Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

May 03, 2026 07:19 PM
SehajTimes

ਅਸੀਂ ਨਾ ਸਿਰਫ਼ ਆਪਣੇ ਸਾਰੇ ਵਾਅਦੇ ਪੂਰੇ ਕੀਤੇ, ਸਗੋਂ ਆਪਣੇ ਵਾਅਦਿਆਂ ਤੋਂ ਵੀ ਵੱਧ ਕੰਮ ਕਰਕੇ ਦਿਖਾਇਆ : ਭਗਵੰਤ ਸਿੰਘ ਮਾਨ

ਐਸਏਐਸ ਨਗਰ (ਮੋਹਾਲੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵੱਲ ਵਧਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਰਗਰਮੀ ਨਾਲ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜਿੱਥੇ ਨੌਜਵਾਨ ਸੂਬਾ ਸਰਕਾਰ ਦੇ ਸਮਰਥਨ ਨਾਲ ਆਪਣੇ ਉੱਦਮ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਜ਼ਰੂਰਤ ਖੁਦ-ਬ-ਖੁਦ ਖਤਮ ਹੋ ਰਹੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਪੰਜਾਬ ਵਿੱਚ ਹੀ ਮੌਕੇ ਪੈਦਾ ਕੀਤੇ ਜਾ ਰਹੇ ਹਨ। ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨਾਲ ਤਿੱਖੀ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਖਾਲੀ ਖਜ਼ਾਨੇ ਦੇ ਬਹਾਨੇ ਮਾਰਦੀਆਂ ਰਹਿੰਦੀਆਂ ਸਨ, ਉਨ੍ਹਾਂ ਦੀ ਸਰਕਾਰ ਸਾਫ਼-ਸੁਥਰੇ ਇਰਾਦੇ ਅਤੇ ਫੈਸਲਾਕੁੰਨ ਸ਼ਾਸਨ ਰਾਹੀਂ ਆਪਣੇ ਵਾਅਦਿਆਂ ਤੋਂ ਵੀ ਅੱਗੇ ਲੰਘ ਕੇ ਕੰਮ ਕਰ ਰਹੀ ਹੈ, ਜੋ ਸਾਬਤ ਕਰਦਾ ਹੈ ਕਿ ਸਿਸਟਮ ‘ਚ ਕੋਈ ਕਮੀ ਨਹੀਂ ਸੀ, ਬਲਕਿ ਪੁਰਾਣੇ ਆਗੂਆਂ ਕੋਲ ਰਾਜਨੀਤਿਕ ਇੱਛਾ ਸ਼ਕਤੀ ਦੀ ਹੀ ਘਾਟ ਸੀ। ਅੱਜ ਇੱਥੇ ਮੋਹਾਲੀ ਦੇ ਸਨੇਟਾ ਪਿੰਡ ਵਿਖੇ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਵਿਰੁੱਧ ਕੋਈ ਮੁੱਦਾ ਨਾ ਹੋਣ ਕਰਕੇ ਵਿਰੋਧੀ ਧਿਰ ਮੇਰੇ ‘ਤੇ ਝੂਠੇ ਅਤੇ ਬੇਬੁਨਿਆਦ ਨਿੱਜੀ ਦੋਸ਼ ਲਾ ਕੇ ਆਪਣੀ ਨੀਵੇਂ ਪੱਧਰ ਦੀ ਮਾਨਸਿਕਤਾ ਦਿਖਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਸਮੁੱਚੇ ਵਿਕਾਸ ਲਈ ਸਖ਼ਤ ਯਤਨ ਕਰ ਰਹੇ ਹਨ ਜਿਸ ਕਾਰਨ ਵਿਰੋਧੀ ਧਿਰਾਂ ਬੁਖਲਾਹਟ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਵਿਰੋਧੀ ਮੇਰੇ ‘ਤੇ ਬੇਬੁਨਿਆਦ ਅਤੇ ਤਰਕਹੀਣ ਦੋਸ਼ ਲਾ ਰਹੇ ਹਨ, ਜੋ ਸਪੱਸ਼ਟ ਤੌਰ ‘ਤੇ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਲੋਕਾਂ ਦੀ ਦੌਲਤ ਲੁੱਟਣ ਦਾ ਤਾਂ ਕੋਈ ਤਜਰਬਾ ਨਹੀਂ, ਪਰ ਮੈਂ ਆਮ ਲੋਕਾਂ ਦੇ ਦੁੱਖ ਵੰਡਾਉਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਜੁਅਰਤ ਜ਼ਰੂਰ ਰੱਖਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਜਿਸ ਕਾਰਨ ਵਿਰੋਧੀ ਧਿਰ ਬੇਚੈਨੀ ਵਿੱਚ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂ ਇਨ੍ਹਾਂ ਗੱਲਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਜਿਸ ਕਾਰਨ ਉਹ ਵਾਰ-ਵਾਰ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟੀਆ ਚਾਲਾਂ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੀਆਂ ਅਤੇ ਉਹ ਸੂਬੇ ਦੇ ਸਮੁੱਚੇ ਵਿਕਾਸ ਲਈ ਨੇਕ ਕਾਰਜਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਪਰਵਾਹ ਨਹੀਂ ਕੀਤੀ, ਜਦਕਿ ਇਸਦੇ ਉਲਟ ਇਨ੍ਹਾਂ ਹੰਕਾਰੀ ਆਗੂਆਂ ਨੇ ਹਮੇਸ਼ਾ ਸੂਬੇ ਲਈ ਕੰਮ ਕਰਨ ਦੀ ਬਜਾਏ ਆਪਣੇ ਪਰਿਵਾਰਕ ਅਤੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਹ ਰਵੱਈਆ ਪੰਜਾਬ ਅਤੇ ਇਸ ਦੇ ਲੋਕਾਂ ਦੋਵਾਂ ਲਈ ਨੁਕਸਾਨਦੇਹ ਸਾਬਤ ਹੋਇਆ ਜਿਸ ਕਾਰਨ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ।

 

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ