Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

May 02, 2026 09:38 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ  : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਕਈ ਬੀਮਾਰੀਆਂ ਦਾ ਬਿਲਕੁਲ ਮੁਫ਼ਤ ਡਾਕਟਰੀ ਇਲਾਜ ਕੀਤਾ ਜਾ ਰਿਹਾ ਹੈ l ਉਨ੍ਹਾਂ ਕਿਹਾ ਕਿ ਭਾਵੇਂ ਇਸ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਬੀਮਾ ਕਾਰਡ ਨਾਲ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਵੀ ਮੁਫ਼ਤ ਡਾਕਟਰੀ ਇਲਾਜ ਕਰਵਾਇਆ ਜਾ ਸਕਦਾ ਹੈ ਪਰ ਇਸ ਮਾਮਲੇ ਵਿਚ ਇਕ ਹੱਦ ਤੈਅ ਕੀਤੀ ਹੋਈ ਹੈ l ਉਨ੍ਹਾਂ ਸਪੱਸ਼ਟ ਕਰਦਿਆਂ ਦਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਉਨ੍ਹਾਂ ਬੀਮਾਰੀਆਂ ਦੇ ਇਲਾਜ ਲਈ ਨਿੱਜੀ ਹਸਪਤਾਲਾਂ ਵਿਚ ਨਹੀਂ ਚੱਲ ਸਕਦਾ, ਜਿਨ੍ਹਾਂ ਦਾ ਇਲਾਜ ਰਾਖਵੇਂ ਪੈਕਜ ਤਹਿਤ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹੈl ਇਨ੍ਹਾਂ ਬੀਮਾਰੀਆਂ ਵਿਚ ਵੱਖ ਵੱਖ ਬੀਮਾਰੀਆਂ ਸ਼ਾਮਲ ਹਨ ਜਿਵੇਂ ਗੁਰਦਿਆਂ ਅਤੇ ਜਿਗਰ ਦੀਆਂ ਆਮ ਬੀਮਾਰੀਆਂ, ਹੱਡੀਆਂ ਦਾ ਫ਼ਰੈਕਚਰ, ਹਰਨੀਆਂ ਦੀਆਂ ਬੀਮਾਰੀਆਂ, ਮਲੇਰੀਆ, ਡੇਂਗੂ, ਟਾਈਫ਼ਾਇਡ ਤੇ ਹੋਰ ਬੁਖ਼ਾਰ, ਅਪੈਂਡਿਕਸ ਸਰਜਰੀ, ਪੱਥਰੀਆਂ ਅਤੇ ਪਿੱਤੇ ਦੀਆਂ ਪੱਥਰੀਆਂ ਦਾ ਅਪਰੇਸ਼ਨ, ਦਸਤ ,ਮਾਨਸਿਕ ਰੋਗਾਂ ਦਾ ਇਲਾਜ , ਬੱਚੇਦਾਨੀ ਦਾ ਅਪਰੇਸ਼ਨ, ਅੱਖਾਂ ਦੇ ਮੋਤੀਏ ਦਾ ਆਪਰੇਸ਼ਨ, ਗੋਡੇ ਅਤੇ ਚੂਲ੍ਹਾ ਬਦਲਣ ਦਾ ਆਪਰੇਸ਼ਨ ਅਤੇ ਰਾਖਵੇਂ ਪੈਕਜ ਦੀਆਂ ਹੋਰ ਕਈ ਬੀਮਾਰੀਆਂ l ਇਸ ਤੋਂ ਇਲਾਵਾ ਜਣੇਪੇ ਦੀ ਸਹੂਲਤ ਵੀ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹੈ l ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਕਤ ਬੀਮਾਰੀਆਂ ਦਾ ਮਿਆਰੀ ਇਲਾਜ ਮੋਹਾਲੀ, ਖਰੜ, ਕੁਰਾਲੀ, ਡੇਰਾਬੱਸੀ, ਢਕੋਲੀ, ਬਨੂੜ, ਲਾਲੜੂ ਆਦਿ ਦੇ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ ਹੈ ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿਚ ਹੀ ਪਹੁੰਚ ਕੀਤੀ ਜਾਵੇ ਜਦਕਿ ਹੋਰ ਵੱਖ ਵੱਖ ਗੰਭੀਰ ਬੀਮਾਰੀਆਂ ਲਈ ਨਿੱਜੀ ਹਸਪਤਾਲਾਂ ਵਿਚ ਪਹੁੰਚ ਕੇ 10 ਲੱਖ ਰੁਪਏ ਤਕ ਦਾ ਬਿਲਕੁਲ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ l ਉਨ੍ਹਾਂ ਲੋਕਾਂ ਨੂੰ ਜਲਦ ਤੋਂ ਜਲਦ ਸਿਹਤ ਬੀਮਾ ਕਾਰਡ ਬਣਵਾਉਣ ਦੀ ਅਪੀਲ ਕੀਤੀ l ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਭਾਰੀ ਗਿਣਤੀ ਵਿਚ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ l


 

Have something to say? Post your comment

 

More in Chandigarh

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ