Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

May 03, 2026 08:32 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 103ਵੇਂ ਦਿਨ, ਪੁਲਿਸ ਟੀਮਾਂ ਨੇ 350 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,175 ਹੋ ਗਈ ਹੈ। ਇਸ ਤੋਂ ਇਲਾਵਾ, 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 60 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ । ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 428ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.4 ਕਿਲੋ ਹੈਰੋਇਨ, 482 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ, ਸਿਰਫ 428 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,252 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ