Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

May 02, 2026 09:34 PM
Rozana Sehaj times

ਕੋਟਕਪੂਰਾ : ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗਤਕਾ ਫੈਡਰੇਸ਼ਨ ਅਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ। ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ, ਜਨਰਲ ਸਕੱਤਰ ਤਲਵਿੰਦਰ ਸਿੰਘ, ਨੈਸ਼ਨਲ ਕੋਚ ਨਰਿੰਦਰਪਾਲ ਸਿੰਘ ਪਾਰਸ ਅਤੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਦੇਖ ਰੇਖ ਹੇਠ ਹੋ ਰਹੀ ਚੈਂਪੀਅਨਸ਼ਿਪ ਦੀ ਸਮਾਪਤੀ 3 ਮਈ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਗੁਰੂਕੁਲ ਕਾਲਜ ਵਿੱਚ ਹੋਵੇਗੀ, ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਜੇਤੂ ਟੀਮਾਂ ਨੂੰ ਸਨਮਾਨਿਤ ਕਰਨਗੇ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ। ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਅਤੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਦਾ ਉਤਸ਼ਾਹ ਵਧਾਉਂਦਿਆਂ ਇਸ ਚੈਂਪੀਅਨਸ਼ਿਪ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਹਨਾ ਆਖਿਆ ਕਿ ਦੋਵੇਂ ਦਿਨ ਲੰਗਰ ਦੀ ਅਤੁੱਟ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਜਾਵੇਗੀ। ਸ੍ਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਲੜਕੀਆਂ ਨੂੰ ਸਵੈ-ਰੱਖਿਆ ਅਤੇ ਜੰਗਜੂ ਕਲਾ ਵਿੱਚ ਨਿਪੁੰਨ ਕਰਨ ਦਾ ਕਾਰਜ ਸ਼ਲਾਘਾਯੋਗ ਹੈ। ਉਹਨਾ ਡਾ. ਮਨਜੀਤ ਸਿੰਘ ਢਿੱਲੋਂ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਅਤੇ ਵਿਦਿਅਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਬਹੁਮੁੱਲੀਆਂ ਸੇਵਾਵਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। ਆਪਣੇ ਸੰਬੋਧਨ ਦੌਰਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੜਕੇ-ਲੜਕੀਆਂ ਨੂੰ ਗਤਕਾ ਕਲਾ ਦੇ ਨਾਲ-ਨਾਲ ਹੋਰ ਸਿੱਖ ਖੇਡਾਂ ਲਈ ਵੀ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾ ਦੱਸਿਆ ਕਿ ਉਕਤ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। ਇਹ ਪ੍ਰਤੀਯੋਗਤਾ ਯੁੱਧ ਕਲਾ, ਸਵੈ-ਜ਼ਾਬਤਾ, ਮਰਿਆਦਾ ਅਤੇ ਪ੍ਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 11 ਜ਼ਿਲਿ੍ਹਆਂ ਦੀਆਂ 250 ਤੋਂ ਵੱਧ ਲੜਕੀਆਂ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰੀ ਮੌਕਾ ਮਿਲੇਗਾ।

 
 

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ