ਸਮਾਣਾ : ਆਮ ਆਦਮੀ ਪਾਰਟੀ (Aam Adami Party) ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਅੱਜ ਹਲਕਾ ਸਮਾਣਾ ਅਧੀਨ ਆਉਂਦੇ ਵਾਰਡ ਨੰਬਰ 5 ਦੇ ਪਿੰਡ ਗੁਰੂ ਨਾਨਕ ਨਗਰ ਵਿਖੇ ਵਲੰਟੀਅਰ ਮਿਲਣੀ ਦਾ ਆਯੋਜਨ ਕੀਤਾ ਗਿਆ। ਇਹ ਮਿਲਣੀ ਸਰਪੰਚ ਜਤਿੰਦਰ ਸਿੰਘ ਸੋਨੂੰ ਦੇ ਗ੍ਰਹਿ ਵਿਖੇ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ (Harchand Singh Barsat) ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਹਲਕਾ ਸਮਾਣਾ ਦੇ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰਾਂ ਅਤੇ ਇਲਾਕਾ ਨਿਵਾਸੀਆਂ ਨੇ ਹਿੱਸਾ ਲਿਆ, ਜਿਹਨਾਂ ਵੱਲੋਂ ਸ. ਬਰਸਟ ਦਾ ਸਵਾਗਤ ਕੀਤਾ ਗਿਆ। ਚੇਅਰਮੈਨ ਨੇ ਮੌਜੂਦ ਵਲੰਟੀਅਰਾਂ ਅਤੇ ਇਲਾਕਾ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਕਿਹਾ ਕਿ ਵਲੰਟੀਅਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹਨਾਂ ਦੀ ਮਿਹਨਤ ਸਦਕਾ ਹੀ ਪੰਜਾਬ ਵਿੱਚ ਇਤਿਹਾਸਕ ਬਦਲਾਅ ਆਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਲਗਾਤਾਰ ਕੰਮਾਂ ਕੀਤੇ ਜਾ ਰਹੇ ਹਨ, ਜਿਸ ਤੋਂ ਲੋਕ ਬਹੁਤ ਖ਼ੁਸ਼ ਹਨ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਕੁਲਦੀਪ ਸਿੰਘ ਵਿਰਕ ਹਲਕਾ ਸਮਾਣਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਪਰਮਜੀਤ ਸਿੰਘ ਸਰਪੰਚ ਭੇੜਪੁਰੀ, ਗੁਰਦੀਪ ਸਿੰਘ ਸਰਪੰਚ ਦੋਦੜਾ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ ਸਰਪੰਚ ਫਤਿਹਪੁਰ, ਗਿਨੀ ਖੰਗੂੜਾ, ਜੈਂਕੀ ਮਹਿਰਾ, ਬਿੰਦਰ ਨਾਗਰ ਅੰਗ੍ਰੇਜ ਭੁਲੱਰ, ਸ਼ੰਕਰ ਜਿੰਦਲ, ਲਾਲੀ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ।