Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧੇ ਵਿਰੁਧ ਕੀਤਾ ਰੋਸ ਪ੍ਰਦਰਸ਼ਨ

May 03, 2026 05:59 PM
Rozana Sehaj times
ਪਟਿਆਲਾ : ਆਮ ਆਦਮੀ ਪਾਰਟੀ (Aam Adami Party) ਟਰੇਡ ਵਿੰਗ ਵਲੋਂ ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਟਰੇਡ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ, ਸ਼ਹਿਰੀ ਪ੍ਰਧਾਨ ਵਿਨੋਦ ਸਿੰਗਲਾ, ਸਟੇਟ ਸੈਕਟਰੀ ਸੰਜੀਵ ਗੁਪਤਾ ਦੀ ਅਗਵਾਈ ਹੇਠ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਟਰੇਡ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਪੁੱਜੇ ਬਲਜਿੰਦਰ ਸਿੰਘ ਢਿੱਲੋਂ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ।  19 ਕਿਲੋ ਵਜ਼ਨੀ ਵਪਾਰਕ ਐੱਲ ਪੀ ਜੀ ਸਿਲੰਡਰ ਆਮ ਕਰ ਕੇ ਹੋਟਲਾਂ ਤੇ ਰੈਸਟੋਰੈਂਟਾਂ ’ਚ ਵਰਤਿਆ ਜਾਂਦਾ ਹੈ। ਇਸ ਤੋਂ ਪਹਿਲਾਂ ਕੀਮਤਾਂ ਵਿੱਚ ਪਹਿਲੀ ਅਪਰੈਲ ਨੂੰ 195.50 ਰੁਪਏ ਪ੍ਰਤੀ ਸਿਲੰਡਰ ਤੇ ਪਹਿਲੀ ਮਾਰਚ ਨੂੰ 114.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਸੀ। ਇਨ੍ਹਾਂ ਤਿੰਨ ਵਾਧਿਆਂ ਨਾਲ ਕੁੱਲ ਮਿਲਾ ਕੇ ਕਮਰਸ਼ੀਅਲ ਐੱਲ ਪੀ ਜੀ ਦੀਆਂ ਦਰਾਂ ’ਚ 1303 ਰੁਪਏ ਦਾ ਇਜ਼ਾਫ਼ਾ ਹੋਇਆ ਹੈ।
ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਚਰਨਜੀਤ ਸਿੰਘ ਐਸ ਕੇ ਹਲਕਾ ਪ੍ਰਧਾਨ ਦਿਹਾਤੀ, ਗੁਰਪ੍ਰੀਤ ਸਿੰਘ ਮੰਨਣ ਘਨੌਰ, ਭੁਪਿੰਦਰ ਕੌਸਲ ਨਾਭਾ, ਟਿੰਕੂ ਬਾਂਸਲ ਰਾਜਪੁਰਾ, ਪੁਨੀਤ ਬੁੱਧੀਰਾਜ ਪਟਿਆਲਾ ਸ਼ਹਿਰੀ, ਵੇਦ ਪ੍ਰਕਾਸ਼ ਗਰਗ ਸਨੌਰ, ਰਾਜੇਸ਼ ਛਾਬੜਾ ਸਮਾਣਾ, ਦੁਰਗਾ ਦਾਸ ਸਿੰਗਲਾ ਸ਼ੁਤਰਾਣਾ ਸਾਰੇ ਹਲਕਾ ਪ੍ਰਧਾਨ ਅਤੇ ਚੈਅਰਮੈਨ ਟ?ਰੇਡ ਵਿੰਗ, ਸੁਮੀਤ ਟਕੇਜਾ ਜਿਲ੍ਹਾ ਸ਼ੋਸਲ ਮੀਡੀਆ, ਸੰਦੀਪ ਬੰਧੂ ਹਲਕਾ ਮੀਡੀਆ ਇੰਚਾਰਜ, ਕੀਰਤ ਸਿੰਘ ਸੇਹਰਾ ਮੈਂਬਰ ਟ?ਰੇਡ ਕਮਿਸ਼ਨ ਮਨੀਸ਼ ਸੂਦ ਬਲਾਕ  ਪ੍ਰਭਾਰੀ ਘਨੌਰ ਨੇ ਭਾਰਤੀ ਜਨਤਾ ਪਾਰਟੀ ਨੇ ਘੇਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਹੀ ਆਮ ਭਾਰਤੀਆਂ ਨੂੰ ਦਰਪੇਸ਼ ਦੁੱਖ ਤਕਲੀਫ਼ਾਂ ਦੀ ਫ਼ਿਕਰ ਹੁੰਦੀ ਹੈ ਤੇ ਮਗਰੋਂ ਉਨ੍ਹਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਜਾਂਦਾ ਹੈ। ਆਪ ਆਗੂਆਂ ਨੇ ਕਿਹਾ ਕਿ ਇਰਾਨ ਜੰਗ ਲੱਗੇ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਵਿੱਤੀ ਬੋਝ ਆਮ ਲੋਕਾਂ ਉੱਤੇ ਪਾਉਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਠੋਸ ਯੋਜਨਾ ਤਿਆਰ ਕਰਨੀ ਚਾਹੀਦੀ ਸੀ ਜਦਕਿ ਕਿ ਸਿਲੰਡਰਾਂ ਦੀ ਕੀਮਤ ਵਿੱਚ ਭਾਰੀ ਇਜਾਫਾ ਕਰਕੇ ਲੋਕਾਂ ਦੀ ਹੋਰ ਕਮਰ ਤੋੜ ਦਿੱਤੀ ਹੈ। ਇਸ ਦੌਰਾਨ ਹੋਰਨ ਸੈਂਕੜੇ ਆਪ ਆਗੂ ਮੌਜੂਦ ਸਨ।
 
 

Have something to say? Post your comment