੱਖਿਆ ਅਤੇ ਸਮਾਜਿਕ ਸੇਵਾ ਲਈ ਵਚਨਬੱਧ ਰਹੀ ਹੈ, ਅਤੇ ਨਵੇਂ ਸਾਥੀਆਂ ਦੀ ਸ਼ਮੂਲੀਅਤ ਨਾਲ ਇਸ ਵਚਨਬੱਧਤਾ ਨੂੰ ਹੋਰ ਬਲ ਮਿਲੇਗਾ।
ਇਸ ਮੌਕੇ ‘ਤੇ ਨਵੇਂ ਸ਼ਾਮਿਲ ਹੋਏ ਆਗੂਆਂ ਨੇ ਵੀ ਪਾਰਟੀ ਦੇ ਸਿਧਾਂਤਾਂ ‘ਤੇ ਚੱਲਦਿਆਂ ਨਿਸ਼ਕਾਮ ਸੇਵਾ ਕਰਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਹ ਪੰਥ ਅਤੇ ਸਮਾਜ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Have something to say? Post your comment

 

More in Delhi

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ