Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪੰਕਜ ਡੋਗਰਾ ਉਮੀਦਵਾਰਾਂ ਨੂੰ ਦੱਸਣਗੇ ਚੋਣ ਲੜਣ ਦੇ ਗੁਰ 

May 03, 2026 06:21 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਲਾਈਫ ਇੰਨਸੋਰੈਂਸ ਕੰਪਨੀ ਵਿੱਚ ਡਿਵੈਲਪਮੈਂਟ ਅਫਸਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਪੰਕਜ਼ ਡੋਗਰਾ ਨੇ ਨਿਵੇਕਲੀ ਪਹਿਲ ਕਰਦਿਆਂ ਚੋਣ ਲੜਣ ਵਾਲੇ ਉਮੀਦਵਾਰਾਂ ਨੂੰ ਗੁਰ ਦੱਸਣ ਦਾ ਬੀੜਾ ਚੁੱਕਿਆ ਹੈ। ਦੱਸ ਦੇਈਏ ਪੰਕਜ਼ ਡੋਗਰਾ ਕੋਲ ਆਪਣੀ ਡਿਊਟੀ ਦੌਰਾਨ 30 ਸਾਲ ਦੇ ਪ੍ਰਜਾਇਡਿੰਗ ਅਫਸਰ ਰਹਿਣ ਦਾ ਤਜਰਬਾ ਹਾਸਲ ਹੈ। ਐਤਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਕਜ਼ ਡੋਗਰਾ ਨੇ ਦੱਸਿਆ ਕਿ ਚੋਣਾਂ ਵਿੱਚ ਉਮੀਦਵਾਰਾਂ ਨੂੰ ਚੋਣ ਲੜਣ ਬਾਰੇ ਮੁਕੰਮਲ ਜਾਣਕਾਰੀ ਦੇਣ ਲਈ ਪੂਰਨ ਤੌਰ ਤੇ ਮਾਸਟਰ ਟ੍ਰੇਨਰ ਵਜੋਂ ਇੱਕ ਇੰਸਟੀਚਿਊਟ ਦਾ ਗਠਨ ਕੀਤਾ ਹੈ। ਜਿਸ ਵਿੱਚ ਉਮੀਦਵਾਰਾਂ ਦੀ ਯੋਗਤਾ, ਚੋਣਾਂ ਵਿੱਚ ਕੀਤੇ ਜਾਣ ਵਾਲੇ ਖਰਚੇ,ਚੋਣ ਪ੍ਰਚਾਰ ਦੀ ਵਿਧੀ,ਮਾਡਲ ਕੋਡ ਆਫ ਕੰਡਕਟ ਦੀ ਜਾਣਕਾਰੀ ਮੁਹਈਆ ਕਰਵਾਉਣੀ, ਨਾਮਜ਼ਦਗੀ ਪੱਤਰ ਤਿਆਰ ਕਰਵਾਉਣ, ਚੋਣ ਨਿਸ਼ਾਨ ਲੈਣ ਬਾਰੇ , ਈਵੀਐਮ ਬਾਰੇ ਜਾਣਕਾਰੀ, ਇਲਾਕੇ ਵਿੱਚ ਚੋਣ ਪ੍ਰਚਾਰ ਲਈ ਜੋਨਾਂ ਵਿਚ ਵੰਡਕੇ ਚੋਣ ਮੁਹਿੰਮ ਚਲਾਉਣ, ਚੋਣ ਏਜੰਟ, ਪੋਲਿੰਗ ਏਜੰਟ, ਗਿਣਤੀ ਏਜੰਟਾਂ ਬਾਰੇ ਭਰਪੂਰ ਜਾਣਕਾਰੀ ਮੁਹਈਆ ਕਰਵਾਉਣ, ਚੋਣਾਂ ਵਾਲੇ ਦਿਨ ਦੀ ਪੂਰੀ ਪ੍ਰਕਿਰਿਆ ਸਬੰਧੀ ਟਰੇਨਿੰਗ ਦੇਣਾ, ਟੈਂਡਰ ਵੋਟ,ਚੈਲੇਜ਼ਡ ਵੋਟ,ਮੌਕ ਪੋਲ ਅਤੇ ਅੰਗਹੀਣ ਵੋਟਰਾਂ ਲਈ ਸਹਾਇਤਾ ਮੁਹਈਆ ਕਰਵਾਉਣ ਤੱਕ ਤਮਾਮ ਸਿਖਲਾਈ ਅਤੇ ਜਾਣਕਾਰੀ ਮੁਹਈਆ ਕਰਵਾਈ ਜਾਵੇਗੀ। ਪੰਕਜ ਡੋਗਰਾ ਨੇ ਆਪਣੇ ਨਵੇਂ ਕਨਸੈਪਟ ਨੂੰ ਉਜਾਗਰ ਕਰਦਿਆਂ ਕਿਹਾ ਆਉਂਦੀਆਂ ਨਗਰ ਕੌਂਸਲ ਚੋਣਾਂ ਸਬੰਧੀ ਇੱਕ ਟਰੇਨਿੰਗ ਅਤੇ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਲਗਾਉਣ ਜਾ ਰਹੇ ਹਨ ਜਿਸ ਵਿੱਚ ਹਰ ਵਰਗ ਦੇ ਉਮੀਦਵਾਰ ਭਾਵੇਂ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਜਾਂ ਅਜ਼ਾਦ ਤੌਰ ਤੇ ਚੋਣ ਲੜ ਰਿਹਾ ਹੋਵੇ ਉਸ ਨੂੰ ਉਸ ਦੇ ਵਾਰਡ ਅਤੇ ਇਲਾਕੇ ਅਨੁਸਾਰ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰੋਜੈਕਟ ਸਭ ਤੋਂ ਪਹਿਲਾਂ ਸੁਨਾਮ ਵਿਖੇ ਨਗਰ ਕੌਂਸਲ ਚੋਣਾਂ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਤੋਂ ਬਾਅਦ ਉਹ ਇਹ ਪ੍ਰੋਜੈਕਟ ਆਪਣੀ ਟੀਮ ਨਾਲ ਸਾਰੇ ਪੰਜਾਬ ਵਿੱਚ ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਟਰੇਨਿੰਗ ਦੋ ਭਾਗਾਂ ਵਿੱਚ ਦਿੱਤੀ ਜਾਵੇਗੀ।ਪਹਿਲੇ ਭਾਗ ਵਿਚ ਉਮੀਦਵਾਰ ਨੂੰ ਉਹਨਾਂ ਦੇ ਵਾਰਡ, ਵੋਟਰ ਅਤੇ ਚੋਣ ਵਿਉਂਤ ਦੇ ਟਿਪਸ ਦਿੱਤੇ ਜਾਣਗੇ। ਦੂਜੇ ਭਾਗ ਵਿਚ ਉਮੀਦਵਾਰ ਨੂੰ ਚੋਣ ਪ੍ਰਕਿਰਿਆ ਦੀ ਡੂੰਘੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਉਹ ਪਹਿਲਾਂ ਵੀ ਕਈ ਸਮਾਜ ਸੇਵੀ ਪ੍ਰੋਜੈਕਟ ਚਲਾ ਰਹੇ ਹਨ। ਜਿਨ੍ਹਾਂ ਵਿਚ ਲੜਕੀਆਂ ਲਈ ਸਿਲਾਈ ਸੈਂਟਰ ਅਤੇ ਦਸਵੀਂ ਜਮਾਤ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਫਰੀ ਟਿਊਸ਼ਨ ਕੈਂਪ ਸ਼ਾਮਲ ਹਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ