Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ

May 03, 2026 06:10 PM
SehajTimes
ਮੋਹਾਲੀ : ਮੋਦੀ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਵਲਾ ਚੌਕ, ਫੇਸ-7 ਵਿਖੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਮਹਿੰਗਾਈ ਵਾਲੀਆਂ ਨੀਤੀਆਂ ਦੇ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਗੈਸ ਸਿਲੰਡਰ ਦੇ ਰੇਟ ਵਧਾਏ ਜਾਣ ਨਾਲ ਆਮ ਲੋਕਾਂ ਦੀ ਜ਼ਿੰਦਗੀ ‘ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਘਰੇਲੂ ਖਰਚੇ ਕਾਫੀ ਵਧ ਗਏ ਹਨ ਅਤੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰ ਦੇ ਵਧੇ ਹੋਏ ਰੇਟ ਤੁਰੰਤ ਵਾਪਸ ਲਏ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਮਹਿੰਗਾਈ ਦੇ ਖ਼ਿਲਾਫ਼ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਡਾ. ਸੰਨੀ ਸਿੰਘ ਅਹਲੂਵਾਲੀਆ (ਜਨਰਲ ਸਕੱਤਰ), ਪ੍ਰਭਜੋਤ ਕੌਰ (ਜ਼ਿਲ੍ਹਾ ਇੰਚਾਰਜ), ਗੋਵਿੰਦਰ ਮਿੱਤਲ (ਹਲਕਾ ਸੰਗਠਨ ਇੰਚਾਰਜ), ਤਰਲੋਚਨ ਸਿੰਘ (ਜ਼ਿਲ੍ਹਾ ਪ੍ਰਧਾਨ, ਟਰੇਡ ਵਿੰਗ), ਮਨਦੀਪ ਸਿੰਘ (ਜ਼ਿਲ੍ਹਾ ਪ੍ਰਧਾਨ, ਐਸ.ਸੀ. ਵਿੰਗ), ਕਸ਼ਮੀਰ ਕੌਰ (ਜ਼ਿਲ੍ਹਾ ਪ੍ਰਧਾਨ, ਮਹਿਲਾ ਵਿੰਗ), ਜਸਪਾਲ ਸਿੰਘ (ਜ਼ਿਲ੍ਹਾ ਮੀਡੀਆ ਇੰਚਾਰਜ), ਰਾਜ ਕੁਮਾਰ ਬਹਿਲ (ਜ਼ਿਲ੍ਹਾ ਸਕੱਤਰ, ਮੀਡੀਆ ਵਿੰਗ) ਅਤੇ ਬਲਜੀਤ ਸਿੰਘ (ਹਲਕਾ ਮੀਡੀਆ ਕੋਆਰਡੀਨੇਟਰ) ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।

Have something to say? Post your comment

 

More in Chandigarh

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ