Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

May 03, 2026 07:18 PM
Rozana Sehaj times

‘16 ਜ਼ਿਲ੍ਹਿਆਂ ’ਚ ਸਰਕਾਰ ਨੇ 50 ਹਜ਼ਾਰ ਏਕੜ ਰਕਬੇ ਨੂੰ ਫ਼ਸਲੀ ਵਿਭਿੰਨਤਾ ਹੇਠ ਲਿਆਉਣ ਦਾ ਟੀਚਾ ਮਿੱਥਿਆ’


ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ’ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਕਿਹਾ ਕਿ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ। ਸ. ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ’ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਸ ਪ੍ਰਾਜੈਕਟ ਦੇ ਵਿਸਥਾਰ ਨੂੰ ਇੱਕ ‘ਨਿਰਣਾਇਕ ਕਦਮ’ ਦੱਸਿਆ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅੰਮ੍ਰਿਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨ ਤਾਰਨ ਵਿੱਚ 20,000 ਹੈਕਟੇਅਰ (50000 ਏਕੜ) ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17,500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਵਿੱਚੋਂ 4,500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿੱਲ ਜਮ੍ਹਾਂ ਕਰਵਾਉਣ ’ਤੇ ਜਾਰੀ ਕੀਤੇ ਜਾਣਗੇ, ਜਦਕਿ ਬਾਕੀ 13,000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ।
ਇਛੁੱਕ ਕਿਸਾਨ ਸਰਕਾਰ ਦੀ ਵੈੱਬਸਾਈਟ https://agrimachinerypb.com ਉਤੇ ਰਜਿਸਟਰ ਕਰ ਸਕਦੇ ਹਨ।

#TodayNews #CurrentNews

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ