Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

May 03, 2026 06:28 PM
Rozana Sehaj times

ਕੋਟਕਪੂਰਾ : ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ। ਫਾਜ਼ਿਲਕਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਦਾਸਪੁਰ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਸਮਾਪਨ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਫਾਈਨਲ ਮੁਕਾਬਲੇ ਦੀ ਸ਼ੁਰੂਆਤ ਕਰਵਾਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਗੱਤਕਾ ਨੂੰ ਇੱਕ ਬਿਹਤਰ ਰਵਾਇਤੀ ਸਿੱਖ ਜੰਗਜੂ ਕਲਾ ਕਰਾਰ ਦਿੱਤਾ ਜੋ ਸਵੈ-ਰੱਖਿਆ ਦੇ ਨਾਲ-ਨਾਲ ਆਧਿਆਤਮਿਕਤਾ, ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਗੱਤਕਾ ਖੇਡਣ ਵਾਲੇ ਖਿਡਾਰੀ ਨਸ਼ਿਆਂ ਤੋਂ ਹਮੇਸ਼ਾਂ ਦੂਰ ਰਹਿੰਦੇ ਹਨ ਅਤੇ ਜੀਵਨ ਵਿੱਚ ਉੱਚ ਆਦਰਸ਼ਾਂ ਨੂੰ ਅਪਣਾਉਂਦੇ ਹਨ। ਉਨ੍ਹਾਂ ਨੇ ਖਿਡਾਰਨਾਂ ਨੂੰ ਆਪਣੇ ਧਰਮ ਅਤੇ ਚੰਗੀਆਂ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਉਪਰਾਲਿਆਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ ਜਿਸ ਨੇ ਨੈਸ਼ਨਲ ਪੱਧਰ ’ਤੇ ਇਸ ਖੇਡ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਨੂੰ ਮੁਕਾਬਲੇ ਦਾ ਮੰਚ ਪ੍ਰਦਾਨ ਕਰਨ ਲਈ ਯਤਨ ਕੀਤੇ ਹਨ।  ਇਸ ਮੌਕੇ ਖਿਡਾਰੀਆਂ ਨੂੰ ਪ੍ਰਦਾਨ ਕੀਤੇ ਵਿਅਕਤੀਗਤ ਸਨਮਾਨਾਂ ਵਿੱਚ ਗੁਰਦਾਸਪੁਰ ਦੀ ਜਪਨੀਤ ਕੌਰ ਨੂੰ ‘ਬਿਹਤਰੀਨ ਉਭਰਦੀ ਖਿਡਾਰਨ’ ਤੇ ਫਾਜ਼ਿਲਕਾ ਦੀ ਗੁਰਸਿਮਰਨ ਕੌਰ ਨੂੰ ‘ਬਿਹਤਰ ਜੂਨੀਅਰ ਗੱਤਕਾਬਾਜ਼’ ਦਾ ਸਨਮਾਨ ਮਿਲਿਆ ਜਦਕਿ ਲੁਧਿਆਣਾ ਦੀ ਅਨੂਕੀਰਤ ਕੌਰ ਨੂੰ ‘ਬਿਹਤਰੀਨ ਫੱਰੀ ਸੋਟੀ ਖਿਡਾਰਨ’ ਦਾ ਖਿਤਾਬ ਦਿੱਤਾ ਗਿਆ। ਰੂਪਨਗਰ ਦੀ ਪਵਨੀਤ ਕੌਰ ਨੂੰ ‘ਸਰਵੋਤਮ ਖਿਡਾਰਨ’ ਅਤੇ ਇਸ਼ਪ੍ਰੀਤ ਕੌਰ ਨੂੰ ‘ਬਿਹਤਰੀਨ ਗੱਤਕਾ ਸੋਟੀ ਖਿਡਾਰਨ’ ਦਾ ਸਨਮਾਨ ਦਿੱਤਾ ਗਿਆ। ਫਤਿਹਗੜ੍ਹ ਸਾਹਿਬ ਦੀ ਸਹਿਜ ਕੌਰ ਨੂੰ ‘ਬਿਹਤਰੀਨ ਸਬ-ਜੂਨੀਅਰ ਸਟਾਰ’ ਅਵਾਰਡ ਨਾਲ ਨਿਵਾਜਿਆ ਗਿਆ। ਇਸ ਮੌਕੇ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਨੇ ਗੱਤਕਾ ਖੇਡ ਵਿੱਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਵਧਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਅਤੇ ਸੀਨੀਅਰ ਵਾਈਸ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਡਾ. ਢਿੱਲੋਂ, ਜੋ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ, ਨੇ ਅਗਲੀ ਰਾਜ ਪੱਧਰੀ ਚੈਂਪੀਅਨਸ਼ਿਪ ਕੋਟਕਪੂਰਾ ਵਿੱਚ ਕਰਵਾਉਣ ਦੀ ਪੇਸ਼ਕਸ਼ ਕੀਤੀ ਅਤੇ ਜੇਤੂ ਖਿਡਾਰਨਾਂ ਨੂੰ ਆਪਣੇ ਵਿਦਿਅਕ ਸੰਸਥਾਨਾਂ ਵਿੱਚ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕੀਤਾ। ਚੈਂਪੀਅਨਸ਼ਿਪ ਦਾ ਸੰਚਾਲਨ ਮੁੱਖ ਰੈਫਰੀ ਤਲਵਿੰਦਰ ਸਿੰਘ, ਚੈਂਪੀਅਨਸ਼ਿਪ ਦੇ ਕੋਆਰਡੀਨੇਟਰ ਨਰਿੰਦਰ ਪਾਲ ਸਿੰਘ ਪਾਰਸ, ਸੀਨੀਅਰ ਰੈਫਰੀ ਹਰਸਿਮਰਨ ਸਿੰਘ, ਸ਼ੈਰੀ ਸਿੰਘ, ਪ੍ਰਦੀਪ ਸਿੰਘ ਅਤੇ ਬਲਜੀਤ ਕੌਰ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਕੀਤਾ ਗਿਆ। ਜ਼ਿਲ੍ਹਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੋ ਦਿਨ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਾਲਜ਼ ਦੇ ਮੈਨੇਜਿੰਗ ਡਾਇਰੈਕਟਰ ਡਾ ਪ੍ਰੀਤਮ ਸਿੰਘ ਛੋਕਰ ਅਤੇ ਪ੍ਰਬੰਧਕ ਅਫ਼ਸਰ ਹਰਪ੍ਰੀਤ ਸਿੰਘ ਢਿੱਲੋਂ ਮੁਤਾਬਿਕ ਦੋ ਦਿਨ ਚੱਲੀ ਇਸ ਚੈਂਪੀਅਨਸ਼ਿਪ ਵਿੱਚ 11 ਜ਼ਿਲਿ੍ਹਆਂ ਦੀਆਂ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ, ਜਿਸ ਨਾਲ ਗੱਤਕਾ ਦੀ ਵਧਦੀ ਲੋਕਪ੍ਰਿਯਤਾ ਅਤੇ ਇਸ ਦੀ ਅਨੁਸ਼ਾਸਨ, ਹੌਸਲੇ ਅਤੇ ਵਿਰਾਸਤ ਨਾਲ ਜੁੜੀ ਮਹੱਤਤਾ ਸਪੱਸ਼ਟ ਹੁੰਦੀ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੇਤੂ ਟੀਮਾਂ ਅਤੇ ਪ੍ਰਬੰਧਕਾਂ ਸਮੇਤ ਹੋਰ ਸਹਿਯੋਗੀਆਂ ਦਾ ਸਨਮਾਨ ਵੀ ਕੀਤਾ ਗਿਆ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ