Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

May 03, 2026 08:17 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਬਲੌਂਗੀ ਤੋਂ ਸ਼ਰਧਾਲੂਆਂ ਦੀ 30ਵੀਂ ਅਤੇ 31ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੰਜਾਬ ਦੇ ਸੀਨੀਅਰ ਸਿਟੀਜ਼ਨਾਂ ਨੂੰ ਤੀਰਥ ਯਾਤਰਾ ਦਾ ਲਾਭ ਦੇਣ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਸਮੇਤ ਸਾਰੇ ਪੰਜਾਬ ਵਿੱਚ ਇਸ ਯੋਜਨਾ ਲਈ ਵੱਡੀ ਗਿਣਤੀ ਵਿੱਚ ਰਜਿਸਟ੍ਰੇਸ਼ਨ ਹੋ ਰਹੀ ਹੈ, ਜੋ ਇਸਦੀ ਲੋਕਪ੍ਰਿਯਤਾ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਸੱਚੇ ਮਾਇਨਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਲੋਕਾਂ ਨੂੰ ਆਰਥਿਕ ਤੇ ਸਮਾਜਿਕ ਲਾਭ ਮਿਲ ਰਹੇ ਹਨ। ਯਾਤਰਾ ਦੌਰਾਨ ਦੋ ਰਾਤਾਂ ਅਤੇ ਤਿੰਨ ਦਿਨ ਇਕੱਠੇ ਬਿਤਾਉਣ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਾ ਵਧਦਾ ਹੈ ਅਤੇ ਸਮਾਜਿਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਸਨੇਟਾ ਵਿਖੇ ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਕੀਤਾ ਗਿਆ ਸਿੱਧਾ ਸੰਵਾਦ ਲੋਕਾਂ ਵਿੱਚ ਭਰੋਸਾ ਅਤੇ ਸੰਤੁਸ਼ਟੀ ਦਾ ਮਾਹੌਲ ਪੈਦਾ ਕਰਦਾ ਹੈ। ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਮੌਸਮ ਖ਼ਰਾਬ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਵਿੱਚ ਉਤਸ਼ਾਹ ਕਾਇਮ ਰਿਹਾ ਅਤੇ ਉਹ ਸਮੇਂ ਸਿਰ ਯਾਤਰਾ ਲਈ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ।

 
 

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ