ਸੁਨਾਮ : ਗੌਰਮਿੰਟ ਰੇਲਵੇ ਪੁਲਿਸ (ਜੀਆਰਪੀ) ਵਿੱਚ ਸੇਵਾਵਾਂ ਨਿਭਾਅ ਕੇ ਸੇਵਾ ਮੁਕਤ ਹੋਏ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਸਿੱਧੂ ਨੂੰ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਸਨਮਾਨਿਤ ਕੀਤਾ। ਜੀਆਰਪੀ ਪੁਲਿਸ ਚੌਂਕੀ ਸੁਨਾਮ ਵਿਖੇ ਦਿੱਤੀ ਵਿਦਾਇਗੀ ਪਾਰਟੀ ਮੌਕੇ ਬੋਲਦਿਆਂ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਸਰਬਜੀਤ ਸਿੰਘ ਵੱਲੋਂ ਪੁਲਿਸ ਵਿਭਾਗ ਵਿੱਚ ਬੇਦਾਗ਼ ਨਿਭਾਈਆਂ ਸੇਵਾਵਾਂ ਤੋਂ ਸਬਕ ਲੈਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਅਜਿਹੇ ਇਨਸਾਨ ਬਹੁਤ ਘੱਟ ਮਿਲਦੇ ਹਨ ਜਿਨ੍ਹਾਂ ਨੇ ਮਹਿਕਮੇ ਦੀ ਡਿਊਟੀ ਨੂੰ ਪੂਰੀ ਲਗਨ ਅਤੇ ਦ੍ਰਿੜ੍ਹਤਾ ਨਾਲ ਨਿਭਾਇਆ ਹੋਵੇ, ਅਜਿਹਾ ਸਰਬਜੀਤ ਸਿੰਘ ਦੇ ਹਿੱਸੇ ਆਇਆ ਹੈ। ਰਾਜਾ ਬੀਰ ਕਲਾਂ ਨੇ ਸਰਬਜੀਤ ਸਿੰਘ ਸਿੱਧੂ ਨਾਲ ਆਪਣੀਆਂ ਬਚਪਨ ਅਤੇ ਸਕੂਲ ਦੀਆਂ ਯਾਦਾਂ ਸਾਂਝੀਆਂ ਕੀਤੀਆਂ । ਐਸ ਐਚ ਓ ਇੰਸਪੈਕਟਰ ਹਰਵਿੰਦਰ ਸਿੰਘ ਸੇਖੋਂ ਨੇ ਸਰਬਜੀਤ ਸਿੰਘ ਸਿੱਧੂ ਵੱਲੋਂ 36 ਸਾਲ ਇਮਾਨਦਾਰੀ ਨਾਲ ਨਿਭਾਈ ਗਈ ਬੇਦਾਗ਼ ਸੇਵਾ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਇਸ ਸਮੇਂ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਸਿੱਧੂ ਨੂੰ ਸਾਕ ਸੰਬੰਧੀਆਂ ਅਤੇ ਦੋਸਤਾਂ ਮਿੱਤਰਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਪਟਿਆਲਾ ਪਰਮਜੀਤ ਸਿੰਘ ਮੰਡੇਰ, ਰਿੰਪਲ ਧਾਲੀਵਾਲ, ਅਵਤਾਰ ਸਿੰਘ ਮੋਹਲ, ਬਲਵਿੰਦਰ ਸਿੰਘ ਧਾਲੀਵਾਲ, ਗੁਰਲਾਲ ਸਿੰਘ ਉੱਪਲੀ , ਅਜੇ ਕੁਮਾਰ ਮਿੱਤਲ, ਜਗਵਿੰਦਰ ਸਿੰਘ ਵਿਰਕ, ਰਜਿੰਦਰ ਸਿੰਘ ਸੇਖੋਂ, ਨਰਦੇਵ ਸਿੰਘ ਅਤੇ ਸੁਖਦੇਵ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।