Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ

May 03, 2026 08:06 PM
Rozana Sehaj times

ਸਮਾਣਾ  : ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 303ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਧਾਰਮਿਕ ਸਮਾਗਮ ਧਰਮਸ਼ਾਲਾ ਰਾਮਗੜ੍ਹੀਆ ਸਭਾ, ਸਮਾਣਾ (ਨੇੜੇ ਐੱਸ.ਬੀ. ਮਾਡਲ ਸਕੂਲ, ਸਾਹਮਣੇ ਗ੍ਰੀਨ ਟਾਊਨ) ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਮੂਹ ਇਲਾਕਾ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਰਾਮਗੜੀਆ ਸਭਾ ਦੇ ਪ੍ਰਧਾਨ ਠੇਕੇਦਾਰ ਅੰਗਰੇਜ਼ ਸਿੰਘ ਵੱਲੋਂ  ਦਿੱਤੀ ਜਾਣਕਾਰੀ ਅਨੁਸਾਰ ਇਹ ਧਾਰਮਿਕ ਸਮਾਗਮ ਮੰਗਲਵਾਰ, 5 ਮਈ 2026 ਨੂੰ ਹੋਵੇਗਾ  ਪਾਠ ਸ਼੍ਰੀ ਸੁਖਮਨੀ ਸਾਹਿਬ: ਸਵੇਰੇ 9:00 ਵਜੇ ਤੋਂ 10:00 ਵਜੇ ਤੱਕ ਹੋਵੇਗਾ ਇਸ ਉਪਰੰਤ ਕੀਰਤਨ ਦਰਬਾਰ ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਹੋਵੇਗਾ  ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਬਾਬਾ ਰਣਜੋਧ ਸਿੰਘ ਖ਼ਾਲਸਾ (ਫਤਿਹਪੁਰ ਵਾਲੇ) ਵਿਸ਼ੇਸ਼ ਤੌਰ 'ਤੇ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਸਾਬਕਾ  ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਤੋਂ ਇਲਾਵਾ ਸ. ਹਰਲੀਨਪਾਲ ਸਿੰਘ (ਸਿਵਲ ਜੱਜ) ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰਨਗੇ। ਸਮਾਗਮ ਦੀ ਸਰਪ੍ਰਸਤੀ ਸ. ਜਸਵੀਰ ਸਿੰਘ (ਸਾਬਕਾ ਬੀ.ਪੀ.ਈ.ਓ.), ਸ. ਹਰਬੰਸ ਸਿੰਘ ਨਾਗੀ, ਸ. ਪੂਰਨ ਸਿੰਘ, ਸ. ਦਰਸ਼ਨ ਸਿੰਘ ਆਰੇ ਵਾਲੇ ਅਤੇ ਸ. ਬਲਕਾਰ ਸਿੰਘ ਘਿਓਰਾ ਵੱਲੋਂ ਕੀਤੀ ਜਾ ਰਹੀ ਹੈ। ਸਮਾਗਮ ਦੇ ਪ੍ਰਬੰਧਕ ਸ. ਅੰਗਰੇਜ਼ ਸਿੰਘ ਠੇਕੇਦਾਰ ਪ੍ਰਧਾਨ ਰਾਮਗੜੀਆ ਸਭਾ ਅਤੇ  ਅਤੇ ਬਲਬੀਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਸਮਾਣਾ ਸਮੇਤ ਸਮੂਹ ਪ੍ਰਬੰਧਕੀ ਕਮੇਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਪਰਿਵਾਰਾਂ ਸਮੇਤ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ। ਸਮਾਗਮ ਦੀ ਸਮਾਪਤੀ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Have something to say? Post your comment

 

More in Malwa

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਕੱਚੇ ਅਧਿਆਪਕ ਪੰਜ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼ 

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਪੰਕਜ ਡੋਗਰਾ ਉਮੀਦਵਾਰਾਂ ਨੂੰ ਦੱਸਣਗੇ ਚੋਣ ਲੜਣ ਦੇ ਗੁਰ 

ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ, 50 ਲੱਖ ਦੀ ਮਾਲੀ ਸਹਾਇਤਾ ਦਾ ਐਲਾਨ