Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ, 50 ਲੱਖ ਦੀ ਮਾਲੀ ਸਹਾਇਤਾ ਦਾ ਐਲਾਨ

May 03, 2026 06:02 PM
Rozana Sehaj times
ਪਾਤੜਾਂ, 3 ਮਈ (ਪੰਜਾਬੀ ਸਹਿਜ ਟਾਈਮਜ਼) : ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਵਿਖੇ ਸਥਿਤ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਬੀਤੇ ਦਿਨੀਂ ਤੂੜੀ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਇਸ ਅੱਗ ਕਾਰਨ ਗੋਦਾਮ ਵਿੱਚ ਸਟੋਰ ਕੀਤੀ ਕਈ ਟਨ ਤੂੜੀ ਸੜ ਕੇ ਸੁਆਹ ਹੋ ਗਈ ਹੈ ਅਤੇ ਗੋਦਾਮ ਦੇ ਸ਼ੈੱਡ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਨੁਕਸਾਨ ਦੀ ਭਰਪਾਈ ਲਈ ਵਿੱਤ ਮੰਤਰੀ ਨੇ ਗਊਸ਼ਾਲਾ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਊਸ਼ਾਲਾ ਵਿੱਚ ਲਗਭਗ 4,000 ਗਊਵੰਸ਼ ਦੀ ਦੇਖਭਾਲ ਕੀਤੀ ਜਾਂਦੀ ਹੈ ਅਤੇ ਇੱਥੇ ਨੇੜਲੇ ਖੇਤਰਾਂ ਦੀਆਂ ਹੋਰ ਗਊਸ਼ਾਲਾਵਾਂ ਲਈ ਵੀ ਤੂੜੀ ਸਟੋਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇੱਥੋਂ ਹੋਰ ਗਊਸ਼ਾਲਾਵਾਂ ਨੂੰ ਵੀ ਤੂੜੀ ਸਪਲਾਈ ਕੀਤੀ ਜਾਂਦੀ ਹੈ, ਜਿਸ ਕਾਰਨ ਇਸ ਅੱਗ ਨਾਲ ਹੋਇਆ ਨੁਕਸਾਨ ਕਾਫ਼ੀ ਵੱਡਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਉਨ੍ਹਾਂ ਨੂੰ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਹ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੁਕਸਾਨ ਦਾ ਵਿਸਥਾਰ ਨਾਲ ਨਿਰੀਖਣ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ ਤਾਂ ਜੋ ਹੋਰ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਸਕੇ। ਵਿੱਤ ਮੰਤਰੀ ਨੇ ਇਲਾਕਾ ਨਿਵਾਸੀਆਂ ਅਤੇ ਵਲੰਟੀਅਰਾਂ ਵੱਲੋਂ ਗਊਵੰਸ਼ ਦੀ ਸੇਵਾ ਲਈ ਕੀਤੇ ਜਾ ਰਹੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਗਊ ਸੇਵਾ ਬਹੁਤ ਹੀ ਵਡਮੁੱਲੀ ਸੇਵਾ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਨੂੰ ਸਹਿਯੋਗ ਦੇਣ ਵਾਲੇ ਦਾਨੀ, ਕਿਸਾਨ ਅਤੇ ਸੇਵਾਦਾਰ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਵੰਸ਼ ਦੀ ਭਲਾਈ ਅਤੇ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਹੋਰ ਗਊਸ਼ਾਲਾਵਾਂ ਲਈ ਵੀ ਸਹਾਇਤਾ ਰਾਸ਼ੀ ਦਿੱਤੀ ਹੈ, ਜਿਸ ਤਹਿਤ ਪਾਤੜਾਂ ਗਊਸ਼ਾਲਾ 5 ਲੱਖ, ਘੱਗਾ ਗਊਸ਼ਾਲਾ 5 ਲੱਖ, ਹਰਿਆਉ ਕਲਾਂ ਗਊਸ਼ਾਲਾ 5 ਲੱਖ, ਬਰਾਸ ਗਊਸ਼ਾਲਾ 5 ਲੱਖ, ਕਲਬਾਣੂ ਗਊਸ਼ਾਲਾ 5 ਲੱਖ ਇਹ ਮਦਦ ਪ੍ਰਭਾਵਿਤ ਗਊਸ਼ਾਲਾਵਾਂ ਨੂੰ ਮੁੜ ਖੜ੍ਹਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗੀ। ਇਸ ਦੌਰਾਨ ਗਊਸ਼ਾਲਾ ਦੇ ਪ੍ਰਬੰਧਕਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Have something to say? Post your comment

 

More in Malwa

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ

ਕੱਚੇ ਅਧਿਆਪਕ ਪੰਜ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼ 

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਪੰਕਜ ਡੋਗਰਾ ਉਮੀਦਵਾਰਾਂ ਨੂੰ ਦੱਸਣਗੇ ਚੋਣ ਲੜਣ ਦੇ ਗੁਰ 

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧੇ ਵਿਰੁਧ ਕੀਤਾ ਰੋਸ ਪ੍ਰਦਰਸ਼ਨ

ਸੀਨੀਅਰ ਕਾਂਗਰਸੀ ਆਗੂ ਰਾਜਾ ਬੀਰਕਲਾਂ ਵਲੋਂ ਸੇਵਾ ਮੁਕਤ ਹੋਣ ’ਤੇ ਏਐਸਆਈ ਨੂੰ ਕੀਤਾ ਸਨਮਾਨਿਤ

ਅਗਰਵਾਲ ਸਮਾਜ ਸਥਾਪਨਾ ਦਿਵਸ ਮਨਾਉਣ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ