Sunday, October 11, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕੱਚੇ ਅਧਿਆਪਕ ਪੰਜ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼ 

May 03, 2026 07:28 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਕੱਚੇ ਅਧਿਆਪਕਾਂ (ਵੰਲਟੀਅਰਾਂ) ਵੱਲੋਂ ਆਪਣੀ ਬਹਾਲੀ ਨੂੰ ਲੈਕੇ ਲੰਬੇ ਸਮੇ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਦੇ ਮੰਤਰੀਆਂ ਵੱਲੋ ਵਾਰ-ਵਾਰ ਮੀਟਿੰਗਾਂ ਦੇਣ ਦੇ ਬਹਾਨੇ ਕੱਚੇ ਅਧਿਆਪਕਾਂ ਨੂੰ ਸੰਘਰਸ਼ ਤੋ ਲਾਂਭੇ ਕੀਤਾ ਜਾ ਰਿਹਾ ਹੈ।ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਵਾਰ ਵਾਰ ਮੀਟਿੰਗਾਂ ਦੇ ਕੇ ਮੀਟਿੰਗ ਕਰਨ ਤੋਂ ਭੱਜ ਰਿਹਾ ਹੈ ਸਿਰਫ ਮੀਟਿੰਗਾਂ ਦੇਣ ਬਹਾਨੇ ਸੰਘਰਸ਼ ਨੂੰ ਦਬਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ 5 ਮਈ ਤੋ ਪਹਿਲਾਂ ਕੋਈ ਪੁਖਤਾ ਹੱਲ ਨਹੀ ਹੁੰਦਾ ਤਾਂ ਮੁੱਖ ਮੰਤਰੀ ਦੀ ਸਤੌਜ ਸਥਿਤ ਰਿਹਾਇਸ਼ ਮੂਹਰੇ  ਸਰਕਾਰ ਦੇ ਝੂਠਾਂ ਦੀ ਪੋਲ ਖੋਲੀ ਜਾਵੇਗੀ ਤੇ ਮੁੱਖ ਮੰਤਰੀ ਦੇ ਜੱਦੀ ਪਿੰਡ ਵਿੱਚ ਸਰਕਾਰ ਦਾ ਭੰਡੀ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਮੁੜ ਬਹਾਲੀ ਦੇ ਹੁਕਮਾਂ ਨੂੰ ਟਿੱਚ ਜਾਣਿਆ ਜਾ ਰਿਹਾ ਹੈ। ਇਸ ਮੌਕੇ ਲਖਵਿੰਦਰ ਕੌਰ ਕਪੂਰਥਲਾ , ਅਮਨਦੀਪ ਧਾਲੀਵਾਲ ਹਨੂੰਮਾਨਗੜ੍ਹ , ਵਰੁਣ ਖੇੜਾ , ਜਸਵਿੰਦਰ ਕੌਰ ਜਲੰਧਰ , ਰੁਪਿੰਦਰ ਕੌਰ ਪਟਿਆਲਾ , ਗੁਰਪ੍ਰੀਤ ਸਿੰਘ ਬਠਿੰਡਾ , ਸੁਖਦੀਪ ਸਿੰਘ , ਗੁਰਪ੍ਰੀਤ ਕੋਰ , ਹਰਜੀਤ ਕੌਰ, ਨਿਰਮਲ ਕੌਰ, ਰਵਿੰਦਰ ਕੌਰ ,ਨਵਦੀਪ ਸਿੰਘ ਅੱਕਾਵਾਲੀ , ਮਨਿੰਦਰ ਮਾਨਸਾ, ਗੁਰਸੇਵਕ ਸਿੰਘ , ਅਮਰਜੀਤ ਕੌਰ, ਕਾਤਾਂ ਰਾਣੀ , ਕਰਮਜੀਤ ਕੋਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੋਰ, ਬਲਵਿੰਦਰ ਕੋਰ ਮਾਨਸਾ , ਵਜ਼ੀਰ ਸਿੰਘ ਬੁਢਲਾਡਾ , ਵੀਰਪਾਲ ਕੌਰ ਤੇ ਹੋਰ ਮੈਂਬਰ ਹਾਜਰ ਸਨ ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ