Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਾਜਿੰਦਰਾ ਹਸਪਤਾਲ ਵਿਚ ਪੇਸਮੇਕਰ ਪਾਉਣ ਦਾ ਪਹਿਲਾ ਆਪਰੇਸ਼ਨ ਕੀਤਾ ਗਿਆ

June 21, 2021 05:44 PM
SehajTimes
ਚੰਡੀਗੜ੍ਹ :ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਿਤ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਬਲਾਕ ਵਿੱਚ ਦਿਲ ਦੇ ਰੋਗੀ ਮਰੀਜ਼ ਦੇ ਪੇਸਮੇਕਰ ਪਾਉਣ ਦਾ ਕੰਮ ਸਫ਼ਲਤਾਪੂਰਵਕ ਨੇਪਰੇ ਚਾੜਿਆ ਗਿਆ। ਰਾਜਿੰਦਰਾ ਹਸਪਤਾਲ ਦੇ ਸੁਪਰਸਪੈਸ਼ਲਿਟੀ ਵਾਰਡ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਸਫ਼ਲ ਪ੍ਰੋਸਿਜਰ ਹੈ ਜੋ ਕਿ ਪਹਿਲਾਂ ਸਿਰਫ਼ ਵੱਡੇ ਅਤੇ ਨਿੱਜੀ ਹਸਪਤਾਲਾਂ ਵਿੱਚ ਹੀ ਉਪਲਬਧ ਸੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਕੁਮਾਰ ਸਿੰਗਲਾ ਅਤੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਵਾਰਡ ਵਿੱਚ ਇੱਕ ਕੋਰੋਨਾ ਪੀੜਤ ਮਰੀਜ਼ ਦੀ ਦਿਲ ਦੀ ਗਤੀ ਘੱਟ ਕੇ 30 ਮਿੰਟ ਰਹਿ ਗਈ ਸੀ ਜਿਸ ਦਾ ਕੋਵਿਡ ਆਈ.ਸੀ.ਯੂ. ਵਾਰਡ ਵਿੱਚ ਆਪ੍ਰੇਸ਼ਨ ਕਰਕੇ ਆਰਜੀ ਤੌਰ ‘ਤੇ ਪੇਸਮੇਕਰ ਲਗਾਇਆ ਗਿਆ ਸੀ। ਜਿਸ ਉਪਰੰਤ ਮਰੀਜ਼ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋਣ ਲੱਗਾ। ਉਹਨਾਂ ਦੱਸਿਆ ਕਿ ਇਸ ਮਰੀਜ਼ ਦੇ ਕੋਵਿਡ ਨੈਗੇਟਿਵ ਹੋਣ ਉਪਰੰਤ ਪੱਕੇ ਤੌਰ ‘ਤੇ ਪੱਕੇ ਤੌਰ ‘ਤੇ ਪੇਸਮੇਕਰ ਲੱਗਾ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਹ ਆਪ੍ਰੇਰਸ਼ਨ ਦਿਲ ਦੇ ਮਾਹਰ ਡਾ. ਗੌਤਮ ਸਿੰਗਲ, ਡਾ. ਅਨੁਮੀਤ ਬੱਗਾ, ਐਨਸਥਸਿਸਿਆ ਵਿਭਾਗ ਨਾਲ ਮਿਲ ਕੇ ਮਰੀਜ਼ ਦਾ ਇਲਾਜ ਕੀਤਾ ਗਿਆ ਅਤੇ ਆਯੁਸ਼ਮਾਨ ਭਾਰਤ ਸਕੀਮ ਤਹਿਤ ਮਰੀਜ਼ ਦਾ ਸਾਰਾ ਇਲਾਜ ਮੁਫ਼ਤ ਕੀਤਾ ਗਿਆ।  ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਰਾਜਿੰਦਰਾ ਕਾਲਜ ਦੀ ਇਸ ਪ੍ਰਾਪਤੀ ‘ਤੇ ਸਮੂਹ ਟੀਮ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੰਜਾਬ ਦੇ ਸਾਰੇ ਸਰਕਾਰ ਮੈਡੀਕਲ ਕਾਲਜ ਲੋਕਾਂ ਦੀ ਸੇਵਾ ਲਈ ਇਸੇ ਤਰ੍ਹਾਂ ਪੂਰੀ ਤਤਪਰਤਾ ਨਾਲ ਕੰਮ ਕਰਦੇ ਰਹਿਣਗੇ।
ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਰਾਜਿੰਦਰਾ ਕਾਲਜ ਦੀ ਸਮੂਹ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਵਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਸਾਰਥਕ ਯਤਨਾਂ ਦਾ ਨਤੀਜਾ ਹੈ ਕਿ ਹੁਣ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਕਾਰਡਿਕ ਸਾਇੰਸ ਦੀ ਨਵੀਨਤਮ ਸੇਵਾਵਾਂ ਲੋਕਾਂ ਨੂੰ ਮਿਲ ਰਹੀਆਂ ਹਨ। ਉਹਨਾਂ ਕਾਲਜ ਪ੍ਰਸ਼ਾਸਨ ਨੂੰ ਭਰੋਸਾ ਦਵਾਇਆ ਕਿ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੀਆਂ ਜ਼ਰੂਰਤਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸਸਤੇ ਭਾਅ ‘ਤੇ ਬਿਹਤਰੀਨ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’