Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

May 03, 2026 08:28 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਸਕਤਰਾ (ਤਰਨ ਤਾਰਨ), ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਬੁੱਗਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਮੋਟਰਸਾਈਕਲ (ਪੀਬੀ46 ਏਐਲ 2286) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਜੰਟ ਸਿੰਘ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਗੁਰਜੰਟ ਨੂੰ ਪਾਕਿਸਤਾਨੀ ਤਸਕਰ ਨੇ ਉਸਦੇ ਪਿੰਡ ਦੇ ਆਲੇ-ਦੁਆਲੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈ ਗਈ ਹੈਰੋਇਨ ਦੀ ਖੇਪ ਹਾਸਲ ਕਰਨ ਦਾ ਜ਼ਿੰਮਾ ਸੌਂਪਿਆ ਸੀ, ਜੋ ਉਸ ਨੇ ਅੱਗੇ ਆਪਣੇ ਸਾਥੀਆਂ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਡਿਲੀਵਰ ਕਰਨੀ ਸੀ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਅੰਮ੍ਰਿਤਸਰ ਪੁਲਿਸ  ਨੂੰ ਇਤਲਾਹ ਮਿਲੀ ਸੀ ਕਿ ਗੁਰਜੰਟ ਨੂੰ ਡਰੋਨ ਰਾਹੀਂ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਆਪਣੇ ਸਾਥੀਆਂ ਤੱਕ ਪਹੁੰਚਾਉਣ ਜਾ ਰਿਹਾ ਹੈ। ਇਸ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਟੋਲ ਪਲਾਜ਼ਾ ਦੇ ਨੇੜੇ ਅੰਮ੍ਰਿਤਸਰ ਤੋਂ ਛਬਾਲ ਰੋਡ ਦੇ ਆਲੇ-ਦੁਆਲੇ ਵਿਸ਼ੇਸ਼ ਨਾਕੇ ਲਗਾਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਮੁਲਜ਼ਮਾਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 28 ਮਿਤੀ 02-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ  ਹੈ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼