Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

May 03, 2026 08:09 PM
Rozana Sehaj times
ਪਾਤੜਾਂ : ਪਿੰਡ ਨਿਆਲ ਵਿਖੇ ਗ੍ਰਾਮ ਪੰਚਾਇਤ ਅਤੇ ਗੁਰੂ ਰਵਿਦਾਸ ਕਮੇਟੀ ਨਿਆਲ ਵੱਲੋਂ  ਮਜ਼ਦੂਰ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ ਅਤੇ ਸਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਮਜ਼ਦੂਰ ਹੱਕਾਂ ਅਤੇ ਏਕਤਾ ਦੀ ਮਹੱਤਤਾ 'ਤੇ ਵਿਚਾਰ ਸਾਂਝੇ ਕੀਤੇ ਗਏ। ਇਸ ਸਮੇਂ ਝੰਡਾ ਲਹਿਰਾਉਣ ਦੀ ਰਸਮ ਆਰਐਮਪੀਆਈ ਦੇ ਆਗੂ ਕਾਮਰੇਡ ਅਮਰਜੀਤ ਸਿੰਘ, ਜ਼ਿਲਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ ਕਾਮਰੇਡ ਸੁਖਦੇਵ ਸਿੰਘ ਨਿਆਲ ਨੇ ਕੀਤੀ। ਸਰਪੰਚ ਕਾ ਪ੍ਰਲਾਦ ਸਿੰਘ ਨੰਬਰਦਾਰ ਲਾਲ ਝੰਡਾ ਭੱਠਾ ਲੇਬਰ ਯੂਨੀਅਨ ਜ਼ਿਲ੍ਹਾ ਪ੍ਰਧਾਨ, ਕਾਮਰੇਡ ਮਲਕੀਤ ਸਿੰਘ ਨਿਆਲ ਜਮਹੂਰੀ ਕਿਸਾਨ ਸਭਾ ਪੰਜਾਬ‌ ਨੇ ਸ਼ਮੂਲੀਅਤ ਕੀਤੀ। ਉਪਰੰਤ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ ।‌ ਜਿਸ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਦਵਿੰਦਰ ਸਿੰਘ, ਗੁਰਸ਼ਬਦ ਕੌਰ ਅਤੇ ਰਸਦੀਪ ਕੌਰ ਨੇ ਕਰਮਵਾਰ ਪਹਿਲਾਂ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮਾਸਟਰ ਸ਼ਮਸ਼ੇਰ ਸਿੰਘ, ਮਾਸਟਰ ਜਸਪਾਲ ਸਿੰਘ, ਮਨਿੰਦਰਜੀਤ ਸਿੰਘ, ਹਰਬਲਾਸ ਸਿੰਘ ਪ੍ਰਧਾਨ ਗੁਰੂ ਰਵਿਦਾਸ ਕਮੇਟੀ ਹਰਪ੍ਰੀਤ ਸਿੰਘ  ਸੁਪਰਡੈਂਟ ਕਿਰਤੀ ਕਾਲਜ ਨਿਆਲ, ਸੁਖਦਰਸ਼ਨ ਸਿੰਘ, ਬਲਕਾਰ ਸਿੰਘ, ਜੋਹਨਦੀਪ ਸਿੰਘ, ਯਾਦਵਿੰਦਰ ਸਿੰਘ ਨੰਬਰਦਾਰ, ਰਾਜਾ ਸਰਾਓ, ਸੋਨੀ ਸ਼ਰਮਾ ਪੰਚਾਇਤ ਮੈਂਬਰ, ਮੈਂਬਰ ਜਗਸੀਰ ਸਿੰਘ, ਮੈਂਬਰ ਬਲਜੀਤ ਕੌਰ, ਮੈਂਬਰ ਜਸਵਿੰਦਰ ਕੌਰ, ਸੁਰਜੀਤ ਸਿੰਘ ਫੌਜੀ, ਗੁਰਸੇਵ ਸਿੰਘ, ਹਰਸ਼ਦੀਪ ਸਿੰਘ, ਕਮਲ ਸਿੰਘ,ਗੁਰਪਿਆਰ ਸਿੰਘ ਖੁਸ਼ਪ੍ਰੀਤ ਸਿੰਘ, ਡਾਕਟਰ ਗੁਰਤੇਜ ਸਿੰਘ, ਡਾਕਟਰ ਰਵੀ ਸਿੰਘ ਅਤੇ ਸਾਦੀ ਸਿੰਘ, ਆਦਿ ਹਾਜ਼ਰ ਸਨ ।
ਫੋਟੋ : ਮਜ਼ਦੂਰ ਦਿਵਸ ਮੌਕੇ ਕਰਵਾਏ ਗਏ ਪ੍ਰਤਿਭਾ ਖੋਜ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ